Punjab-ChandigarhTop News

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੇ ਕੰਮ ਦੀ ਕੀਤੀ ਸਮੀਖਿਆ

ਪਟਿਆਲਾ, 11 ਜੁਲਾਈ:
  ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕਿਹਾ ਕਿ ਬਰਸਾਤੀ ਸੀਜ਼ਨ ਦੌਰਾਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਲੋੜੀਂਦੇ ਪ੍ਰਬੰਧ ਰੱਖੇ ਜਾਣ ਅਤੇ ਸਿਹਤ ਵਿਭਾਗ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਆਪਸੀ ਤਾਲਮੇਲ ਨਾਲ ਨਾਲ ਵੱਖ ਵੱਖ ਖੇਤਰਾਂ ‘ਚੋਂ ਪਾਣੀ ਦੇ ਸੈਂਪਲ ਦੀ ਜਾਂਚ ਕਰਨਾ ਯਕੀਨੀ ਬਣਾਉਣ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ ਤੇ ਸਿਵਲ ਸਰਜਨ ਡਾ. ਰਾਜੂ ਧੀਰ ਵੀ ਮੌਜੂਦ ਸਨ।
  ਸਾਕਸ਼ੀ ਸਾਹਨੀ ਨੇ ਕੌਮੀ ਸਿਹਤ ਮਿਸ਼ਨ ਤਹਿਤ ਕਰਵਾਈਆਂ ਗਈਆਂ ਵੱਖ ਵੱਖ ਗਤੀਵਿਧੀਆਂ ਦੀ ਸਮੀਖਿਆ ਕਰਦਿਆ ਕਿਹਾ ਕਿ ਵਿਭਾਗ ਵੱਲੋਂ ਜਿਥੇ ਕੀਤੇ ਵੀ ਕੈਂਪ ਲਗਾਏ ਜਾਂਦੇ ਹਨ, ਉਥੇ ਸਾਰੀਆਂ ਸਕੀਮਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲਾਭਪਾਤਰੀਆਂ ਤੱਕ ਪੁੱਜਦਾ ਹੋ ਸਕੇ। ਡਿਪਟੀ ਕਮਿਸ਼ਨਰ ਵੱਲੋਂ ਜਨਨੀ ਸ਼ਿਸ਼ੂ ਸੁਰੱਖਿਆ ਕਾਰ੍ਰਿਆਕਰਮ, ਜਨਨੀ ਸੁਰੱਖਿਆ ਯੋਜਨਾ, ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ, ਸੁਮਨ, ਪਰਿਵਾਰ ਨਿਯੋਜਨ, ਆਰ.ਬੀ.ਐਸ.ਕੇ, ਐਨ.ਪੀ.ਸੀ.ਬੀ., ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ, ਰਾਸ਼ਟਰੀ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਤੇ ਟੀ.ਬੀ. ਕੰਟਰੋਲ ਪ੍ਰੋਗਰਾਮ ਦੀ ਸਮੀਖਿਆ ਕੀਤੀ ਗਈ ਅਤੇ ਇਨ੍ਹਾਂ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਿਛਲੇ ਮਹੀਨੇ ਹੋਈ ਮੀਟਿੰਗ ‘ਚ ਜਾਰੀ ਹਦਾਇਤਾਂ ਦੀ ਕਾਰਵਾਈ ਰਿਪੋਰਟ ‘ਤੇ ਵੀ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਦਿੱਤੇ ਟੀਚੇ ਸਮੇਂ ਸਿਰ ਪੂਰੇ ਕਰਨ ਲਈ ਕਿਹਾ।
  ਇਸ ਮੌਕੇ ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਯੋਗ ਅਗਵਾਈ ‘ਚ ਸਿਹਤ ਵਿਭਾਗ ਨਿਰੰਤਰ ਸਿਹਤ ਸੇਵਾਵਾਂ ‘ਚ ਸੁਧਾਰ ਲਈ ਯਤਨ ਕਰ ਰਿਹਾ ਹੈ। ਉਨ੍ਹਾਂ ਵਿਭਾਗ ਦੀ ਪ੍ਰਗਤੀ ਰਿਪੋਰਟ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ‘ਚ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਯੋਜਨਾਵਾਂ ਸਫਲਤਾਪੂਰਵਕ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 15 ਅਗਸਤ ਤੋਂ ਜ਼ਿਲ੍ਹੇ ‘ਚ ਸ਼ੁਰੂ ਕੀਤੇ ਜਾਣ ਵਾਲੇ ਮੁਹੱਲਾ ਕਲੀਨਿਕਾਂ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਇਸ ਸਬੰਧੀ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾ ਰਹੀ ਹੈ। ਮੀਟਿੰਗ ‘ਚ ਜ਼ਿਲ੍ਹੇ ਦੇ ਸਮੂਹ ਐਸ.ਐਚ.ਓਜ਼ ਵੀ ਮੌਜੂਦ ਸਨ।

Spread the love

Leave a Reply

Your email address will not be published. Required fields are marked *

Back to top button