Punjab-ChandigarhTop News

ਪਟਿਆਲਾ ਜ਼ਿਲ੍ਹੇ ‘ਚ ਲੱਗੇ ਜਨ ਸੁਵਿਧਾ ਕੈਂਪ

ਪਟਿਆਲਾ, 17 ਅਗਸਤ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ‘ਤੁਹਾਡੀ ਸਰਕਾਰ-ਤੁਹਾਡੇ ਦੁਆਰ’ ਦੀ ਨਿਵੇਕਲੀ ਪਹਿਲਕਦਮੀ ਤਹਿਤ ਜ਼ਿਲ੍ਹੇ ‘ਚ ਅੱਜ ਪੰਜਵਾਂ ਜਨ ਸੁਵਿਧਾ ਕੈਂਪ ਲਗਾਇਆ ਗਿਆ। ਜ਼ਿਲ੍ਹੇ ਦੇ ਵਿਧਾਇਕਾਂ ਅਜੀਤਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ, ਨੀਨਾ ਮਿੱਤਲ, ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਦੇਵ ਮਾਨ, ਹਰਮੀਤ ਸਿੰਘ ਪਠਾਣਮਾਜਰਾ, ਗੁਰਲਾਲ ਘਨੌਰ ਤੇ ਕੁਲਵੰਤ ਸਿੰਘ ਬਾਜੀਗਰ ਦੀ ਅਗਵਾਈ ਹੇਠ ਲੱਗੇ ਇਨ੍ਹਾਂ ਕੈਂਪਾਂ ਦਾ ਵੱਡੀ ਗਿਣਤੀ ਲਾਭਪਾਤਰੀਆਂ ਨੇ ਲਾਭ ਉਠਾਇਆ।
  ਪਟਿਆਲਾ ਸ਼ਹਿਰੀ ਦਾ ਜਨ ਸੁਵਿਧਾ ਕੈਂਪ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦਿਹਾਤੀ ਦਾ ਕੈਂਪ ਤੇਜਿੰਦਰਾ ਪਬਲਿਕ ਸਕੂਲ, ਸਮਾਣਾ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਕਾਲਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਬਾਮਣਾ ਵਿਖੇ ਲਗਾਇਆ ਗਿਆ। ਇਸੇ ਤਰ੍ਹਾਂ ਸਨੌਰ ਵਿਖੇ ਸਰਕਾਰੀ ਮਿਡਲ ਸਕੂਲ ਜੂਲਕਾਂ, ਨਾਭਾ ਵਿਖੇ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਪਿੰਡ ਚੈਹਿਲ, ਸ਼ੁਤਰਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਹੜ, ਰਾਜਪੁਰਾ ਦਾ ਕੈਂਪ ਸਰਕਾਰੀ ਮਿਡਲ ਸਕੂਲ ਪਿਲਖਣੀ ਤੇ ਘਨੌਰ ਦਾ ਜਨ ਸੁਵਿਧਾ ਕੈਂਪ ਸਰਕਾਰੀ ਹਾਈ ਸਕੂਲ ਸੈਦਖੇੜੀ ਵਿਖੇ ਲਗਾਇਆ ਗਿਆ।
  ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਹੈ, ਜਿਥੇ ਕਲਸਟਰ ਵਾਈਜ਼ ਇਹ ਕੈਂਪ ਲਗਾਕੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਯੋਗ ਲਾਭਪਾਤਰੀਆਂ ਨੂੰ ਮੌਕੇ ‘ਤੇ ਹੀ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਨੋਡਲ ਅਫ਼ਸਰ ਏ.ਡੀ.ਸੀ. (ਦਿਹਾਤੀ ਵਿਕਾਸ) ਈਸ਼ਾ ਸਿੰਘਲ, ਐਸ.ਡੀ.ਐਮਜ਼ ਡਾ. ਇਸਮਤ ਵਿਜੇ ਸਿੰਘ, ਚਰਨਜੀਤ ਸਿੰਘ, ਡਾ. ਸੰਜੀਵ ਕੁਮਾਰ, ਕੰਨੂ ਗਰਗ ਤੇ ਨਵਦੀਪ ਕੁਮਾਰ ਦੀ ਦੇਖ-ਰੇਖ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਸਰਕਾਰੀ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਇਆ ਗਿਆ।

Spread the love

Leave a Reply

Your email address will not be published. Required fields are marked *

Back to top button