Punjab-Chandigarh

ਮਹਾਤਮਾਂ ਗਾਂਧੀ ਦੇ 74ਵੇਂ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਸਮਾਰੋਹ

 The Mirror Time |  JANUARY 30, 2021 

ਪਟਿਆਲਾ,
ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ 74ਵੇਂ ਬਲੀਦਾਨ ਦਿਵਸ ਮੌਕੇ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿੱਚ ਆਪਣਾ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਅੱਜ ਇਥੇ ਮਾਲ ਰੋਡ ‘ਤੇ ਸਥਿਤ ਰਜਿੰਦਰਾ ਲੇਕ ਵਿਖੇ ਮਹਾਤਮਾਂ ਗਾਂਧੀ ਜੀ ਦੇ ਸਮਾਰਕ ‘ਤੇ ਸ਼ਰਧਾਂਜਲੀ ਸਮਾਰੋਹ ਹੋਇਆ।

ਇਸ ਮੌਕੇ ਪੁਲਿਸ ਦੀ ਹਥਿਆਰਬੰਦ ਟੁਕੜੀ ਨੇ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਥੇ ਮੌਜੂਦ ਸਭਨਾਂ ਵੱਲੋਂ ਦੋ ਮਿੰਟ ਦਾ ਮੌਨ ਰੱਖਿਆ ਗਿਆ।
ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੰਤ ਬਾਂਗਾ, ਪੰਜਾਬ ਲਾਰਜ ਸਕੇਲ ਇੰਡਸਟਰੀ ਵੈਲਫੇਅਰ ਬੋਰਡ ਦੇ ਵਾਈਸ ਚੇਅਰਮੈਨ ਕੇ.ਕੇ. ਸਹਿਗਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਸੰਤੋਖ ਸਿੰਘ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਪਨਸਪ ਦੇ ਸੀਨੀਅਰ ਵਾਈਸ ਚੇਅਰਮੈਨ ਨਰਿੰਦਰ ਲਾਲੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਪੂਜਾ ਸਿਆਲ ਗਰੇਵਾਲ, ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਬਿਮਲਾ ਸ਼ਰਮਾ ਸਮੇਤ ਹੋਰਨਾਂ ਸ਼ਖ਼ਸੀਅਤਾਂ ਵੱਲੋਂਮਹਾਤਮਾਂ ਗਾਂਧੀ ਦੇ ਸਮਾਰਕ ‘ਤੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ‘ਚ ਹਿੱਸਾ ਲੈ ਕੇ ਆਪਣਾ ਬਲੀਦਾਨ ਦੇਣ ਵਾਲੇ ਮਹਾਨ ਸੂਰਬੀਰ ਯੋਧਿਆਂ ਵੱਲੋਂ ਦਰਸਾਏ ਮਾਰਗ ‘ਤੇ ਚੱਲਕੇ ਸਾਨੂੰ ਆਪਣੇ ਦੇਸ਼ ਤੇ ਸੂਬੇ ਦੇ ਵਿਕਾਸ ਵਿੱਚ ਆਪਣਾ ਉਸਾਰੂ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਸਾਡਾ ਫ਼ਰਜ਼ ਹੈ ਅਤੇ ਸਾਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਵੱਲੋਂ ਅਹਿੰਸਾ, ਸਵੱਛਤਾ, ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਦੇ ਦਿੱਤੇ ਗਏ ਸੰਦੇਸ਼ ‘ਤੇ ਪਹਿਰਾ ਦਿੰਦਿਆ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਜ਼ਰੂਰਤ ਹੈ।
ਇਸ ਮੌਕੇ ਮਹਿਲਾ ਕਾਂਗਰਸ ਦੀ ਸ਼ਹਿਰੀ ਪ੍ਰਧਾਨ ਕਿਰਨ ਢਿੱਲੋਂ, ਕੌਂਸਲਰ ਨਰੇਸ਼ ਦੁੱਗਲ, ਕੰਬੋਜ ਵੈਲਫੇਅਰ ਬੋਰਡ ਦੇ ਵਾਈਸ ਚੇਅਰਮੈਨ ਊਧਮ ਸਿੰਘ ਕੰਬੋਜ, ਪੰਜਾਬ ਪੈਨਸ਼ਨ ਬੋਰਡ ਦੇ ਸੀਨੀਅਰ ਵਾਇਸ ਚੇਅਰਮੈਨ ਸੁਰਿੰਦਰ ਪਾਲ ਸਿੰਘ, ਪੰਜਾਬ ਵਪਾਰ ਸੈਲ ਦੇ ਕੋ ਚੇਅਰਮੈਨ ਅਤੁਲ ਜੋਸ਼ੀ, ਸਿਵਲ ਸਰਜਨ ਡਾ. ਸਤਿੰਦਰ ਸਿੰਘ, ਡੀ.ਪੀ.ਓ. ਨਰੇਸ਼ ਕੁਮਾਰ, ਡੀ.ਐਸ.ਐਸ.ਓ. ਵਰਿੰਦਰ ਸਿੰਘ ਟਿਵਾਣਾ, ਡਾ. ਪਰਵੀਨ ਪੁਰੀ, ਯੋਗੇਸ਼ ਸਿੰਗਲਾ, ਸੁਰਿੰਦਰ ਵਾਲੀਆਂ, ਬਿੱਲੂ ਬੇਦੀ ਸਮੇਤ ਵੱਡੀ ਗਿਣਤੀ ਪਟਿਆਲਾ ਵਾਸੀ ਮੌਜੂਦ ਸਨ।
ਕੈਪਸ਼ਨ : ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਮਾਲ ਰੋਡ ‘ਤੇ ਮਹਾਤਮਾਂ ਗਾਂਧੀ ਦੇ ਸਮਾਰਕ ‘ਤੇ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ।

Related Articles

Leave a Reply

Your email address will not be published. Required fields are marked *

Back to top button