Punjab-Chandigarh

ਜਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀਆਂ 2 ਮਾਰਚ ਨੂੰ

ਜਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀਆਂ 2 ਮਾਰਚ ਨੂੰ
ਪਟਿਆਲਾ 27 ਫ਼ਰਵਰੀ ( ) ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਅਧੀਨ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਪੜ੍ਹਦੇ ਵਿਦਿਆਰਥੀਆਂ 2 ਮਾਰਚ ਨੂੰ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ। ਇਸ ਮਿਲਣੀ ਤੋਂ ਪਹਿਲਾ ਉਕਤ ਜਮਾਤਾਂ ਦੇ ਵਿਦਿਆਰਥੀਆਂ ਦਾ ਫਰਵਰੀ ਮਹੀਨੇ ਵਿੱਚ ਵਿਸ਼ਾਵਾਰ ਮੁਲਾਂਕਣ ਕਰਵਾਇਆ ਗਿਆ। ਇਸ ਮੁਲਾਂਕਣ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਸਬੰਧੀ ਮਾਪਿਆਂ ਨੂੰ ਜਾਣੂ ਕਰਵਾਉਣ ਅਤੇ ਸਾਲਾਨਾ ਪ੍ਰੀਖਿਆਵਾਂ ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਪ੍ਰਾਪਤੀ ਲਈ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ ਦੇ ਉਦੇਸ਼ ਨਾਲ ਉਕਤ ਮਿਲਣੀ ਕਰਵਾਈ ਜਾ ਰਹੀ ਹੈ।


  ਉਕਤ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਇੰਜੀ. ਅਮਰਜੀਤ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਇਸ ਸੰਬੰਧੀ ਮਿਲਣੀ ਸਬੰਧੀ ਜਾਰੀ ਕੀਤੇ ਪੱਤਰ ਅਨੁਸਾਰ ਮਾਪੇ-ਅਧਿਆਪਕ ਮਿਲਣੀ ਸਬੰਧੀ ਇਸ ਗੱਲ ਦਾ ਜ਼ਰੂਰ ਧਿਆਨ ਰੱਖਿਆ ਜਾਵੇ ਕਿ ਇਹ ਸਕਾਰਾਤਮਕ ਪ੍ਰਭਾਵ ਵਾਲੀ ਹੋਵੇ ਅਤੇ ਇਸ ਮਿਲਣੀ ਦੌਰਾਨ ਮਾਪਿਆਂ ਨਾਲ ਵਿਦਿਆਰਥੀਆਂ ਦੇ ਚੰਗੇ ਪੱਖਾਂ ਦੀ ਜਾਣਕਾਰੀ ਜ਼ਰੂਰ ਸਾਂਝੀ ਕੀਤੀ ਜਾਵੇ।


