ਆਦਰਸ਼ ਚੋਣ ਜ਼ਾਬਤੇ ਨੂੰ ਸਾਰਥਕ ਰੂਪ ਵਿੱਚ ਲਾਗੂ ਕਰਨ ਲਈ ਸਹਾਇਤਾ ਕਰੇਗੀ ਸੀ-ਵੀਜ਼ਲ ਐਪ – ਗੁਰਬਖਸ਼ੀਸ਼ ਸਿੰਘ ਅੰਟਾਲ
Shiv Kumar:
ਪਟਿਆਲਾ, 8 ਦਸੰਬਰ: ਭਾਰਤ ਚੋਣ ਕਮਿਸ਼ਨ ਵੱਲੋਂ ਤਿਆਰ ਸੀ-ਵੀਜ਼ਲ ਐਪ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਆਦਰਸ਼ ਚੋਣ ਜ਼ਾਬਤੇ ਨੂੰ ਲਾਗੂ ਕਰਨ ’ਚ ਸਹਾਇਤਾ ਕਰੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਜਾਗਰੂਕ ਵੋਟਰ ਹੁਣ ਇਸ ਮੋਬਾਇਲ ਐਪ ਨੂੰ ਡਾਊਨਲੋਡ ਕਰਕੇ ਚੋਣਾਂ ਵਿੱਚ ਹੋਣ ਵਾਲੀਆਂ ਕਿਸੇ ਵੀ ਤਰ੍ਹਾਂ ਦੀਆਂ ਅਣਸੁਖਾਵੀਂ ਜਾਂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਸਬੰਧੀ ਜਾਣਕਾਰੀ ਮੋਬਾਇਲ ਰਾਹੀਂ ਜ਼ਿਲ੍ਹਾ ਚੋਣ ਅਫ਼ਸਰ ਤੱਕ ਪਹੁੰਚਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਹਾਸਲ ਕਰਨ ਲਈ ਨਾਗਰਿਕ ਵੋਟਰ ਹੈਲਪ ਲਾਈਨ ਐਪ ਦੀ ਵਰਤੋਂ ਕਰ ਸਕਦੇ ਹਨ। ਦਿਵਿਆਂਗਜਨ ਵੋਟਰਾਂ ਦੀ ਸਹੂਲਤ ਲਈ ਪੀ.ਡਬਲਿਊ ਐਪ ਤਿਆਰ ਕੀਤੀ ਗਈ ਹੈ ਜਿਸ ਰਾਹੀਂ ਉਹ ਚੋਣਾਂ ਵਾਲੇ ਦਿਨ ਵੀਹਲ ਚੇਅਰ, ਬੱਸ ਸੁਵਿਧਾ ਜਾਂ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰ ਬਤੌਰ ਸਹਾਇਕ ਮੰਗ ਸਕਦੇ ਹਨ। ਚੋਣਾਂ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।