Punjab-Chandigarh

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਰਾਜਿੰਦਰ ਅਗਰਵਾਲ ਵੱਲੋਂ 11 ਦਸੰਬਰ ਦੀ ਕੌਮੀ ਲੋਕ ਅਦਾਲਤ ਸਬੰਧੀ ਬੀਮਾ ਕੰਪਨੀਆਂ ਦੇ ਨੁਮਾਇੰਦਿਆਂ ਤੇ ਪੈਨਲ ਵਕੀਲਾਂ ਨਾਲ ਬੈਠਕ

Shiv Kumar:

ਪਟਿਆਲਾ, 25 ਨਵੰਬਰ: ਆਗਾਮੀ 11 ਦਸੰਬਰ ਨੂੰ ਜ਼ਿਲ੍ਹੇ ‘ਚ ਲੱਗਣ ਵਾਲੀ ਕੌਮੀ ਲੋਕ ਅਦਾਲਤ ਨੂੰ ਸਫ਼ਲ ਬਣਾਉਣ ਲਈ ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਰਾਜਿੰਦਰ ਅਗਰਵਾਲ ਨੇ ਬੀਮਾ ਕੰਪਨੀਆਂ ਦੇ ਨੁਮਾਇੰਦਿਆਂ ਤੇ ਪੈਨਲ ਵਕੀਲਾਂ ਨਾਲ ਬੈਠਕ ਕੀਤੀ ਅਤੇ ਇਨ੍ਹਾਂ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਤੋਂ ਜਾਣੂ ਕਰਵਾਉਂਦਿਆਂ ਆਪਣੇ ਸਮਝੌਤਾ ਹੋਣ ਯੋਗ ਮਾਮਲੇ ਲਗਾਉਣ ਲਈ ਪ੍ਰੇਰਤ ਕੀਤਾ।
ਸ੍ਰੀ ਅਗਰਵਾਲ ਨੇ ਮੀਟਿੰਗ ਦੌਰਾਨ ਕੰਪਨੀਆਂ ਦੇ ਨੁਮਾਇੰਦੇ ਤੇ ਪੈਨਲ ਵਕੀਲਾਂ ਨੂੰ ਐਮ.ਏ.ਸੀ.ਟੀ. ਨਾਲ ਸਬੰਧਤ ਵੱਧ ਤੋਂ ਵੱਧ ਮਾਮਲੇ ਆਪਸੀ ਰਜ਼ਾਮੰਦੀ ਨਾਲ ਨਿਪਟਾਉਣ ਲਈ ਕੇਸ ਲੋਕ ਅਦਾਲਤ ‘ਚ ਲਿਆਉਣ ‘ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਇਹ ਵੀ ਦੱਸਿਆ ਗਿਆ ਕਿ ਜਦੋਂ ਕੋਈ ਮਾਮਲੇ ਦੋਵਾਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਨਿਪਟਾਇਆ ਜਾਂਦਾ ਹੈ ਤਾਂ ਅਜਿਹਾ ਹੋਣ ਨਾਲ ਕੇਸ ਕਰਨ ਵਾਲੀ ਧਿਰ ਅਤੇ ਬੀਮਾ ਕੰਪਨੀ ਦੋਵਾਂ ਧਿਰਾਂ ਦੇ ਫਾਇਦੇ ‘ਚ ਹੀ ਹੋਵੇਗਾ।
ਸ੍ਰੀ ਰਾਜਿੰਦਰ ਅਗਰਵਾਲ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਕੌਮੀ ਲੋਕ ਅਦਾਲਤ ਲਗਾਉਣ ਦਾ ਮੁੱਖ ਉਦੇਸ਼ ਦੋਵਾਂ ਧਿਰਾਂ ਦੇ ਮਾਮਲਿਆਂ ਨੂੰ ਸਹਿਮਤੀ ਨਾਲ ਨਿਪਟਾਉਣਾ ਹੈ। ਉਨ੍ਹਾਂ ਕਿਹਾ ਕਿ ਨਿਪਟਾਰਾ ਹੋਣ ਯੋਗ ਮਾਮਲਿਆਂ ਨੂੰ ਬਿਨ੍ਹਾਂ ਦੇਰੀ ਨਿਪਟਾਇਆ ਜਾਣਾ ਉਨ੍ਹਾਂ ਦਾ ਫ਼ਰਜ਼ ਹੈ ਅਤੇ ਇਸ ਨਾਲ ਜਿੱਥੇ ਬਕਾਇਆ ਮਾਮਲੇ ਸੁਲਝਦੇ ਹਨ ਉਥੇ ਹੀ ਭਵਿੱਖ ‘ਚ ਦੋਵਾਂ ਧਿਰਾਂ ਦਰਮਿਆਨ ਕਿਸੇ ਵੀ ਝਗੜੇ ਦੀ ਕੋਈ ਗੁਜਾਂਇਸ਼ ਨਹੀਂ ਰਹਿੰਦੀ, ਕਿਉਂਕਿ ਲੋਕ ਅਦਾਲਤ ਰਾਹੀਂ ਨਿਪਟਾਏ ਝਗੜੇ ਦਾ ਫੈਸਲਾ ਆਪਸੀ ਰਜਾਮੰਦੀ ਨਾਲ ਹੋਣ ਕਰਕੇ ਅੰਤਿਮ ਹੁੰਦਾ ਹੈ ਤੇ ਇਸ ਵਿਰੁੱਧ ਕਿਸੇ ਵੀ ਅਦਾਲਤ ਵਿਚ ਅਪੀਲ ਦਾਇਰ ਨਹੀਂ ਹੁੰਦੀ, ਇਸ ਲਈ ਧਿਰਾਂ ਵਿਚਕਾਰ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ ਅਤੇ ਦੋਵੇਂ ਧਿਰਾਂ ਦੀ ਜਿੱਤ ਹੁੰਦੀ ਹੈ।
ਸ੍ਰੀ ਰਾਜਿੰਦਰ ਅਗਰਵਾਲ ਨੇ ਬੀਮਾ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਇਨ੍ਹਾਂ ਕੰਪਨੀਆਂ ਦੇ ਪੈਨਲ ਵਕੀਲ ਸਾਹਿਬਾਨ ਨੂੰ ਆਪਸੀ ਰਜ਼ਾਮੰਦੀ ਨਾਲ ਨਿਪਟਾਏ ਜਾਣ ਵਾਲੇ ਮਾਮਲਿਆਂ ਦੀ ਸੂਚੀ ਤਿਆਰ ਕਰਨ ਕਿਹਾ ਤਾਂ ਕਿ ਇਨ੍ਹਾਂ ਨੂੰ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਇਆ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਬੀਮਾ ਕੰਪਨੀਆਂ ਨੂੰ ਦਾਅਵਿਆਂ ਦੇ ਨਿਪਟਾਰੇ ਸਮੇਂ ਦਰਪੇਸ਼ ਮੁਸ਼ਕਿਲਾਂ ਵੀ ਸੁਣੀਆਂ। ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਪਰਮਿੰਦਰ ਕੌਰ ਵੀ ਮੌਜੂਦ ਸਨ।

Spread the love

Leave a Reply

Your email address will not be published. Required fields are marked *

Back to top button