Punjab-Chandigarh

ਗੁਰੂ ਨਾਨਕ ਦੇਵ ਜੀ ਵੱਲੋਂ ਪਿਆਰ, ਆਪਸੀ ਭਾਈਚਾਰੇ, ਸਾਂਝ ਦੇ ਦਿੱਤੇ ਸੁਨੇਹੇ ਨੂੰ ਬਰਕਰਾਰ ਰੱਖਣ ਅਤੇ ਘਰ-ਘਰ ਪਹੁੰਚਾਉਣ ਦੀ ਲੋੜ: ਵਿਜੈ ਇੰਦਰ ਸਿੰਗਲਾ

Shiv Kumar:

ਚੰਡੀਗੜ/ ਸੰਗਰੂਰ, 18 ਨਵੰਬਰ: ਪੰਜਾਬ ਸਰਕਾਰ ਦੇ ਉਦਮ ਸਦਕਾ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸਮੂਹ ਪੰਜਾਬ ਵਾਸੀਆਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ ਹੈ। ਉਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਪਿਆਰ, ਆਪਸੀ ਭਾਈਚਾਰੇ ਅਤੇ ਸਾਂਝ ਦੇ ਦਿੱਤੇ ਸੁਨੇਹੇ ਨੂੰ ਬਰਕਰਾਰ ਰੱਖਣ ਅਤੇ ਘਰ-ਘਰ ਪਹੁੰਚਾਉਣ ਦੀ ਲੋੜ ਹੈ। ਉਨਾਂ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਹੀ ਭਾਗਾਂ ਵਾਲੇ ਸਮਝਦੇ ਹਨ ਜੋ ਉਹਨਾਂ ਨੂੰ ਦੂਜੀ ਵਾਰ ਆਪਣੇ ਪਰਿਵਾਰ ਸਮੇਤ ਸ਼੍ਰੀ ਕਰਤਾਰਪੁਰ ਸਾਹਿਬ ਜਾ ਕੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨਾਂ ਕਿਹਾ ਕਿ ਉਹ ਹਜ਼ਾਰਾਂ ਲੋਕਾਂ ਦੀਆਂ ਅਰਦਾਸਾਂ ਅਤੇ ਮਨ ਦੀਆਂ ਭਾਵਨਾਵਾਂ ਲੈ ਕੇ ਚੰਗੇਰੇ ਭਵਿੱਖ ਲਈ ਗੁਰੂ ਚਰਨਾਂ ਵਿੱਚ ਅਰਦਾਸ ਕਰਦੇ ਹਨ।ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਤੋਂ ਪਹਿਲਾਂ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਇਹ ਕੋਰੀਡਾਰ ਖੁੱਲਾ ਰਹਿਣਾ ਚਾਹੀਂਦਾ ਹੈ ਅਤੇ ਹਜ਼ਾਰਾਂ ਲੋਕਾਂ ਦੀ ਅਰਦਾਸ ਕਬੂਲ ਕੀਤੀ ਗਈ ਹੈ ਅਤੇ ਜਿਹੜੇ ਲੋਕ ਬਾਰਡਰ ਤੋਂ ਹੀ ਨਤਮਸਤਕ ਹੁੰਦੇ ਸਨ ਉਹ ਗੁਰਦੁਆਰਾ ਸਾਹਿਬ ਵਿਖੇ ਜਾ ਕੇ ਨਤਮਸਤਕ ਹੋ ਸਕਣਗੇ ਅਤੇ ਆਪਣੀਆਂ ਅਰਦਾਸਾਂ ਕਰ ਸਕਣਗੇ। ਉਨਾਂ ਸੰਗਰੂਰ ਦੇ ਸਮੂਹ ਨਿਵਾਸੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਜਿੰਨਾਂ ਤੋਂ ਲਗਾਤਾਰ ਮਿਲੇ ਸਹਿਯੋਗ ਸਦਕਾ ਹੀ ਉਨਾਂ ਨੂੰ ਇਹ ਵਡਭਾਗਾ ਮੌਕਾ ਨਸੀਬ ਹੋਇਆ ਹੈ। ਉਨਾਂ ਕਿਹਾ ਕਿ ਪਹਿਲਾਂ ਕੋਵਿਡ ਕਰਕੇ ਕੋਰੀਡੋਰ ਬੰਦ ਹੋ ਗਿਆ ਸੀ ਅਤੇ ਹੁਣ ਕੋਰੀਡਾਰ ਖੁੱਲਣ ਨਾਲ ਵੱਡੀ ਗਿਣਤੀ ਵਿੱਚ ਸੰਗਤ ਨੰੂ ਦਰਸ਼ਨ ਦੀਦਾਰ ਦਾ ਮੌਕਾ ਮਿਲੇਗਾ।  

Spread the love

Leave a Reply

Your email address will not be published. Required fields are marked *

Back to top button