Punjab-Chandigarh

ਸਕੱਤਰ ਜ਼ਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਹਾਈ ਸਕੂਲ ਗਾਂਧੀ ਨਗਰ ਦੇ ਬੱਚਿਆਂ ਨਾਲ ਜੂਮ ਐਪ ਰਾਹੀਂ ਗੱਲਬਾਤ

 Education 

 The Mirror Time | September 3, 2020

ਪਟਿਆਲਾ,(ਪੰਜਾਬ )
ਜ਼ਿਲ੍ਹਾ ਅਤੇ ਸੈਸ਼ਨਜ ਜੱਜ- ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਸ੍ਰੀ ਰਾਜਿੰਦਰ ਅਗਰਵਾਲ ਦੀ ਰਹਿਨੁਮਾਈ ਹੇਠ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮਿਸ ਪਰਮਿੰਦਰ ਕੌਰ ਨੇ ਸਰਕਾਰੀ ਹਾਈ ਸਕੂਲ, ਗਾਂਧੀ ਨਗਰ, ਪਟਿਆਲਾ ਦੇ ਬੱਚਿਆਂ ਨਾਲ ਜੂਮ ਐਪ ਰਾਹੀਂ ਗੱਲਬਾਤ ਕੀਤੀ। ਇਸ ਸੈਸ਼ਨ ਦੌਰਾਨ ਉਨ੍ਹਾਂ ਨੂੰ ਸੰਵਿਧਾਨ ਦੀਆ ਮੁੱਖ ਵਿਸ਼ੇਸ਼ਤਾਵਾਂ ਅਤੇ ਮੂਲ ਅਧਿਕਾਰਾਂ ਸਮੇਤ ਨਾਗਰਿਕਾਂ ਦੀਆਂ ਜਿੰਮੇਵਾਰੀਆਂ ਪ੍ਰਤੀ, ਪੋਕਸੋ ਐਕਟ, ਜੇ.ਜੇ.ਬੀ. ਐਕਟ, ਚਾਇਲਡ ਮੈਰਿਜ ਐਕਟ, ਮੁਫਤ ਕਾਨੂੰਨੀ ਸਹਾਇਤਾ, ਮੀਡੀਏਸ਼ਨ ਅਤੇ ਕੰਸੀਲੀਏਸ਼ਨ ਸੈਟਰ, ਪਰਮਾਨੈਂਟ ਲੋਕ ਅਦਾਲਤਾਂ (ਪੀ.ਯੂ.ਐਸ) ਅਤੇ ਟੋਲ ਫਰੀ ਨੰਬਰ 1968, ਨਾਲਸਾ ਅਤੇ ਵਿਕਟਮ ਕੰਪਨਸੇਸ਼ਨ ਸਕੀਮ ਬਾਰੇ ਜਾਣਕਾਰੀ ਦਿੱਤੀ ਗਈ।


ਮਿਸ ਪਰਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਆਪਣੇ ਅਧਿਕਾਰਾਂ ਦਾ ਦਾਅਵਾ ਕਰਨ ਤੋਂ ਪਹਿਲਾਂ ਸਾਨੂੰ ਆਪਣੇ ਫਰਜ਼ ਨਿਭਾਉਣੇ ਚਾਹੀਦੇ ਹਨ ਅਤੇ ਹਰੇਕ ਨਾਗਰਿਕ ਤੋਂ ਸੰਵਿਧਾਨ ਵਿੱਚ ਬੁਨਿਆਦੀ ਫਰਜ਼ਾਂ ਦੀ ਪਾਲਣਾ ਕਰਨ ਦੀ ਉਮੀਦ ਕੀਤੀ ਜਾਂਦੀ ਹੈ। ਪੋਕਸੋ ਐਕਟ ਤਹਿਤ ਵਿਦਿਆਰਥੀਆਂ ਨੂੰ ਐਕਟ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਜਾਗਰੂਕ ਕੀਤਾ ਗਿਆ। ਉਹਨਾਂ ਨੂੰ ਨਾਲਸਾ ਅਤੇ ਪੀੜਤ ਮੁਆਵਜਾ ਸਕੀਮ ਦੀਆਂ ਵੱਖ ਵੱਖ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਤੋਂ ਬਚਾਅ ਕਰਨ ਲਈ ਜੋ ਦਿਸ਼ਾ ਨਿਰਦੇਸ਼ ਸਰਕਾਰ ਵਲੋਂ ਦਿੱਤੇ ਗਏ ਹਨ, ਬਾਰੇ ਵੀ ਬੱਚਿਆਂ ਨੂੰ ਜਾਣਕਾਰੀ ਦਿੱਤੀ ਗਈ । ਬੱਚਿਆਂ ਨੂੰ ਇਹ ਸਲਾਹ ਵੀ ਦਿੱਤੀ ਗਈ ਕਿ ਉਹ ਸਾਬਣ ਨਾਲ ਸਮੇਂ ਸਮੇਂ ‘ਤੇ ਆਪਣੇ ਹੱਥ ਚੰਗੀ ਤਰਾਂ ਘੱਟੋ ਘੱਟ 20 ਸਕਿੰਟਾਂ ਤੱਕ ਜ਼ਰੂਰ ਧੋਣ ਅਤੇ ਮਾਸਕ ਪਹਿਨ ਕੇ ਰੱਖਣ ਤਾਂ ਜੋ ਆਪਣਾ ਅਤੇ ਦੂਜਿਆ ਦਾ ਕਰੋਨਾ ਵਾਇਰਸ ਤੋਂ ਬਚਾਅ ਕੀਤਾ ਜਾ ਸਕੇ। ਇਸ ਮੌਕੇ ਸਕੂਲ ਟੀਚਰ ਮਿਸ ਨੀਲਮ ਗਰਗ ਅਤੇ ਸ਼੍ਰੀ ਇੰਦਰਪ੍ਰੀਤ ਸਿੰਘ ਪੀ.ਐਲ.ਵੀ. ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button