Punjab-Chandigarh

ਸੁਵਿਧਾ ਕੈਂਪਾਂ ਨੇ ਲਾਭਪਾਤਰੀਆਂ ਲਈ ਆਸਾਨ ਕੀਤੀ ਭਲਾਈ ਸਕੀਮਾਂ ਦੀ ਪ੍ਰਾਪਤੀ

Shiv Kumar:

ਪਟਿਆਲਾ, 16 ਦਸੰਬਰ: ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਸਾਰੀਆਂ ਸਹੂਲਤਾਂ ਦੇਣ ਲਈ ਲੋੜੀਂਦੀ ਕਾਰਵਾਈ ਮੁਕੰਮਲ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੇ ਸੁਵਿਧਾ ਕੈਂਪ ਦੇ ਪਹਿਲੇ ਦਿਨ ਹਜ਼ਾਰਾਂ ਲੋਕਾਂ ਨੇ ਸਬ ਡਵੀਜ਼ਨ ਪੱਧਰ ‘ਤੇ ਲੱਗੇ ਕੈਂਪਾਂ ਦਾ ਲਾਭ ਉਠਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਸਬ-ਡਵੀਜ਼ਨ ਪੱਧਰ ‘ਤੇ 16 ਦਸੰਬਰ ਨੂੰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਸੁਵਿਧਾ ਕੈਂਪ ਲਗਾਏ ਗਏ  ਸਨ, ਜਿਨ੍ਹਾਂ ਦਾ ਵੱਡੀ ਗਿਣਤੀ ਲੋਕਾਂ ਨੇ ਲਾਭ ਲਿਆ ਹੈ। ਉਨ੍ਹਾਂ ਦੱਸਿਆ ਕਿ 17 ਦਸੰਬਰ ਨੂੰ ਵੀ ਸੁਵਿਧਾ ਕੈਂਪ ਲਗਾਏ ਜਾਣਗੇ।
ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਸਬ-ਡਵੀਜ਼ਨ ਪਟਿਆਲਾ ‘ਚ 17 ਦਸੰਬਰ ਨੂੰ ਮਿੰਨੀ ਸਕੱਤਰੇਤ ਪਟਿਆਲਾ ਦੇ ਡੀ ਬਲਾਕ ਦੇ ਪਿੱਛੇ ਕੈਂਪ ਲਗਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਨਾਭਾ ਸਬ-ਡਵੀਜ਼ਨ ਵਿਖੇ ਨਗਰ ਪੰਚਾਇਤ ਦਫ਼ਤਰ ਭਾਦਸੋਂ ਅਤੇ ਸਮਾਣਾ ਸਬ-ਡਵੀਜ਼ਨ ਦਾ ਕੈਂਪ ਪਿੰਡ ਖੱਤਰੀਵਾਲਾ ਉਰਫ਼ ਭਗਵਾਨ ਪੁਰਾ ਸਥਾਨ ਮਿਡਲ ਸਕੂਲ ਖੱਤਰੀਵਾਲਾ ਵਿਖੇ 17 ਦਸੰਬਰ ਨੂੰ ਲਗਾਇਆ ਜਾ ਰਿਹਾ ਹੈ।

ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਰਾਜਪੁਰਾ ਸਬ-ਡਵੀਜ਼ਨ ‘ਚ ਮਿੰਨੀ ਸਕੱਤਰੇਤ ਕੰਪਲੈਕਸ, ਰਾਜਪੁਰਾ ਵਿਖੇ 17 ਦਸੰਬਰ ਨੂੰ ਕੈਂਪ ਲਗਾਇਆ ਜਾ ਰਿਹਾ ਹੈ ਅਤੇ ਪਾਤੜਾਂ ਵਿਖੇ ਤਹਿਸੀਲ ਕੰਪਲੈਕਸ ਦੇ ਪਿਛਲੇ ਪਾਸੇ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ ਤੇ ਦੁਧਨਸਾਧਾਂ ਵਿਖੇ ਵੀ ਸੁਵਿਧਾ ਕੈਂਪ ਤਹਿਸੀਲ ਦਫ਼ਤਰ ਦੁਧਨਸਾਧਾਂ ਵਿਖੇ ਕੈਂਪ ਲੱਗੇਗਾ।
  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਵਿਧਾ ਕੈਂਪਾਂ ਵਿਚ 2 ਕਿਲੋ ਵਾਟ ਤੱਕ ਦੇ ਬਿਜਲੀ ਦੇ ਏਰੀਅਰ ਦੇ ਮੁਆਫ਼ੀ ਦੇ ਸਰਟੀਫਿਕੇਟ, 5-5 ਮਰਲੇ ਦੇ ਪਲਾਟ, ਪੈਨਸ਼ਨ ਸਕੀਮ, ਘਰ ਦੀ ਸਥਿਤੀ ਕੱਚਾ-ਪੱਕਾ, ਬਿਜਲੀ ਕੁਨੈਕਸ਼ਨ, ਘਰਾਂ ਵਿਚ ਪਖਾਨੇ, ਐਲ.ਪੀ.ਜੀ. ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਆਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐਸ.ਸੀ., ਬੀ.ਸੀ. ਕਾਰਪੋਰੇਸ਼ਨ, ਬੈਂਕ ਫਿੰਕੋ ਤੋਂ ਕਰਜ਼ਾ, ਬੱਸ ਪਾਸ, ਵੇਟਿੰਗ ਇੰਤਕਾਲ ਦੇ ਕੇਸ, ਮਗਨਰੇਗਾ ਜਾਬ ਕਾਰਡ, ਪੈਂਡਿੰਗ ਸੀ.ਐਲ.ਯੂ. ਨਕਸ਼ੇ ਆਦਿ ਤੋਂ ਇਲਾਵਾ ਹੋਰ ਵੀ ਸਕੀਮਾਂ/ਸਹੂਲਤਾਂ ਦਾ ਲਾਭ ਪਹੁੰਚਾਇਆ ਜਾਵੇਗਾ।

Spread the love

Leave a Reply

Your email address will not be published. Required fields are marked *

Back to top button