Punjab-Chandigarh

ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਕਾਰਡ ਮੁਹੱਈਆ ਕਰਵਾਉਣੇ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਪਟਿਆਲਾ
ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਦੇਣ ਲਈ ਚਲਾਏ ਜਾ ਰਹੇ ਪ੍ਰਾਜੈਕਟ (ਯੂ. ਡੀ. ਆਈ. ਡੀ.) ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਕਿਹਾ

ਕਿ ਪਟਿਆਲਾ ਜ਼ਿਲ੍ਹੇ ‘ਚ ਹਰੇਕ ਯੋਗ ਦਿਵਿਆਂਗ ਵਿਅਕਤੀ ਨੂੰ ਵਿਲੱਖਣ ਪਹਿਚਾਣ ਕਾਰਡ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਦਿਵਿਆਂਗ ਵਿਅਕਤੀਆਂ ਨੂੰ www.swavlambancard.gov.in ਪੋਰਟਲ ‘ਤੇ ਰਜਿਸਟਰ ਕਰਵਾਉਣਾ ਯਕੀਨੀ ਬਣਾਉਣ।
ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਕ ਕੀਤੀ ਕਿ ਦਿਵਿਆਂਗ ਵਿਅਕਤੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਇਸ ਕੰਮ ਵਿੱਚ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ ਤਾਂ ਜੋ ਉਹ ਸਰਕਾਰੀ ਜਾਂ ਗੈਰ-ਸਰਕਾਰੀ ਸੁਵਿਧਾਵਾਂ ਤੋਂ ਵਾਂਝੇ ਨਾ ਰਹਿ ਸਕਣ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਾਰਡ ਬਣਾਉਣ ਸਬੰਧੀ ਦਿਵਿਆਂਗ ਵਿਅਕਤੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਯੋਗ ਹੱਲ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਹਦਾਇਤ ਕੀਤੀ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ ਸਿਹਤ ਵਿਭਾਗ ਆਪਸੀ ਤਾਲਮੇਲ ਨਾਲ ਪੈਨਸ਼ਨ ਲੈ ਰਹੇ ਦਿਵਿਆਂਗ ਵਿਅਕਤੀਆਂ ਨੂੰ ਯੂ.ਡੀ.ਆਈ.ਡੀ ਕਾਰਡ ਜਾਰੀ ਕਰਨੇ ਯਕੀਨੀ ਬਣਾਉਣ।
ਵਧੀਕ ਡਿਪਟੀ ਕਮਿਸ਼ਨਰ ਨੇ ਸਿੱਖਿਆ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਦਿਵਿਆਂਗ ਵਿਦਿਆਰਥੀਆਂ ਨੂੰ ਸਬੰਧਤ ਸਕੂਲਾਂ ਰਾਹੀਂ ਪੋਰਟਲ ‘ਤੇ ਰਜਿਸਟਰ ਕਰਵਾਉਣ। ਇਸੇ ਤਰ੍ਹਾਂ ਉਨ੍ਹਾਂ ਬੀ.ਡੀ.ਪੀ.ਓਜ਼ ਨੂੰ ਹਦਾਇਤ ਕੀਤੀ ਕਿ ਉਹ ਸਰਪੰਚਾਂ ਦੀ ਮਦਦ ਨਾਲ ਪਿੰਡਾਂ ਵਿਚ ਗੁਰੂ ਘਰਾਂ, ਮੰਦਰਾਂ ਜਾਂ ਹੋਰ ਧਾਰਮਿਕ ਸਥਾਨਾਂ ਰਾਹੀਂ ਪ੍ਰਾਜੈਕਟ ਸਬੰਧੀ ਮੁਨਾਦੀ ਕਰਵਾ ਕੇ ਦਿਵਿਆਂਗ ਵਿਅਕਤੀਆਂ ਨੂੰ ਸੇਵਾ ਕੇਂਦਰਾਂ, ਕਾਮਨ ਸਰਵਿਸ ਸੈਂਟਰਾਂ ਰਾਹੀਂ ਪੋਰਟਲ ‘ਤੇ ਰਜਿਸਟਰ ਕਰਵਾਉਣ ਲਈ ਪ੍ਰੋਤਸਾਹਿਤ ਕਰਨ।

Related Articles

Leave a Reply

Your email address will not be published. Required fields are marked *

Back to top button