Punjab-Chandigarh

ਸਵੈ ਰੋਜ਼ਗਾਰ ਨੂੰ ਉਤਸ਼ਾਹਤ ਕਰਨ ਲਈ ਦਸੰਬਰ ਮਹੀਨੇ ਚਲਾਈ ਜਾਵੇਗੀ ਮੁਹਿੰਮ : ਸਿੰਪੀ ਸਿੰਗਲਾ


ਪਟਿਆਲਾ
ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਸਵੈ ਰੋਜ਼ਗਾਰ ਸ਼ੁਰੂ ਕਰਵਾਉਣ ਲਈ ਭਰਪੂਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਯਤਨਾਂ ਤਹਿਤ ਦਸੰਬਰ 2020 ‘ਚ ਸਵੈ ਰੋਜ਼ਗਾਰ ਮੁਹਿੰਮ ਚਲਾਈ ਜਾ ਰਹੀ ਹੈ,

ਜਿਸ ਤਹਿਤ ਬੈਂਕਾਂ ਵੱਲੋਂ ਪ੍ਰਧਾਨ ਮੰਤਰੀ ਰੋਜ਼ਗਾਰ ਉਤਪਤੀ ਪ੍ਰੋਗਰਾਮ, ਪ੍ਰਧਾਨ ਮੰਤਰੀ ਮੁਦਰਾ ਸਕੀਮ ਅਤੇ ਸਟੈਂਡ ਅੱਪ ਇੰਡੀਆ ਸਕੀਮ ਅਧੀਨ ਆਪਣਾ ਕੰਮ ਸ਼ੁਰੂ ਕਰਨ ਲਈ ਯੋਗ ਪ੍ਰਾਰਥੀਆਂ ਨੂੰ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ।
ਰੋਜ਼ਗਾਰ ਉਤਪਤੀ ਅਤੇ ਟਰੇਨਿੰਗ ਅਫ਼ਸਰ ਸਿੰਪੀ ਸਿੰਗਲਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਹੜੇ ਪ੍ਰਾਰਥੀ ਕਰਜ਼ਾ ਲੈਣ ਦੇ ਇੱਛੁਕ ਹਨ ਉਹ ਇਸ ਲਿੰਕ https://forms.gle/7kCo9pRtiKTthhYz9 ‘ਤੇ ਅਪਲਾਈ ਕਰ ਸਕਦੇ ਹਨ, ਤਾਂ ਜੋ ਉਨ੍ਹਾਂ ਦੇ ਕੇਸ ਬਿਊਰੋ ਵੱਲੋਂ ਜਲਦੀ ਤੋਂ ਜਲਦੀ ਬੈਂਕਾਂ ਨੂੰ ਸਪਾਂਸਰ ਕੀਤੇ ਜਾ ਸਕਣ। ਉਨ੍ਹਾਂ ਯੋਗਤਾ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਪ੍ਰਧਾਨ ਮੰਤਰੀ ਰੋਜ਼ਗਾਰ ਉਤਪਤੀ ਪ੍ਰੋਗਰਾਮ ਤਹਿਤ ਕੋਈ ਵੀ ਪ੍ਰਾਰਥੀ ਜਿਸ ਦੀ ਉਮਰ 18 ਸਾਲ ਹੋਵੇ ਅਤੇ ਘੱਟੋ ਘੱਟ ਅਠਵੀਂ ਪਾਸ ਹੋਵੇ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ 1 ਲੱਖ ਤੋਂ 25 ਲੱਖ ਤੱਕ ਦਾ ਕਰਜ਼ਾ ਲੈ ਸਕਦੇ ਹਨ।
ਇਸੇ ਤਰ੍ਹਾਂ ਪ੍ਰਧਾਨ ਮੰਤਰੀ ਮੁਦਰਾ ਸਕੀਮ ਤਹਿਤ ਨੌਜਵਾਨਾਂ ਨੂੰ 50 ਹਜ਼ਾਰ ਤੋਂ ਲੈ ਕੇ 10 ਲੱਖ ਤੱਕ ਦਾ ਕਰਜ਼ਾ ਮਿਲ ਸਕਦਾ ਹੈ ਅਤੇ ਸਟੈਂਡ ਅੱਪ ਇੰਡੀਆ ਸਕੀਮ ਅਧੀਨ ਐਸ.ਸੀ., ਐਸ.ਟੀ. ਅਤੇ ਔਰਤਾਂ ਨੂੰ 10 ਲੱਖ ਤੋਂ 1 ਕਰੋੜ ਤੱਕ ਦਾ ਕਰਜ਼ਾ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਨਿਰਧਾਰਿਤ ਸ਼ਰਤਾਂ ਪੂਰੀਆਂ ਹੋਣ ਤੇ ਮਿਲਣ ਯੋਗ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਸੰਪਰਕ ਨੰਬਰ 9877610877 ਤੇ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button