Punjab-Chandigarh

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀਆਂ ਮੁੜ ਤੋਂ ਆਨਲਾਈਨ ਜਮਾਤਾਂ ਦੀ ਸ਼ੁਰੂਆਤ

ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਹਫ਼ਤਾਵਾਰੀ ਮੀਟਿੰਗ ਦੌਰਾਨ ਮੁੱਖ ਦਫ਼ਤਰ ਦੇ ਅਧਿਕਾਰੀਆਂ, ਜਿਲ੍ਹਾ ਸਿੱਖਿਆ ਅਧਿਕਾਰੀਆਂ, ਬਲਾਕ ਸਿੱਖਿਆ ਅਧਿਕਾਰੀਆਂ ਅਤੇ ਜਿਲ੍ਹਾ ਪੱਧਰੀ ਟੀਮਾਂ ਨਾਲ ਕੋਵਿਡ-19 ਸਬੰਧੀ ਪਾਬੰਦੀਆਂ ਦੇ ਮੱਦੇਨਜ਼ਰ ਸਕੂਲਾਂ ਦੇ ਬੰਦ ਹੋਣ ਦੀਆਂ ਪ੍ਰਸਥਿਤੀਆਂ ਦਾ ਜਾਇਜ਼ਾ ਲੈਣ ਸਬੰਧੀ ਵਿਚਾਰ-ਚਰਚਾ ਦੌਰਾਨ ਸਰਕਾਰ ਵੱਲੋਂ ਕੋਰੋਨਾ ਬਚਾਅ ਸਬੰਧੀ ਪਾਬੰਦੀਆਂ ਦੀ ਪਾਲਣਾ ਕਰਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜ੍ਹੀ ਰੱਖਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਹੈ। ਉਪਰੋਕਤ ਜਾਣਕਾਰੀ ਦਿੰਦਿਆ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਪਟਿਆਲਾ ਹਰਿੰਦਰ ਕੌਰ ਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਇੰਜੀ. ਅਮਰਜੀਤ ਸਿੰਘ ਨੇ ਦੱਸਿਆ ਕਿ ਜਿਲ੍ਹੇ ਦੇ ਸਮੂਹ ਸਕੂਲਾਂ ਨੂੰ ਜਿੱਥੇ ਸਕੂਲਾਂ ਬਾਰੇ ਕੋਰੋਨਾ ਬਚਾਅ ਦੀਆਂ ਸਰਕਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਉੱਥੇ ਹੀ ਕੋਰੋਨਾ ਹਾਲਾਤਾਂ ਦੇ ਸੁਖਾਵੇਂ ਹੋਣ ‘ਤੇ ਹੋਣ ਵਾਲੀਆਂ ਸਕੂਲੀ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜੀ ਰੱਖਣ ਲਈ ਵੀ ਕਿਹਾ ਗਿਆ ਹੈ।
  ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਪਿਛਲੇ ਸੈਸ਼ਨ ਦੌਰਾਨ ਸਕੂਲਾਂ ਦੀ ਤਾਲਾਬੰਦੀ ਦੇ ਸਮੇਂ ਵੀ ਆਨਲਾਈਨ ਪੜ੍ਹਾਈ ਜਰੀਏ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋਣ ਵਾਲੇ ਸੰਭਾਵੀ ਨੁਕਸਾਨ ਦੀ ਕਾਫ਼ੀ ਹੱਦ ਤੱਕ ਪੂਰਤੀ ਕਰ ਲਈ ਸੀ।ਉਨ੍ਹਾਂ ਕਿਹਾ ਕਿ ਸਰਕਾਰੀ ਪਾਬੰਦੀਆਂ ਦੇ ਚੱਲਦਿਆਂ ਅਧਿਆਪਕ ਅਤੇ ਵਿਦਿਆਰਥੀਆਂ ਦਾ ਸਿੱਧਾ ਰਾਬਤਾ ਖਤਮ ਹੋਣ ‘ਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਮੁੜ ਤੋਂ ਆਨਲਾਈਨ ਪੜ੍ਹਾਈ ਦਾ ਰੁੱਖ ਕਰਦਿਆਂ ਬੋਰਡ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਜ਼ੂਮ ਜਮਾਤਾਂ ਲਗਾਉਣ ਸਮੇਤ ਸਮਾਜਿਕ ਸਹਿਯੋਗ ਨਾਲ ਕੀਤੇ ਜਾ ਸਕਣ ਵਾਲੇ ਹੋਰ ਵਸੀਲਿਆਂ ਜਰੀਏ ਵਿਦਿਆਰਥੀਆਂ ਦੀ ਪ੍ਰੀਖਿਆ ਤਿਆਰੀ ਦਾ ਆਲਮ ਜਾਰੀ ਰੱਖਿਆ ਹੋਇਆ ਹੈ। ਸਿੱਖਿਆ ਅਧਿਕਾਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਕਿਸੇ ਵੀ ਵਿਦਿਆਰਥੀ ਦੀ ਪ੍ਰੀਖਿਆ ਤਿਆਰੀ ਪ੍ਰਭਾਵਿਤ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਆਨਲਾਈਨ ਪੜ੍ਹਾਈ ਲਈ ਬਾਰਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਸਮਾਰਟ ਮੋਬਾਈਲ ਫ਼ੋਨ ਮੁਫ਼ਤ ਉਪਲਬਧ ਕਰਵਾਏ ਹੋਏ ਹਨ। ਆਨਲਾਈਨ ਪੜ੍ਹਾਈ ਦੇ ਸਾਧਨ ਤੋਂ ਸੱਖਣੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬੱਡੀ ਗਰੁੱਪਾਂ ਅਤੇ ਸਮਾਜ ਦੀ ਮਦਦ ਨਾਲ ਆਨਲਾਈਨ ਪੜ੍ਹਾਈ ਨਾਲ ਜੋੜਿਆ ਗਿਆ ਹੈ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾੜੂ ਦੇ ਪ੍ਰਿੰਸੀਪਲ ਮਨਮੋਹਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਅਧਿਆਪਕਾਂ ਵੱਲੋਂ ਸਕੂਲ ਸਮੇਂ ਵਾਂਗ ਹੀ ਆਨਲਾਈਨ ਟਾਈਮ ਟੇਬਲ ਬਣਾ ਕੇ ਜ਼ੂਮ ਜਮਾਤਾਂ ਲਗਾਈਆਂ ਜਾ ਰਹੀਆਂ ਹਨ। ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੇ ਲੈਕਚਰਾਰ ਵੈਭਵ ਵਿਆਸ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸਰਕਾਰੀ ਮਿਡਲ ਸਕੂਲ ਹਸਨਪੁਰ ਪ੍ਰੋਹਤਾ ਦੇ ਇੰਚਾਰਜ ਅਰਵਿੰਦ ਸਿੰਘ ਨੇ ਦੱਸਿਆ ਕਿ ਉਸ ਦੇ ਸਕੂਲ ਦੇ ਅਧਿਆਪਕਾਂ ਵੱਲੋਂ ਵੀ ਬੋਰਡ ਜਮਾਤ ਦੇ ਵਿਦਿਆਰਥੀਆਂ ਦੀਆਂ ਆਨਲਾਈਨ ਜਮਾਤਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।  

Related Articles

Leave a Reply

Your email address will not be published. Required fields are marked *

Back to top button