Punjab-Chandigarh

25 ਨਵੰਬਰ ਨੂੰ ਮੁੱਖ ਮੰਤਰੀ ਅਤੇ 28 ਨਵੰਬਰ ਨੂੰ ਵਿੱਤ ਮੰਤਰੀ ਦੇ ਹਲਕਿਆਂ ਵਿੱਚ ਝੰਡਾ ਮਾਰਚ ਦਾ ਐਲਾਨ

Suman Sidhu:

Bathinda, 13 Novermber: ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ ਭੱਤਾ ਵਰਕਰਾਂ ਦੀ ਮੰਗਾਂ ਦੇ ਰਸਤੇ ਵਿੱਚ ਰੁਕਾਵਟ ਬਣ ਰਹੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਖਿਲਾਫ਼ ਬਠਿੰਡਾ ਵਿਖੇ ਵਿਸ਼ਾਲ ਰੈਲੀ ਕਰਨ ਉਪਰੰਤ ਭਾਈ ਘਨੱਈਆ ਚੌੰਕ ਵਿਖੇ ਮੁਕੰਮਲ ਚੱਕਾ ਜਾਮ ਕੀਤਾ ਗਿਆ।       

ਇਸ ਮੌਕੇ ਸੰਬੋਧਨ ਕਰਦਿਆਂ ਸਾਂਝੇ ਫਰੰਟ ਦੇ ਆਗੂਆਂ ਜਰਮਨਜੀਤ ਸਿੰਘ, ਸਤੀਸ਼ ਰਾਣਾ, ਜਗਦੀਸ਼ ਚਾਹਲ, ਅਵਿਨਾਸ਼ ਚੰਦਰ, ਮੇਘ ਸਿੰਘ ਸਿੱਧੂ, ਬਾਜ ਸਿੰਘ ਖਹਿਰਾ, ਰਵਿੰਦਰ ਲੂਥਰਾ, ਸੁਰਿੰਦਰ ਰਾਮ ਕੁੱਸਾ, ਸੁਖਵਿੰਦਰ ਸਿੰਘ ਢਿੱਲੋਂ ਅਾਦਿ ਨੇ ਆਖਿਆ ਭਾਵੇਂ ਪੰਜਾਬ ਸਰਕਾਰ ਨੇ ਸੰਘਰਸ਼ ਦੇ ਦਬਾਅ ਕਰਕੇ 11% ਮਹਿੰਗਾਈ ਭੱਤੇ ਦਾ ਅੈਲਾਨ ਕੀਤਾ ਹੈ ਪਰ ਪੰਜਾਬ ਸਰਕਾਰ ਦੁਆਰਾ ਸਾਂਝੇ ਫਰੰਟ ਦੀ ਮੰਗ ਅਨੁਸਾਰ ਤਨਖਾਹ ਕਮਿਸ਼ਨ ਵਿੱਚ ਮੁਲਾਜਮ ਤੇ ਪੈਨਸ਼ਨਰ ਪੱਖੀ ਸੋਧਾਂ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ। ਉਹਨਾਂ ਆਖਿਆ ਕਿ ਸਾਂਝੇ ਸੰਘਰਸ਼ ਦੀ ਬਦੌਲਤ ਭਾਵੇਂ ਪੰਜਾਬ ਸਰਕਾਰ ਦੁਆਰਾ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸੰਬੰਧੀ ਵਿਧਾਨ ਸਭਾ ਵਿੱਚ ਕਾਨੂੰਨ ਪਾਸ ਕੀਤਾ ਹੈ ਪਰ ਇਸ ਕਾਨੂੰਨ ਵਿੱਚ ਬਹੁਤ ਸਾਰੀਆਂ ਅਜਿਹੀਆਂ ਸ਼ਰਤਾਂ ਥੋਪ ਦਿੱਤੀਆਂ ਗਈਆਂ ਹਨ ਜਿਸ ਕਾਰਨ ਬਹੁਤ ਥੋੜੇ ਮੁਲਾਜ਼ਮ ਹੀ ਪੱਕੇ ਹੋ ਸਕਣਗੇ। ਇਸੇ ਤਰਾਂ ਮਾਣ ਭੱਤਾ ਵਰਕਰਾਂ ਨੂੰ ਨਿਗੂਣਾ ਮਾਣ-ਭੱਤਾ ਦੇ ਕੇ ਸਰਕਾਰ ਆਪਣੇ ਬਣਾਏ ਗਏ ਘੱਟੋ-ਘੱਟ ਉਜਰਤਾਂ ਕਾਨੂੰਨ ਨੂੰ ਲਾਗੂ ਕਰਨ ਤੋਂ ਟਾਲਾ ਵੱਟ ਰਹੀ ਹੈ।     

