Punjab-Chandigarh

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਮਦਦ ਨਾਲ 63 ਨੌਜਵਾਨਾਂ ਨੂੰ ਮਿਲਿਆ ਰੋਜ਼ਗਾਰ

ਪਟਿਆਲਾ
ਪਟਿਆਲਾ ਦੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਮਦਦ ਨਾਲ ਜ਼ਿਲ੍ਹੇ ਦੇ 63 ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ਼ੁਰੂ ਕੀਤੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਰੋਜ਼ਗਾਰ ਪ੍ਰਾਪਤ ਹੋਇਆ ਹੈ। ਇਨ੍ਹਾਂ ਨਵੇਂ ਨਿਯੁਕਤ ਹੋਏ ਉਮੀਦਵਾਰਾਂ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ, ਜਿਸ ਵੱਲੋਂ ਪ੍ਰਦਾਨ ਕੀਤੀ ਗਈ ਰਹਿਨੁਮਾਈ ਕਰਕੇ ਇਹ ਨੌਜਵਾਨ ਆਪਣਾ ਰੋਜ਼ਗਾਰ ਪ੍ਰਾਪਤ ਕਰਨ ‘ਚ ਸਫ਼ਲ ਰਹੇ ਹਨ।


ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜਿਹੜੇ ਨੌਜਵਾਨ ਰੋਜ਼ਗਾਰ ਹਾਸਲ ਕਰਨਾ ਚਾਹੁੰਦੇ ਹਨ, ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕੋਲ ਆਪਣੀ ਰਜਿਸਟ੍ਰੇਸ਼ਨ ਕਰਵਾਉਣ। ਉਨ੍ਹਾਂ ਕਿਹਾ ਕਿ ਬਿਊਰੋ ਵਿਖੇ ਨੌਕਰੀਆਂ ਹਾਸਲ ਕਰਨ ਅਤੇ ਆਪਣਾ ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਬੇਰੁਜ਼ਗਾਰ ਵਿਅਕਤੀਆਂ ਨੂੰ ਹਰ ਤਰ੍ਹਾਂ ਦੀ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਸੀ.ਈ.ਓ. ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਨ੍ਹਾਂ ਨੌਜਵਾਨ ਲੜਕੇ ਅਤੇ ਲੜਕੀਆਂ ਨੇ ਆਪਣੀ ਰਜਿਸਟ੍ਰੇਸ਼ਨ ਬਿਊਰੋ ਕੋਲ ਕਰਵਾਈ ਹੋਈ ਸੀ ਅਤੇ ਬਿਊਰੋ ਵੱਲੋਂ ਇਨ੍ਹਾਂ ਦੀ ਤਿਆਰੀ ਕਰਵਾਈ ਗਈ, ਇਸ ਤਰ੍ਹਾਂ ਇਨ੍ਹਾਂ 63 ਨੌਜਵਾਨਾਂ ਦੀ ਸਰਕਾਰੀ ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ ਵਿਖੇ ਬਤੌਰ ਨਰਸਿੰਗ ਸਟਾਫ਼ ਅਤੇ ਡਾਟਾ ਐਂਟਰੀ ਓਪਰੇਟਰ ਵਜੋਂ ਹੋਈ ਹੈ। ਚੁਣੇ ਗਏ ਪ੍ਰਾਰਥੀਆਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਪਟਿਆਲਾ ਦਾ ਧੰਨਵਾਦ ਕੀਤਾ ਹੈ।

Related Articles

Leave a Reply

Your email address will not be published. Required fields are marked *

Back to top button