Punjab-Chandigarh

ਚੋਣ ਕਮਿਸ਼ਨ ਦੀਆਂ ਵੱਖ-ਵੱਖ ਐਪਸ ਦੇ ਪ੍ਰਚਾਰ ਲਈ ਮੋਬਾਇਲ ਵੈਨ ਰਵਾਨਾ

Shiv Kumar:

ਪਟਿਆਲਾ 13 ਦਸੰਬਰ: ਜ਼ਿਲ੍ਹਾ ਚੋਣ ਅਫ਼ਸਰ –ਕਮ- ਡਿਪਟੀ ਕਮਿਸ਼ਨਰ ਪਟਿਆਲਾ ਸੰਦੀਪ ਹੰਸ ਵੱਲੋਂ ਵੋਟਰਾਂ ਨੂੰ ਚੋਣ ਕਮਿਸ਼ਨ ਦੀਆਂ ਵੋਟਰ ਜਾਗਰੂਕਤਾ ਸਬੰਧੀ ਤਿਆਰ ਕੀਤੀਆਂ ਵੱਖ-ਵੱਖ ਐਪਸ ਦੇ ਪ੍ਰਚਾਰ ਲਈ ਅੱਜ ਇੱਥੇ ਮਿੰਨੀ ਸਕੱਤਰੇਤ ਤੋਂ ਮੋਬਾਇਲ ਵੈਨ ਰਵਾਨਾ ਕੀਤੀ ਗਈ।
ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਇਸ ਮੌਕੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੇ ਆਦੇਸ਼ ਅਨੁਸਾਰ ਜ਼ਿਲ੍ਹੇ ਦੇ ਵੋਟਰਾਂ ਨੂੰ ਐਥੀਕਲ ਵੋਟਿੰਗ, ਸੀ-ਵੀਜ਼ਲ ਐਪ, ਵੋਟਰ ਹੈਲਪ ਲਾਈਨ ਤੇ ਹੋਰਨਾਂ ਐਪਸ ਦੀ ਵਰਤੋਂ ਸਬੰਧੀ ਜਾਗਰੂਕ ਕਰਨ ਲਈ ਮੋਬਾਇਲ ਵੈਨ ਤਿਆਰ ਕੀਤੀ ਗਈ ਹੈ, ਜੋ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ‘ਚ ਪ੍ਰਚਾਰ ਕਰੇਗੀ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸੁਵਿਧਾ ਲਈ ਕੁਝ ਐਪਸ ਤਿਆਰ ਕੀਤੀਆਂ ਗਈਆਂ ਹਨ, ਜਿਨ੍ਹਾਂ ਬਾਰੇ ਵੋਟਰਾਂ ਨੂੰ ਜਾਣਕਾਰੀ ਦੇਣ ਲਈ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਇਨਫੌਰਮਡ ਤੇ ਐਥੀਕਲ ਐਪ ਦਾ ਮਕਸਦ ਚੋਣ ਪ੍ਰਣਾਲੀ ਨੂੰ ਸੁਚਾਰੂ ਰੂਪ ‘ਚ ਚਲਾਉਣ ਲਈ ਵੋਟਰਾਂ ਨੂੰ ਚੇਤਨ ਕਰਨਾ ਹੈ। ਸੀ-ਵੀਜ਼ਲ ਐਪ ਦਾ ਮਨੋਰਥ ਮੱਤਦਾਨ ਤੋਂ ਪਹਿਲਾ ਜਾਂ ਮੌਕੇ ਕਿਸੇ ਵੀ ਤਰ੍ਹਾਂ ਦੇ ਗਲਤ ਢੰਗਾਂ ਦੀ ਵਰਤੋਂ ਕਰਨ ਵਾਲਿਆਂ ਦੀ ਚੋਣ ਕਮਿਸ਼ਨ ਨੂੰ ਜਾਣਕਾਰੀ ਦੇਣਾ ਹੈ, ਜਿਸ ਤਹਿਤ ਸੌ ਮਿੰਟ ‘ਚ ਕਾਰਵਾਈ ਕੀਤੀ ਜਾਵੇਗੀ। ਵੋਟਰ ਹੈਲਪ ਲਾਈਨ ਦਾ ਮਕਸਦ ਵੋਟਰਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦੀ ਜਾਣਕਾਰੀ ਦੇਣਾ ਹੈ। ਜਿਸ ਦਾ ਵੋਟਰ ਲਾਭ ਉਠਾ ਸਕਣ।  
  ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ ਨੇ ਦੱਸਿਆ ਕਿ ਉਕਤ ਵੈਨ ਜ਼ਿਲ੍ਹੇ ਦੇ ਸਾਰੇ ਅੱਠ ਵਿਧਾਨ ਸਭਾ ਹਲਕਿਆਂ ‘ਚ ਇੱਕ ਮਹੀਨੇ ਦੌਰਾਨ ਵੋਟਰਾਂ ਨੂੰ ਜਾਗਰੂਕ ਕਰੇਗੀ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਇਸ ਵੈਨ ਲਈ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ‘ਚ ਜਾਣ ਸਬੰਧੀ ਰੂਪ-ਰੇਖਾ ਤਿਆਰ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵੈਨ ਰਾਹੀਂ ਸੁਚਾਰੂ ਢੰਗ ਨਾਲ ਪ੍ਰਚਾਰ ਕਰਨ ਸਬੰਧੀ ਜ਼ਿਲ੍ਹੇ ਦੇ ਹਰੇਕ ਰਿਟਰਨਿੰਗ ਅਫ਼ਸਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਮੌਕੇ ਇਲੈੱਕਸ਼ਨ ਤਹਿਸੀਲਦਾਰ ਰਾਮਜੀ ਲਾਲ, ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਡਾ. ਸੁਖਦਰਸ਼ਨ ਸਿੰਘ ਚਹਿਲ, ਸਵੀਪ ਦੀ ਨਾਟਕ ਮੰਡਲੀ ਤੇ ਹੋਰ ਹਾਜ਼ਰ ਸਨ।

Spread the love

Leave a Reply

Your email address will not be published. Required fields are marked *

Back to top button