Punjab-Chandigarh

ਵਾਸੀ ਮਜ਼ਦੂਰਾਂ ਦੀ 100 ਫ਼ੀਸਦੀ ਵੋਟਰ ਰਜਿਸਟ੍ਰੇਸ਼ਨ ਲਈ ਇੰਡਸਟਰੀ ਦੇ ਨੁਮਾਇੰਦਿਆਂ ਨਾਲ ਮੀਟਿੰਗ

ਪਟਿਆਲਾ
ਭਾਰਤੀ ਚੋਣ ਕਮਿਸ਼ਨ ਦੇ ‘ਹਰ ਇੱਕ ਵੋਟ ਰਜਿਸਟਰ ਕਰਨਾ ਲਾਜ਼ਮੀ’ ਦੇ ਨਾਅਰੇ ਦੀ ਪੂਰਤੀ ਲਈ ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ ਕਮ- ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੇ ਨਿਰਦੇਸ਼ਾਂ ਤਹਿਤ ਅੱਜ ਸਵੀਪ ਦੀ ਟੀਮ ਵੱਲੋਂ ਸਥਾਨਕ ਫੋਕਲ ਪੁਆਇੰਟ ਵਿਖੇ ਜ਼ਿਲ੍ਹੇ ਦੀਆਂ ਸਮੂਹ ਇੰਡਸਟਰੀਅਲ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।


ਜ਼ਿਲ੍ਹਾ ਉਦਯੋਗ ਕੇਂਦਰ ਪਟਿਆਲਾ ਅਤੇ ਚੋਣ ਦਫ਼ਤਰ ਪਟਿਆਲਾ ਵੱਲੋਂ ਆਯੋਜਿਤ ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਕੀਤੀ। ਉਨ੍ਹਾਂ ਉਦਯੋਗਿਕ ਇਕਾਈਆਂ ਦੇ ਮੁਖੀਆਂ ਨੂੰ ਸੰਬੋਧਨ ਕਰਦਿਆਂ ਉਦਯੋਗਾਂ ‘ਚ ਕੰਮ ਕਰਦੇ ਸਮੂਹ ਕਾਮਿਆਂ ਦੀਆਂ 100 ਫ਼ੀਸਦੀ ਵੋਟਾਂ ਬਣਵਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਵੋਟ ਬਣਵਾਉਣ ਜਾਂ ਕਟਵਾਉਣ ਜਾਂ ਪਤਾ ਬਦਲਣ ਜਾਂ ਕਿਸੇ ਵੀ ਤਰ੍ਹਾਂ ਦੀ ਦਰੁਸਤੀ ਲਈ ਫਾਰਮ ਭਰਨ ਦੀ ਆਫ਼ ਲਾਈਨ ਅਤੇ ਆਨ ਲਾਈਨ ਵਿਧੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਚੋਣ ਕਾਨੂੰਗੋ ਵਿਜੈ ਕੁਮਾਰ ਨੇ ਦੱਸਿਆ ਕਿ ਜੋ ਮਜ਼ਦੂਰ ਪਿਛਲੇ ਛੇ ਮਹੀਨੇ ਜਾਂ ਉਸ ਤੋਂ ਵੱਧ ਸਮੇਂ ਤੋਂ ਪਟਿਆਲਾ ਜ਼ਿਲ੍ਹੇ ਵਿੱਚ ਰਹਿ ਰਿਹਾ ਹੈ ਅਤੇ ਯੋਗਤਾ ਮਿਤੀ 01-01-2021 ਨੂੰ 18 ਸਾਲ ਦਾ ਹੋ ਜਾਂਦਾ ਹੈ ਉਹ ਆਪਣੀ ਵੋਟ ਬਣਵਾ ਸਕਦਾ ਹੈ।
ਰਾਜਪੁਰਾ ਤੋਂ ਸਮਾਲ ਸਕੇਲ ਇੰਡਸਟਰੀ ਦੇ ਪ੍ਰਧਾਨ ਦੀਪਕ ਸ੍ਰਿਵਾਸਤਵਾ ਵੱਲੋਂ ਮਜ਼ਦੂਰਾਂ ਦੀਆਂ ਵੋਟਾਂ ਬਣਵਾਉਣ ਸਮੇਂ ਆਉਂਦੀਆਂ ਮੁਸ਼ਕਲਾਂ ਸਬੰਧੀ ਅਧਿਕਾਰੀਆਂ ਨਾਲ ਸਵਾਲ ਸਾਂਝੇ ਕੀਤੇ। ਇਸ ਮੌਕੇ ਚੋਣ ਤਹਿਸੀਲਦਾਰ ਰਾਮ ਜੀ ਲਾਲ ਨੇ ਐਸੋਸੀਏਸ਼ਨ ਦੀ ਮੰਗ ‘ਤੇ ਉਨ੍ਹਾਂ ਦੀ ਸਹੂਲਤ ਮੁਤਾਬਿਕ ਪਟਿਆਲਾ, ਸਮਾਣਾ ਅਤੇ ਰਾਜਪੁਰਾ ਵਿੱਚ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪ ਲਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਫੰਸ਼ਨਲ ਮੈਨੇਜਰ ਸੁਖਵਿੰਦਰ ਸਿੰਘ ਨੇ ਸਮੂਹ ਉਦਯੋਗਿਕ ਇਕਾਈਆਂ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਆਉਂਦੇ ਉਨ੍ਹਾਂ ਮਜ਼ਦੂਰਾਂ ਦੀ ਸਨਾਖਤ ਕਰਨ ਅਤੇ 15 ਦਸੰਬਰ 2020 ਤੱਕ ਬਤੌਰ ਵੋਟਰ ਰਜਿਸਟ੍ਰੇਸ਼ਨ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ  ਕੀਤੇ।

Related Articles

Leave a Reply

Your email address will not be published. Required fields are marked *

Back to top button