Punjab-Chandigarh

ਟਰਾਈਡੈਂਟ ਕੰਪਨੀ ‘ਚ ਲੜਕੀਆਂ ਲਈ ਰੋਜ਼ਗਾਰ ਦੇ ਬਿਹਤਰ ਮੌਕੇ : ਰੋਜ਼ਗਾਰ ਅਫ਼ਸਰ

ਪਟਿਆਲਾ
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹਾ ਪਟਿਆਲਾ ਦੀਆਂ ਲੜਕੀਆਂ ਲਈ ਟਰਾਈਡੈਂਟ ਕੰਪਨੀ ਬਰਨਾਲਾ ਵਿਖੇ ਸਟਿਚਿੰਗ, ਵਿਵਿੰਗ ਅਤੇ ਚੈਕਿੰਗ/ਪੈਕਿੰਗ ਦੀਆਂ ਅਸਾਮੀਆਂ ਲਈ ਰੋਜ਼ਗਾਰ ਦਾ ਸੁਨਹਿਰੀ ਮੌਕਾ ਉਪਲਬਧ ਕਰਾਇਆ ਜਾ ਰਿਹਾ ਹੈ

। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਟਰਾਈਡੈਂਟ ਕੰਪਨੀ ਬਰਨਾਲਾ ਵੱਲੋਂ ਲੜਕੀਆਂ ਨੂੰ 18 ਹਜ਼ਾਰ ਪ੍ਰਤੀ ਮਹੀਨਾ ਵੇਤਨ ਅਤੇ ਰਹਿਣ ਲਈ ਮੁਫ਼ਤ ਹੋਸਟਲ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 10 ਨਵੰਬਰ ਹੈ।
ਸਿੰਪੀ ਸਿੰਗਲਾ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਲਿੰਕ https://forms.gle/35K95MfaCCryLogt8 ‘ਤੇ ਗੂਗਲ ਫਾਰਮ ਭਰ ਸਕਦੇ ਹਨ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਹੈਲਪਲਾਈਨ ਨੰਬਰ 9877610877 ‘ਤੇ ਸਵੇਰੇ 9 ਵਜੇ ਤੋ 5 ਵਜੇ ਤੱਕ ਸੰਪਰਕ ਕਰ ਸਕਦੇ ਹਨ।

Related Articles

Leave a Reply

Your email address will not be published. Required fields are marked *

Back to top button