Punjab-ChandigarhTop News

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 3 ਲੱਖ ਮੀਟਰਿਕ ਟਨ ਤੋਂ ਹੋਈ ਪਾਰ

ਪਟਿਆਲਾ, 19 ਅਕਤੂਬਰ:
ਮੌਜੂਦਾ ਸਾਉਣੀ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ 3 ਲੱਖ ਮੀਟਰਿਕ ਟਨ ਤੋਂ ਜ਼ਿਆਦਾ ਝੋਨੇ ਦੀ ਆਮਦ ਹੋ ਚੁੱਕੀ ਹੈ ਤੇ ਕਿਸਾਨਾਂ ਨੂੰ 486.40 ਕਰੋੜ ਰੁਪਏ ਦੀ ਅਦਾਇਗੀ ਵੀ ਕਰ ਦਿੱਤੀ ਗਈ ਤੇ ਲਿਫ਼ਟਿੰਗ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਿਛਲੇ ਦਿਨ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 3 ਲੱਖ 564 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਤੇ ਜਿਸ ਵਿਚੋਂ 2 ਲੱਖ 97 ਹਜ਼ਾਰ 250 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਲਿਫ਼ਟਿੰਗ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ ਤੇ ਹੁਣ ਤੱਕ 2 ਲੱਖ 22 ਹਜ਼ਾਰ 312 ਮੀਟਰਿਕ ਟਨ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ ਜੋ ਪਿਛਲੇ ਸਾਲ ਇਸ ਦਿਨ ਦੇ ਮੁਕਾਬਲੇ 26 ਹਜ਼ਾਰ ਮੀਟਰਿਕ ਟਨ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਲਿਫ਼ਟਿੰਗ ਦੇ ਕੰਮ ਨੂੰ ਨਾਲੋਂ ਨਾਲ ਕੀਤਾ ਜਾਵੇ ਅਤੇ ਇਸ ਕੰਮ ਵਿਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 120964 ਮੀਟਰਿਕ ਟਨ, ਮਾਰਕਫੈਡ ਵੱਲੋਂ 64700 ਮੀਟਰਿਕ ਟਨ, ਪਨਸਪ ਵੱਲੋਂ 74323 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 37263 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ।

Spread the love

Leave a Reply

Your email address will not be published. Required fields are marked *

Back to top button