ਛੋਟੀ ਨਦੀ ਨੂੰ ਨਵਾਂ ਰੂਪ ਪ੍ਰਦਾਨ ਕਰਨ ਦਾ ਕੰਮ ਜੰਗੀ ਪੱਧਰ ‘ਤੇ ਜਾਰੀ
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਅੱਜ ਪਟਿਆਲਾ ਦੀ ਛੋਟੀ ਨਦੀ ਦੀ ਪੁਨਰ ਸੁਰਜੀਤੀ ਲਈ ਇਸਦੇ ਸੁੰਦਰੀਕਰਨ ਅਤੇ ਨਵੀਨੀਕਰਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਸ੍ਰੀ ਕੁਮਾਰ ਅਮਿਤ ਨੇ ਜਲ ਨਿਕਾਸ ਵਿਭਾਗ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ, ਜਿਨ੍ਹਾਂ ਵੱਲੋਂ ਇਸ ਕੰਮ ਨੂੰ ਸਾਂਝੇ ਤੌਰ ‘ਤੇ ਨੇਪਰੇ ਚੜ੍ਹਾਇਆ ਜਾ ਰਿਹਾ ਹੈ, ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਕੰਮ ‘ਚ ਮਿਥੇ ਸਮੇਂ ‘ਚ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਦੇ ਨਾਲ ਪੀ.ਡੀ.ਏ. ਪਟਿਆਲਾ ਦੇ ਮੁੱਖ ਪ੍ਰਸ਼ਾਸ਼ਕ ਸ੍ਰੀਮਤੀ ਸੁਰਭੀ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਪੂਜਾ ਸਿਆਲ ਗਰੇਵਾਲ ਤੇ ਜਲ ਨਿਕਾਸ ਵਿਭਾਗ ਦੇ ਨਿਗਰਾਨ ਇੰਜੀਨੀਅਰ ਦਵਿੰਦਰ ਸਿੰਘ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਦੀ ਛੋਟੀ ਨਦੀ ਅਤੇ ਵੱਡੀ ਨਦੀ ਦੀ ਪੁਨਰਸੁਰਜੀਤੀ ਕਰਕੇ ਇਸਦੇ ਨਵੀਨੀਕਰਨ ਤੇ ਸੁੰਦਰੀਕਰਨ ਨਾਲ ਇੱਕ ਸੈਰਗਾਹ ਵਜੋਂ ਵਿਕਸਤ ਕਰਨਾ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਦਾ ਸੁਪਨਮਈ ਪ੍ਰਾਜੈਕਟ ਹੈ। ਇਸ ਨੂੰ ਮੁਕੰਮਲ ਕਰਨ ਲਈ ਪਟਿਆਲਾ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸਅਥਾਰਟੀ ਨੂੰ ਨੋਡਲ ਏਜੰਸੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ 208.33 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੀਆਂ ਜਾਣ ਵਾਲੀਆਂ ਸ਼ਹਿਰ ਦੀਆਂ ਦੋ ਅਹਿਮਨਦੀਆਂ ਦੇ ਪ੍ਰਾਜੈਕਟ ਪਟਿਆਲਾ ਦੇ ਵਿਕਾਸ ਲਈ ਅਹਿਮ ਸਾਬਤ ਹੋਣਗੇ।
ਉਨ੍ਹਾਂ ਦੱਸਿਆ ਕਿ ਛੋਟੀ ਨਦੀ ਦੀ ਬਣਤਰ ਨੂੰ ਪੱਕੇ ਤੌਰ ‘ਤੇ ਤਿਆਰ ਕਰਨ ਲਈ ਸੈਕਸ਼ਨ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ ਅਤੇ ਜਲਦੀ ਹੀ ਇਸਦੇ ਅਗਲੇ ਪੜ੍ਹਾਅ ਦਾ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਤਫੱਜਲਪੁਰਾ ਵਿਖੇ ਛੋਟੀ ਨਦੀ ਦੀਆਂ ਪਾਇਪਾਂ ਪਾਉਣ ਦਾ ਕੰਮ ਪੂਰਾ ਹੋ ਗਿਆ ਹੈ ਅਤੇ ਆਜ਼ਾਦ ਨਗਰ ‘ਚ ਪਾਇਪਾਂ ਪਾਈਆਂ ਜਾ ਰਹੀਆਂ ਹਨ। ਇਸ ‘ਤੇ ਪਿੰਡ ਘਲੋੜੀ ਵਿਖੇ 26 ਐਮ.ਐਲ.ਡੀਦਾ ਐਸ.ਟੀ.ਪੀ. ਲਗਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਨਦੀ ਦੀ ਕੰਕਰੀਟ ਲਾਈਨਿੰਗ, ਪੈਦਲ ਸੈਰ ਕਰਨ ਲਈਤੇ ਸਾਇਕਲਿੰਗ ਲਈਟਰੈਕ ਤੋਂ ਇਲਾਵਾ ਸੁੰਦਰੀਕਰਨ ਤੇ ਨਵੀਨੀਕਰਨ ਨਾਲ ਇਹਨਦੀਆਂ ਵਾਤਾਵਰਣ ਦੀ ਸ਼ੁੱਧਤਾ ਲਈਮਦਦਗਾਰ ਹੋਣ ਦੇ ਨਾਲ-ਨਾਲ ਗੰਦਗੀ ਕਰਕੇ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਵੀਛੁਟਕਾਰਾ ਮਿਲੇਗਾ ਅਤੇ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਹ ਨਦੀਆਂ ਸ਼ਹਿਰ ‘ਚੋਂ ਮੁੱਖ ਨਿਕਾਸੀ ਨਦੀਆਂ ਹਨ ਅਤੇ ਮਾਨਸੂਨ ਦੇ ਸੀਜਨ ‘ਚ ਇਨ੍ਹਾਂ ‘ਚ ਰੁਕਾਵਟਾਂ ਪੈਦਾ ਹੋਣ ਕਰਕੇ ਹੜ੍ਹਾਂ ਦਾ ਵੀ ਖ਼ਤਰਾ ਬਣ ਜਾਂਦਾ ਹੈ ਪਰੰਤੂ ਇਨ੍ਹਾਂ ਦੇ ਨਵੀਨੀਕਰਨ ਕਰਕੇ ਜਲ ਨਿਕਾਸ ਵੀ ਠੀਕ ਹੋਵੇਗਾ। ਜਲ ਨਿਕਾਸ ਵਿਭਾਗ ਦੇ ਨਿਗਰਾਨ ਇੰਜੀਨੀਅਰ ਦਵਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਚੱਲ ਰਹੇ ਕੰਮ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਕਾਰਜਕਾਰੀ ਇੰਜੀਨੀਅਰ ਗਗਨਦੀਪ ਸਿੰਘ, ਐਸ.ਡੀ.ਓ. ਚੇਤਨ ਗੁਪਤਾ ਤੇ ਜੇ.ਈ. ਕਰਨਵੀਰ ਸਿੰਘ ਆਦਿ ਮੌਜੂਦ ਸਨ।