ਸਨਅਤ ਦੀ ਮੰਗ ਅਨੁਸਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਕੋਰਸ ਕਰਵਾਏ ਜਾਣ : ਏ.ਡੀ.ਸੀ.
ਪਟਿਆਲਾ, 28 ਜੁਲਾਈ:
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਘਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਕਿੱਲ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹੇ ‘ਚ ਸਨਅਤ ਦੀ ਮੰਗ ਦੇ ਹਿਸਾਬ ਨਾਲ ਸਕਿੱਲ ਕੋਰਸ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਤੋਂ ਵਿਚਾਰ ਲਏ ਗਏ, ਤਾਂ ਜੋ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਾਪਤ ਹੋ ਸਕਣ।
ਨੌਜਵਾਨਾਂ ਨੂੰ ਵੱਖ ਵੱਖ ਕੋਰਸਾਂ ਰਾਹੀਂ ਹੁਨਰਮੰਦ ਬਣਾਉਣ ਦੇ ਮੁੱਦੇ ‘ਤੇ ਮੀਟਿੰਗ ‘ਚ ਹਾਜ਼ਰ ਸਨਅਤੀ ਪ੍ਰਤੀਨਿਧਾਂ ਅਤੇ ਜ਼ਿਲ੍ਹਾ ਸਕਿੱਲ ਕਮੇਟੀ ਦੇ ਮੈਂਬਰਾਂ ਵੱਲੋਂ ਜ਼ਿਲ੍ਹੇ ‘ਚ ਵੱਖ-ਵੱਖ ਤਰੀਕਿਆਂ ਦੇ ਜੌਬ ਰੋਲਸ ਦੀ ਡਿਮਾਂਡ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਘਲ ਨੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਅਦਾਰਿਆਂ ਤੇ ਇੰਡਸਟਰੀ ਦੀ ਮੰਗ ਅਨੁਸਾਰ ਹੀ ਸਕਿੱਲ ਕੋਰਸ ਚਲਾਏ ਜਾਣ ਤਾਂ ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਹੋਰ ਬਿਹਤਰ ਸੇਧ ਦਿੱਤੀ ਜਾ ਸਕੇ।