Punjab-Chandigarh

16 ਨਵੰਬਰ ਤੋਂ 15 ਦਸੰਬਰ ਤੱਕ ਚੱਲਣ ਵਾਲੀ ਵੋਟਾਂ ਦੀ ਸਰਸਰੀ ਸੁਧਾਈ ਸਬੰਧੀ ਸੁਨੇਹਾ ਦੇਣਗੀਆਂ ਜਾਗਰੂਕਤਾ ਵੈਨਾਂ-ਕੁਮਾਰ ਅਮਿਤ

ਪਟਿਆਲਾ
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗ ਵੋਟਰਾਂ ਦੀਆਂ 100 ਫ਼ੀਸਦੀ ਵੋਟਾਂ ਬਣਾਉਣ ਦਾ ਟੀਚਾ ਪੂਰਾ ਕਰਨ ਲਈ ਜ਼ਿਲ੍ਹਾ ਪਟਿਆਲਾ ਦੇ ਅਧੀਨ ਆਉਂਦੇ 8 ਵਿਧਾਨ ਸਭਾ ਹਲਕਿਆਂ ‘ਚ ਜ਼ਿਲ੍ਹਾ ਸਵੀਪ ਸੈਲ ਵੱਲੋਂ ਗਤੀਵਿਧੀਆਂ ਪੂਰੀਆਂ ਜੋਰਾਂ ‘ਤੇ ਹਨ।

ਇਸੇ ਤਹਿਤ ਅੱਜ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਕੁਮਾਰ ਅਮਿਤ ਨੇ 16 ਨਵੰਬਰ ਤੋਂ 15 ਦਸੰਬਰ ਤੱਕ ਚੱਲਣ ਵਾਲੀ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਆਮ ਲੋਕਾਂ ਨੂੰ ਜਾਣੂ ਕਰਵਾਉਣ ਲਈ 115-ਪਟਿਆਲਾ (ਸ਼ਹਿਰੀ) ਅਤੇ 110-ਪਟਿਆਲਾ (ਦਿਹਾਤੀ) ਲਈ ਦੋ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਐਸ.ਡੀ.ਐਮ. ਪਟਿਆਲਾ ਸ. ਚਰਨਜੀਤ ਸਿੰਘ ਅਤੇ ਸਵੀਪ ਦੇ ਨੋਡਲ ਅਫ਼ਸਰ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਵੀ ਮੌਜੂਦ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਇਨ੍ਹਾਂ ਵਿਸ਼ੇਸ਼ ਜਾਗਰੂਕਤਾ ਵੈਨਾਂ ਰਾਹੀਂ ਪਟਿਆਲਾ ਵਾਸੀਆਂ ਨੂੰ ਪੋਲਿੰਗ ਸਟੇਸ਼ਨਾਂ ‘ਤੇ 21-22 ਨਵੰਬਰ ਅਤੇ 05-06 ਦਸੰਬਰ ਨੂੰ ਲੱਗਣ ਵਾਲੇ ਸਪੈਸ਼ਲ ਕੈਂਪਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਨੌਜਵਾਨ, ਔਰਤਾਂ, ਦਿਵਿਆਂਗਜਨ ਅਤੇ ਟਰਾਂਸਜੈਂਡਰ ਨੂੰ ਅਪੀਲ ਕੀਤੀ ਕਿ ਉਹ ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦਿੰਦਿਆਂ ਮਜ਼ਬੂਤ ਲੋਕਤੰਤਰ ਬਨਾਉਣ ਵਿੱਚ ਸਹਾਇਤਾ ਕਰਨ ਲਈ ਆਪਣੀ ਵੋਟ ਜ਼ਰੂਰ ਬਣਵਾਉਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਵੀਪ ਸੈੱਲ, ਪਟਿਆਲਾ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਲਗਾਤਾਰ ਜਾਗਰੂਕਤਾ ਪ੍ਰੋਗਰਾਮ ਕੀਤੇ ਜਾ ਰਹੇ ਹਨ ਤਾਂ ਕਿ ਯੋਗ ਵੋਟਰਾਂ ਦੀਆਂ 100 ਫ਼ੀਸਦੀ ਵੋਟਾਂ ਬਣਾਉਣ ਦਾ ਟੀਚਾ ਪੂਰਾ ਕੀਤਾ ਜਾ ਸਕੇ।
ਇਸ ਦੌਰਾਨ ਐਸ.ਡੀ.ਐਮ. ਪਟਿਆਲਾ ਸ. ਚਰਨਜੀਤ ਸਿੰਘ ਨੇ ਦੱਸਿਆ ਕਿ ਇਹ ਵੈਨਾਂ ਅੱਜ 115-ਪਟਿਆਲਾ (ਸ਼ਹਿਰੀ) ਅਤੇ 110-ਪਟਿਆਲਾ (ਦਿਹਾਤੀ) ਹਲਕਿਆਂ ‘ਚ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵੈਨਾਂ ‘ਚ ਲੱਗੇ ਫਲੈਕਸ ਅਤੇ ਲਾਊਡ ਸਪੀਕਰਾਂ ਰਾਹੀਂ ਵੋਟ ਬਣਵਾਉਣ ਲਈ ਜਾਗਰੂਕਤਾ ਫੈਲਾਈ ਜਾਵੇਗੀ ਅਤੇ ਲੋਕਾਂ ਨੂੰ ਪੈਫਲੈਟ ਵੰਡੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੋਣ ਤਹਿਸੀਲਦਾਰ ਸ੍ਰੀ ਰਾਮਜੀ ਲਾਲ, ਚੋਣ ਕਾਨੂੰਗੋ ਪ੍ਰਿ੍ਰਅੰਕਾ ਰਾਣੀ, ਗੁਰਦੇਵ ਸਿੰਘ, ਰੁਪਿੰਦਰ ਸਿੰਘ ਵੀ ਮੌਜੂਦ ਸਨ।
ਫੋਟੋ ਕੈਪਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੋਟਾਂ ਬਣਾਉਣ ਲਈ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਵੈਨ ਨੂੰ ਝੰਡੀ ਦੇਕੇ ਰਵਾਨਾ ਕਰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਸ੍ਰੀ ਕੁਮਾਰ ਅਮਿਤ। ਉਨ੍ਹਾਂ ਦੇ ਨਾਲ ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ ਅਤੇ ਹੋਰ ਨਜਰ ਆ ਰਹੇ ਹਨ।

Related Articles

Leave a Reply

Your email address will not be published. Required fields are marked *

Back to top button