Punjab-ChandigarhTop News

ਖੇਡਾਂ ਵਤਨ ਪੰਜਾਬ ਦੀਆਂ; ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਣਗੇ: ਮੀਤ ਹੇਅਰ

ਚੰਡੀਗੜ੍ਹ, 9 ਸਤੰਬਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ‘ਖੇਡਾ ਵਤਨ ਪੰਜਾਬ ਦੀਆਂ’ ਕਰਵਾਉਣ ਦੇ ਫੈਸਲੇ ਤੋਂ ਬਾਅਦ ਖੇਡ ਵਿਭਾਗ ਵੱਲੋਂ ਉਦਘਾਟਨੀ ਸਮਾਰੋਹ ਤੋਂ ਬਾਅਦ ਬਲਾਕ ਪੱਧਰ ਦੇ ਮੁਕਾਬਲਿਆਂ ਨੂੰ ਸਫਲਤਾਪੂਰਵਕ ਨੇਪਰੇ ਚਾੜਿਆ ਗਿਆ ਹੈ। ਹੁਣ ਸਾਰੇ ਜ਼ਿਲਿਆਂ ਵਿੱਚ 12 ਤੋਂ 22 ਸਤੰਬਰ ਤੱਕ ਜ਼ਿਲਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ ਜਿਸ ਲਈ ਸਭ ਤਿਆਰੀਆਂ ਮੁਕੰਮਲ ਹਨ। ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।

ਮੀਤ ਹੇਅਰ ਨੇ ਬਲਾਕ ਪੱਧਰੀ ਮੁਕਾਬਲਿਆਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਮੂਹ ਖਿਡਾਰੀਆਂ, ਖੇਡ ਅਧਿਕਾਰੀਆਂ ਤੇ ਜ਼ਿਲਾ ਪ੍ਰਸ਼ਾਸਨ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਜਿਵੇਂ ਇਨ੍ਹਾਂ ਖੇਡਾਂ ਦਾ ਬਿਹਤਰੀਨ ਆਗਾਜ਼ ਹੋਇਆ ਹੈ, ਉਵੇਂ ਹੀ ਜ਼ਿਲਾ ਤੇ ਰਾਜ ਪੱਧਰੀ ਮੁਕਾਬਲਿਆਂ ਤੋਂ ਬਾਅਦ ਸਫਲ ਸਮਾਪਨ ਹੋਵੇਗਾ। ਉਨਾਂ ਕਿਹਾ ਕਿ ਇਨਾਂ ਖੇਡ ਨਾਲ ਪੰਜਾਬ ਦੇ ਹਰ ਪਿੰਡ-ਸ਼ਹਿਰ ਦਾ ਖਿਡਾਰੀ ਜੁੜ ਰਿਹਾ ਹੈ ਜੋ ਕਿ ਇਨਾਂ ਖੇਡਾਂ ਦਾ ਮੁੱਖ ਮਨੋਰਥ ਹੈ।

ਖੇਡ ਮੰਤਰੀ ਨੇ ਦੱਸਿਆ ਕਿ ਬਲਾਕ ਪੱਧਰ ਉਤੇ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ (ਨੈਸ਼ਨਲ ਸਟਾਈਲ), ਖੋ ਖੋ ਤੇ ਰੱਸ਼ਾਕਸੀ ਦੇ ਮੁਕਾਬਲੇ ਹੋਏ। ਹੁਣ ਇਨਾਂ ਖੇਡਾਂ ਦੇ ਜੇਤੂ ਖਿਡਾਰੀ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਇਨ੍ਹਾਂ ਖੇਡਾਂ ਤੋਂ ਇਲਾਵਾ ਜ਼ਿਲਾ ਪੱਧਰ ਉਤੇ ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਟੇਬਲ ਟੈਨਿਸ ਤੇ ਵੇਟਲਿਫਟਿੰਗ ਦੇ ਮੁਕਾਬਲੇ ਛੇ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਦੇ ਹੋਣਗੇ। ਪੈਰਾ ਖਿਡਾਰੀਆਂ ਦੇ ਵੀ ਮੁਕਾਬਲੇ ਹੋਣਗੇ। 41-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਸਿਰਫ ਟੇਬਲ ਟੈਨਿਸ, ਲਾਅਨ ਟੈਨਿਸ, ਬੈਡਮਿੰਟਨ, ਵਾਲੀਬਾਲ ਤੇ ਅਥਲੈਟਿਕਸ। ਇਨ੍ਹਾਂ ਵਰਗਾਂ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਜ਼ਿਲਾ ਪੱਧਰ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਇਸ ਤੋਂ ਬਾਅਦ ਜ਼ਿਲਾ ਜੇਤੂਆਂ ਦੇ ਸੂਬਾ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ। ਸੂਬਾ ਪੱਧਰ ਉਤੇ ਜੇਤੂਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ। ਪਹਿਲੇ ਸਥਾਨ ਉਤੇ ਆਉਣ ਵਾਲਿਆਂ ਨੂੰ 10 ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ, ਦੂਜੇ ਸਥਾਨ ਉਤੇ ਆਉਣ ਵਾਲਿਆਂ ਨੂੰ 7 ਹਜ਼ਾਰ ਰੁਪਏ ਤੇ ਸਰਟੀਫਿਕੇਟ ਅਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ 5 ਹਜ਼ਾਰ ਰੁਪਏ ਤੇ ਸਰਟੀਫਿਕੇਟ ਦਿੱਤੇ ਜਾਣਗੇ।

——-     

Spread the love

Leave a Reply

Your email address will not be published. Required fields are marked *

Back to top button