ਸਾਂਝੇ ਫਰੰਟ ਦੇ ਆਗੂਆਂ ਵੱਲੋਂ ਅੈਲਾਨ ਕੀਤਾ ਗਿਆ ਕਿ ਤਨਖਾਹ ਕਮਿਸ਼ਨ ਵਿੱਚ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ 2.72 ਦਾ ਗੁਣਾਂਕ ਲਾਗੂ ਕਰਵਾਉਣ, ਹਰ ਤਰਾਂ ਦੇ ਬਕਾਏ ਯਕਮੁਸ਼ਤ ਜਾਰੀ ਕਰਵਾਉਣ, ਕੱਟੇ ਗਏ ਭੱਤੇ ਮੁੜ ਬਹਾਲ ਕਰਵਾਉਣ, ਅਣ-ਰਿਵਾਇਜਡ ਅਤੇ ਪਾਰਸ਼ਲੀ ਰਿਵਾਇਜਡ ਕੈਟਾਗਰੀਆਂ ਦੀ ਸਾਲ 2011 ਤੋਂ ਤੋੜੀ ਗਈ ਤਨਖਾਹ ਪੈਰਿਟੀ ਬਹਾਲ ਕਰਵਾਉਣ, 01-01-2016 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਬਾਕੀ ਮੁਲਾਜ਼ਮਾਂ ਦੀ ਤਰਜ਼ ‘ਤੇ ਲਾਭ ਦਿਵਾਉਣ, 17 ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਤੇ ਕੇੰਦਰ ਦੀ ਬਜਾਏ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ, ਹਰ ਤਰਾਂ ਦੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ, ਮਾਣ-ਭੱਤਾ ਵਰਕਰਾਂ ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਵਾਉਣ ਅਤੇ ਪਰਖ ਕਾਲ ਦੌਰਾਨ ਮੁੱਢਲੀ ਤਨਖਾਹ ਦੇਣ ਸੰਬੰਧੀ 15-01-2015 ਦਾ ਨੋਟੀਫਿਕੇਸ਼ਨ ਰੱਦ ਕਰਾਵਾਉਣ ਲਈ ਲਗਾਤਾਰ ਸੰਘਰਸ਼ ਜਾਰੀ ਰੱਖਿਆ ਜਾਵੇਗਾ।     

ਸਾਂਝੇ ਫਰੰਟ ਵੱਲੋਂ ਅੈਲਾਨ ਕੀਤਾ ਗਿਆ ਕਿ ਸੰਘਰਸ਼ ਦੇ ਅਗਲੇ ਪੜਾਅ ਤਹਿਤ 25 ਨਵੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ 28 ਨਵੰਬਰ ਨੂੰ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਵਿਧਾਨ ਸਭਾ ਹਲਕਿਆਂ ਵਿੱਚ ਝੰਡਾ ਮਾਰਚ ਕਰਕੇ ਪੰਜਾਬ ਦੀ ਕਾਂਗਰਸ ਸਰਕਾਰ ਦੁਆਰਾ 2017 ਦੀਆਂ ਚੌਣਾ ਦੌਰਾਨ ਕੀਤੇ ਵਾਅਦੇ ਪੂਰੇ ਨਾ ਕੀਤੇ ਜਾਣ ਅਤੇ ਸਰਕਾਰ ਦੁਆਰਾ ਕੀਤੇ ਦਾਅਵਿਆਂ ਦੀ ਪੋਲ ਖੋਲੀ ਜਾਵੇਗੀ।       

ਇਸ ਮੌਕੇ ਤੇ ਮੁਲਾਜਮ ਆਗੂਆਂ ਕੁਲਦੀਪ ਖੰਨਾ, ਰਣਜੀਤ ਰਾਣਵਾਂ, ਸੁਖਵਿੰਦਰ ਸਿੰਘ ਚਾਹਲ, ਕੁਲਬੀਰ ਮੋਗਾ, ਧਨਵੰਤ ਭੱਠਲ, ਹਰਦੀਪ ਟੋਡਰਪੁਰ, ਬਲਦੇਵ ਮੰਡਾਲੀ, ਗੀਤਾ ਹੰਸ, ਦਿਗਵਿਜੈਪਾਲ ਸ਼ਰਮਾਂ, ਬੋਬਿੰਦਰ ਸਿੰਘ, ਪਰਮਜੀਤ ਕੌਰ ਮਾਨ, ਅਮਰਜੀਤ ਕੌਰ, ਬਿਮਲਾ ਦੇਵੀ, ਦੇਵ ਸਿੰਘ ਖਹਿਰਾ, ਲੱਖਾ ਸਿੰਘ ਮਾਨਸਾ , ਦਰਸ਼ਨ ਸਿੰਘ ਬੇਲੂਮਾਜਰਾ , ਕੁਲਵੀਰ ਸਿੰਘ ਮੋਗਾ , ਸੁਰਿੰਦਰ ਪੁਆਰੀ ,ਆਦਿ ਨੇ ਵੀ ਸੰਬੋਧਨ ਕੀਤਾ।

Spread the love

Leave a Reply

Your email address will not be published. Required fields are marked *

Back to top button