Punjab-ChandigarhTop News

ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਦੇ ਲਈ ਸਕਾਲਰਸ਼ਿਪ ਪੋਰਟਲ ਖੁੱਲ੍ਹਿਆ

ਪਟਿਆਲਾ, 30 ਅਗਸਤ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਰਕਾਰ ਵੱਲੋਂ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਲਈ ਪ੍ਰੀ ਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਮੈਰਿਟ-ਕਮ-ਮੀਨਜ਼ ਸਕਾਲਰਸ਼ਿਪ ਸਕੀਮ ਤਹਿਤ ਨੈਸ਼ਨਲ ਸਕਾਲਰਸ਼ਿਪ ਪੋਰਟਲ www.scholarships.gov.in ‘ਤੇ ਸਾਲ 2022-23 ਲਈ ਆਨਲਾਈਨ ਦਰਖਾਸਤਾਂ ਪ੍ਰਾਪਤ ਕਰਨ ਲਈ ਪੋਰਟਲ ਖੋਲ੍ਹਿਆ ਦਿੱਤਾ ਗਿਆ ਹੈ।
  ਉਨ੍ਹਾਂ ਵਜ਼ੀਫ਼ੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਘੱਟ ਗਿਣਤੀ ਵਰਗ (ਸਿੱਖ, ਮੁਸਲਿਮ, ਬੋਧੀ, ਪਾਰਸੀ, ਜੈਨ ਅਤੇ ਇਸਾਈ) ਨਾਲ ਸਬੰਧਿਤ ਵਿਦਿਆਰਥੀ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਲਈ ਆਮਦਨ ਹੱਦ ਇੱਕ ਲੱਖ ਰੁਪਏ, ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਆਮਦਨ ਹੱਦ ਦੋ ਲੱਖ ਰੁਪਏ ਅਤੇ ਮੈਰਿਟ-ਕਮ-ਮੀਨਜ਼ ਸਕਾਲਰਸ਼ਿਪ ਲਈ ਆਮਦਨ ਹੱਦ ਦੋ ਲੱਖ 50 ਹਜ਼ਾਰ ਰੁਪਏ ਹੈ, ਬਿਨੈਕਾਰ ਸਰਕਾਰੀ ਜਾਂ ਮਾਨਤਾ ਪ੍ਰਾਪਤ ਪ੍ਰਾਈਵੇਟ ਯੂਨੀਵਰਸਿਟੀ/ਸੰਸਥਾ/ਕਾਲਜ/ਸਕੂਲ ਵਿੱਚ ਪੜਾਈ ਕਰਦਾ ਹੋਵੇ, ਬਿਨੈਕਾਰ ਵੱਲੋਂ ਅਪਣਾਇਆ ਹੋਇਆ ਕੋਰਸ ਘੱਟੋ-ਘੱਟ ਇਕ ਸਾਲ ਦੀ ਮਿਆਦ ਦਾ ਲਾਜ਼ਮੀ ਹੋਵੇ ਅਤੇ ਬਿਨੈਕਾਰ ਨੂੰ ਪਿਛਲੇ ਸਾਲਾਨਾ ਬੋਰਡ/ਕਲਾਸ ਦੀ ਪ੍ਰੀਖਿਆ ਵਿੱਚ 50 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹੋਣੇ ਚਾਹੀਦੇ ਹਨ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਦੇ ਵਿਦਿਆਰਥੀਆਂ ਲਈ ਆਨਲਾਈਨ ਪੋਰਟਲ 30 ਸਤੰਬਰ 2022, ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਮੈਰਿਟ-ਕਮ-ਮੀਨਜ਼ ਸਕਾਲਰਸ਼ਿਪ ਲਈ 31 ਅਕਤੂਬਰ 2022 ਤੱਕ ਅਪਲਾਈ ਕਰਨ ਲਈ ਖੋਲ੍ਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦਰਖਾਸਤਕਰਤਾ ਪੋਰਟਲ ਦੀ ਵੈੱਬਸਾਈਟ www.scholarships.gov.in (ਸਾਈਟ ਦਾ ਲਿੰਕ www.minorityaffairs.gov.in ‘ਤੇ ਉਪਲਬਧ ਹੈ) ਜਾਂ ਮੋਬਾਇਲ ਐਪ-ਨੈਸ਼ਨਲ ਸਕਾਲਰਸ਼ਿਪ (ਐਨ.ਐਸ.ਪੀ) ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਆਨਲਾਈਨ ਦਰਖਾਸਤਾਂ ਭਰਨ ਲਈ ਵਿਸਤ੍ਰਿਤ ਹਦਾਇਤਾਂ ਨੈਸ਼ਨਲ ਸਕਾਲਰਸ਼ਿਪ ਪੋਰਟਲ ਦੇ ਹੋਮ ਪੇਜ ‘ਤੇ ਉਪਲਬਧ ਹਨ।

Spread the love

Leave a Reply

Your email address will not be published. Required fields are marked *

Back to top button