Punjab-Chandigarh

ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ 16 ਨਵੰਬਰ ਤੋਂ ਹੋਵੇਗਾ ਸ਼ੁਰੂ

  The Mirror Time | November 05, 2020  

ਪਟਿਆਲਾ
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਨੌਜਵਾਨ ਵੋਟਰਾਂ ਦੀ ਵੋਟ ਬਣਾਉਣ ਲਈ ਜ਼ਿਲ੍ਹੇ ‘ਚ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੀਆਂ ਹਦਾਇਤਾਂ ਸਬੰਧਤ ਵਿਭਾਗਾਂ ਨੂੰ ਦਿੰਦਿਆ ਕਿਹਾ ਕਿ 1 ਜਨਵਰੀ 2021 ਨੂੰ 18 ਸਾਲ ਦੇ ਹੋਣ ਵਾਲੇ ਹਰੇਕ ਨੌਜਵਾਨ ਦੀ ਵੋਟ ਬਣਾਉਣ ਲਈ ਸਕੂਲਾਂ ਤੇ ਕਾਲਜਾਂ ‘ਚ ਵੋਟਾਂ ਬਣਾਉਣ ਦੀ ਪ੍ਰਕ੍ਰਿਆ ਸ਼ੁਰੂ ਕੀਤੀ ਜਾਵੇ

ਅਤੇ ਇਸ ਸਬੰਧੀ ਹਰੇਕ ਹਫ਼ਤੇ ਬਣੀਆਂ ਵੋਟਾਂ ਦੀ ਸੂਚਨਾ ਦਫ਼ਤਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਵੀਪ ਕੌਰ ਕਮੇਟੀ ਦੇ ਮੈਂਬਰ ਨਾਲ ਮੀਟਿੰਗ ਕਰ ਰਹੇ ਸਨ।
ਉਨ੍ਹਾਂ ਮੀਟਿੰਗ ਦੌਰਾਨ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ 16 ਨਵੰਬਰ ਤੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਵੀ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਆਪਣੀ ਵੋਟਰ ਸੂਚੀ ਵਿੱਚ ਸੁਧਾਈ ਕਰਵਾ ਸਕਣ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕਰਦਿਆ ਕਿਹਾ ਕਿ ਉਹ ਜ਼ਿਲ੍ਹੇ ਦੇ ਦਿਵਿਆਂਗਜਨਾਂ ਦੀਆਂ ਵੋਟਾਂ ਨੂੰ ਪਹਿਲ ‘ਤੇ ਆਧਾਰ ‘ਤੇ ਬਣਾਉਣ ਅਤੇ ਅਗਲੇ ਇਕ ਮਹੀਨੇ ਦੌਰਾਨ ਰਹਿੰਦੇ ਦਿਵਿਆਗਜਨਾਂ ਦੀਆਂ ਵੋਟਾਂ ਦਾ ਕੰਮ ਪੂਰਾ ਕੀਤਾ ਜਾਵੇ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਰਹਿੰਦੇ ਟਰਾਂਸਜੈਂਡਰਾਂ ਦੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਤੌਰ ‘ਤੇ ਜਾਗਰੂਕਤਾ ਕੈਂਪ ਲਗਾਏ ਜਾਣ ਅਤੇ ਜਾਗਰੂਕਤਾ ਕੈਂਪਾਂ ਦੀ ਸਮਾਂ ਸਾਰਣੀ ਬਣਾਕੇ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਜਮਾਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜਾਗਰੂਕਤਾ ਮੁਹਿੰਮ ‘ਚ ਐਨ.ਐਸ.ਐਸ. ਵਲੰਟੀਅਰਜ਼ ਨੂੰ ਸ਼ਾਮਲ ਕੀਤਾ ਜਾਵੇ ਤਾਂ ਜੋ ਜਾਗਰੂਕਤਾ ਮੁਹਿੰਮ ਨੂੰ ਤੇਜ਼ੀ ਨਾਲ ਚਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਵੋਟਾਂ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਜਾਰੀ ਟੋਲ ਫ਼ਰੀ ਨੰਬਰ 1950 ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਕਿਸੇ ਵੀ ਸਮੱਸਿਆ ਸਮੇਂ ਉਹ ਸਿੱਧਾ ਸੰਪਰਕ ਕਰ ਸਕਣ। ਉਨ੍ਹਾਂ ਸਮੂਹ ਵਿਭਾਗਾਂ ਨੂੰ ਵੋਟਾਂ ਬਣਾਉਣ ਦੇ ਕੰਮ ਨੂੰ ਤੇਜ਼ੀ ਨਾਲ ਕਰਨ ਦੀ ਹਦਾਇਤ ਕਰਦਿਆ ਕਿਹਾ ਕਿ 15 ਦਿਨਾਂ ਬਾਅਦ ਕੀਤੇ ਗਏ ਕੰਮ ਦੀ ਦੁਬਾਰਾ ਮੀਟਿੰਗ ਕਰਕੇ ਸਮੀਖਿਆ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਸਵੀਪ ਦੇ ਜ਼ਿਲ੍ਹਾ ਇੰਚਾਰਜ ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ, ਸਰਕਾਰੀ ਮਹਿੰਦਰਾ ਕਾਲਜ ਦੇ ਪ੍ਰੋ. ਬਰਜਿੰਦਰ ਸਿੰਘ, ਡਿਪਟੀ ਡੀ.ਈ.ਓ. ਸੁਖਵਿੰਦਰ ਸਿੰਘ, ਚੋਣ ਕਾਨੂੰਨਗੋ ਵਿਜੈ ਕੁਮਾਰ ਸਮੇਤ ਵੱਖ-ਵੱਖ ਕਾਲਜਾਂ ਦੇ ਨੁਮਾਇੰਦੇ ਮੌਜੂਦ ਸਨ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਜਾ ਸਿਆਲ ਗਰੇਵਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੀਪ ਸਬੰਧੀ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ।

Related Articles

Leave a Reply

Your email address will not be published. Required fields are marked *

Back to top button