Punjab-Chandigarh

ਕੋਈ ਵੀ ਸਰਕਾਰੀ ਸਕੂਲ ਦਸਤਾਵੇਜ਼ਾਂ ਦੀ ਕਮੀ ਕਾਰਨ ਬੱਚੇ ਨੂੰ ਦਾਖ਼ਲੇ ਤੋਂ ਇਨਕਾਰ ਨਹੀਂ ਕਰੇਗਾ- ਸਿੱਖਿਆ ਅਧਿਕਾਰੀ

ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਵਿੱਚ ਗੈਰ-ਸਰਕਾਰੀ ਸਕੂਲਾਂ ਵਿੱਚੋਂ ਹਟਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਦਾਖਲਾ ਪ੍ਰਕ੍ਰਿਆ ਵੀ ਬੇਹੱਦ ਸਰਲ ਕਰ ਦਿੱਤੀ ਗਈ ਹੈ।
  ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਹਰਿੰਦਰ ਕੌਰ ਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਇੰਜੀ. ਅਮਰਜੀਤ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਸਰਕਾਰੀ ਸਕੂਲ ਵਿੱਚ ਦਾਖਲਾ ਲੈਣ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਨੂੰ ਮਹਿਜ਼ ਦਸਤਾਵੇਜ਼ਾਂ ਦੀ ਘਾਟ ਕਾਰਨ ਦਾਖਲਾ ਦੇਣ ਤੋਂ ਇਨਕਾਰ ਨਹੀਂ ਕੀਤਾ ਜਾਵੇਗਾ। ਮਾਪਿਆਂ ਨੇ ਸਰਕਾਰੀ ਸਕੂਲ ਨੂੰ ਆਪਣੇ ਬੱਚੇ ਦੇ ਦਾਖਲੇ ਲਈ ਇੱਕ ਅਰਜ਼ੀ ਦੇਣੀ ਹੋਵੇਗੀ। ਅੱਠਵੀਂ ਜਮਾਤ ਤੱਕ ਦੀਆਂ ਜਮਾਤਾਂ ਵਿੱਚ ਵਿਦਿਆਰਥੀਆਂ ਨੂੰ ਲਾਜ਼ਮੀ ਸਿੱਖਿਆ ਅਧਿਕਾਰ ਕਾਨੂੰਨ ਅਧੀਨ ਉਮਰ ਅਨੁਸਾਰ ਦਾਖਲਾ ਦਿੱਤਾ ਜਾ ਸਕੇਗਾ।
  ਉਕਤ ਅਧਿਕਾਰੀਆਂ ਨੇ ਦੱਸਿਆ ਕਿ ਗੈਰ ਸਰਕਾਰੀ ਸਕੂਲ ਵਿੱਚੋਂ ਹਟਕੇ ਸਰਕਾਰੀ ਸਕੂਲ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਪੁਰਾਣੇ ਸਕੂਲ ਵਿੱਚੋਂ ਸਕੂਲ ਛੱਡਣ ਦਾ ਜਾਂ ਕਿਸੇ ਵੀ ਹੋਰ ਪ੍ਰਕਾਰ ਦੇ ਦਸਤਾਵੇਜ਼ ਦੀ ਜ਼ਰੂਰਤ ਨਹੀਂ। ਸਰਕਾਰੀ ਸਕੂਲ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਨੇ ਸਕੂਲ ਨੂੰ ਸਿਰਫ਼ ਆਪਣਾ ਆਧਾਰ ਕਾਰਡ ਦੇਣਾ ਹੋਵੇਗਾ। ਆਧਾਰ ਨੰਬਰ ਨਾਲ ਹੀ ਵਿਦਿਆਰਥੀ ਦੀ ਸਾਰੀ ਜਾਣਕਾਰੀ ਈ-ਪੰਜਾਬ ਪੋਰਟਲ ਤੋਂ ਚੈੱਕ ਕੀਤੀ ਜਾ ਸਕੇਗੀ। ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਕਿਸੇ ਵਿਦਿਆਰਥੀ ਕੋਲ ਆਧਾਰ ਕਾਰਡ ਜਾਂ ਜਨਮ ਸਰਟੀਫਿਕੇਟ ਵੀ ਨਹੀਂ ਹਨ ਤਾਂ ਵੀ ਉਸ ਵਿਦਿਆਰਥੀ ਨੂੰ ਸਰਕਾਰੀ ਸਕੂਲ ਵੱਲੋਂ ਦਾਖਲਾ ਦੇ ਕੇ ਇਸ ਤਰ੍ਹਾਂ ਦੇ ਲੋੜੀਂਦੇ ਦਸਤਾਵੇਜ਼ ਬਾਅਦ ਵਿੱਚ ਤਿਆਰ ਕਰਵਾ ਲਏ ਜਾਣ।
  ਡੀ.ਈ.ਓਜ਼. ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਕਿਹਾ ਕਿ ਵਿਦਿਆਰਥੀਆਂ ਦੇ ਦਾਖਲਿਆਂ ਵਿੱਚ ਇਜ਼ਾਫਾ ਕਰਕੇ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਵੱਧ ਤੋਂ ਵੱਧ ਮਾਪਿਆਂ ਅਤੇ ਬੱਚਿਆਂ ਤੱਕ ਪਹੁੰਚਾਉਣ। ਜ਼ਿਕਰਯੋਗ ਹੈ ਕਿ ਉਕਤ ਮਨੋਰਥ ਲਈ ਸਰਕਾਰੀ ਸਕੂਲ ਅਧਿਆਪਕ ਵੱਖ-ਵੱਖ ਤਰੀਕਿਆਂ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਦਾਖਲਾ ਜਾਗਰੂਕਤਾ ਮੁਹਿੰਮ ਚਲਾ ਰਹੇ

Related Articles

Leave a Reply

Your email address will not be published. Required fields are marked *

Back to top button