  ਇੰਜੀ. ਅਮਰਜੀਤ ਸਿੰਘ ਨੇ ਦੱਸਿਆ ਕਿ ਅਧਿਆਪਕਾਂ ਦੀ ਅਗਵਾਈ ਲਈ ਇਸ ਮਿਲਣੀ ਸਬੰਧੀ ਮੁੱਖ ਏਜੰਡਿਆਂ ਅਨੁਸਾਰ ਕੋਵਿਡ-19 ਮਹਾਂਮਾਰੀ ਸਬੰਧੀ ਜਾਰੀ ਹੋਈਆਂ ਹਦਾਇਤਾਂ ਅਤੇ ਬੱਚਿਆਂ ਦੀ ਸਿਹਤ ਸੰਭਾਲ ਬਾਰੇ ਗੱਲਬਾਤ ਕਰਨਾ, ਫਰਵਰੀ ਮੁਲਾਂਕਣ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਮਾਪਿਆਂ ਨਾਲ ਸਾਂਝਿਆਂ ਕਰਨਾ, ਮਾਰਚ ਦੇ ਸਾਲਾਨਾ ਇਮਤਿਹਾਨਾਂ ਦੀ ਡੇਟਸ਼ੀਟ ਨੋਟ ਕਰਵਾਉਣਾ, 26 ਤੋਂ 31 ਮਾਰਚ 2021 ਤੱਕ ਕਰਵਾਏ ਜਾਣ ਵਾਲੇ ‘ਬਾਲ-ਪ੍ਰਤਿਭਾ ਮੇਲਿਆਂ’ ਬਾਰੇ ਜਾਣਕਾਰੀ ਦੇਣਾ, ਸੈਸ਼ਨ 2021-22 ਲਈ ਸਕੂਲਾਂ ਵਿੱਚ ਦਾਖ਼ਲਾ ਸ਼ੁਰੂ ਹੋਣ ਸਬੰਧੀ ਮਾਪਿਆਂ ਨੂੰ ਦੱਸਣਾ ਤਾਂ ਜੋ ਆਲ਼ੇ-ਦੁਆਲੇ ਵਿੱਚ ਇਸ ਸਬੰਧੀ ਪ੍ਰਚਾਰ ਹੋ ਸਕੇ, ਬੱਚਿਆਂ ਦੀ ਬਿਹਤਰ ਪੜ੍ਹਾਈ ਲਈ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਕੂਲ ਵਿੱਚ ਉਪਲੱਬਧ ਸਹੂਲਤਾਂ (ਪ੍ਰੋਜੈਕਟਰ, ਐੱਲ.ਈ.ਡੀ., ਮੁਫ਼ਤ ਕਿਤਾਬਾਂ, ਸਪਲੀਮੈਂਟਰੀ ਕਿਤਾਬਾਂ ਆਦਿ) ਬਾਰੇ ਮਾਪਿਆਂ ਅਤੇ ਕਮਿਊਨਟੀ ਨੂੰ ਜਾਣੂ ਕਰਵਾਉਣਾ, ਸਕੂਲ ਦੀਆਂ ਚੰਗੀਆਂ ਗਤੀਵਿਧੀਆਂ ਨੂੰ ਪ੍ਰੋਜੈਕਟਰ ਰਾਹੀਂ ਮਾਪਿਆਂ ਨਾਲ ਸਾਂਝਾ ਕਰਨਾ, ਮਾਪਿਆਂ ਨੂੰ ਸਕੂਲ ਵਿਜ਼ਿਟ ਕਰਵਾਉਣਾ ਅਤੇ ਸਕੂਲ ਵਿੱਚ ਕੀਤੇ ਗਏ ਨਿਵੇਕਲੇ ਕੰਮਾਂ ਦੀ ਜਾਣਕਾਰੀ ਦੇਣਾ ਅਤੇ ਬੱਚਿਆਂ ਦੀ ਸੁੰਦਰ ਲਿਖਾਈ ਦੇ ਨਮੂਨੇ ਮਾਪਿਆਂ ਨੂੰ ਦਿਖਾਉਣਾ ਸ਼ਾਮਲ ਹੈ।
  ਡੀ.ਈ.ਓ. (ਐਲੀ.ਸਿੱ.) ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਕੋਵਿਡ-19 ਮਹਾਂਮਾਰੀ ਸਬੰਧੀ ਜਾਰੀ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਹਰੇਕ ਪ੍ਰਾਇਮਰੀ ਸਕੂਲ ਅੰਦਰ ਇਸ ਮਾਪੇ-ਅਧਿਆਪਕ ਮਿਲਣੀ ਦੌਰਾਨ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਸਮੂਹ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ, ਪੰਚਾਇਤ ਮੈਂਬਰਾਂ, ਆਂਗਨਵਾੜੀ ਵਰਕਰਾਂ, ਯੂਥ ਕਲੱਬ ਦੇ ਮੈਂਬਰਾਂ, ਐੱਸ.ਐੱਮ.ਸੀ. ਮੈਂਬਰਾਂ ਅਤੇ ਹੋਰ ਪਤਵੰਤੇ ਲੋਕਾਂ ਤੱਕ ਪਹੁੰਚ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਮਿਲਣੀ ਨੂੰ ਸਫ਼ਲ ਬਣਾਉਣ ਲਈ ਸਮੂਹ ਅਧਿਕਾਰੀ, ਸਕੂਲ ਮੁਖੀ, ਅਧਿਆਪਕ ਅਤੇ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਟੀਮ ਮੈਂਬਰ ਰੋਜ਼ਾਨਾ ਅਨਾਊਂਸਮੈਂਟ ਕਰਵਾਕੇ, ਪੋਸਟਰ ਜਾਰੀ ਕਰਕੇ, ਆਡੀਓ/ਲਿਖਤੀ ਮੈਸੇਜ ਕਰਕੇ ਮਾਪਿਆਂ/ਬੱਚਿਆਂ ਅਤੇ ਹੋਰ ਕਮਿਊਨਟੀ ਮੈਂਬਰਾਂ ਨੂੰ ਅਗੇਤ ਵਿੱਚ ਜਾਣੂ ਕਰਵਾ ਰਹੇ ਹਨ। ਮਾਪੇ-ਅਧਿਆਪਕ ਮਿਲਣੀ ਦੀਆਂ ਵੀਡੀਓਜ਼/ਬੱਚਿਆਂ ਦੀ ਵੀਡੀਓਜ਼ ਨੂੰ ਫੇਸਬੁੱਕ, ਵਟਸਐੱਪ ਆਦਿ ‘ਤੇ ਸ਼ੇਅਰ ਕਰਕੇ ਆਮ ਲੋਕਾਂ ਤੱਕ ਪਹੁੰਚਦਾ ਕੀਤਾ ਜਾਵੇ।
ਤਸਵੀਰ:- ਇੰਜੀ. ਅਮਰਜੀਤ ਸਿੰਘ

Related Articles

Leave a Reply

Your email address will not be published. Required fields are marked *

Back to top button