Punjab-Chandigarh

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 16724 ਮੀਟਰਿਕ ਟਨ ਹੋਈ ਝੋਨੇ ਦੀ ਆਮਦ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 16724 ਮੀਟਰਿਕ ਟਨ ਹੋਈ ਝੋਨੇ ਦੀ ਆਮਦ
-ਕਿਸਾਨ ਮੰਡੀਆਂ ‘ਚ ਸੁੱਕਾ ਝੋਨਾ ਹੀ ਲੈਕੇ ਆਉਣ : ਡਿਪਟੀ ਕਮਿਸ਼ਨਰ
ਪਟਿਆਲਾ, 4 ਅਕਤੂਬਰ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਲਈ ਬਣਾਈਆਂ ਕੁੱਲ 106 ਮੰਡੀਆਂ ਵਿਚੋਂ 45 ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ 32 ਮੰਡੀਆਂ ਵਿੱਚ ਖ਼ਰੀਦ ਸ਼ੁਰੂ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਦਿਨ ਤੱਕ ਜ਼ਿਲ੍ਹੇ ਦੀਆਂ 45 ਮੰਡੀਆਂ ਵਿੱਚ ਝੋਨੇ ਦੀ 16724 ਮੀਟਰਿਕ ਟਨ ਆਮਦ ਹੋਈ ਹੈ ਜਿਸ ਵਿਚੋਂ 12406 ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 6830 ਮੀਟਰਿਕ ਟਨ, ਮਾਰਕਫੈਡ ਵੱਲੋਂ 1169 ਮੀਟਰਿਕ ਟਨ, ਪਨਸਪ ਵੱਲੋਂ 2485 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1922 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਅਜਿਹਾ ਕਰਨਾ ਜਿਥੇ ਗੈਰ ਕਾਨੂੰਨੀ ਹੈ ਉਥੇ ਹੀ ਇਸ ਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਹੀ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਧਰਤੀ ਵਿਚਲੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਆਧੁਨਿਕ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦਿੱਤੀ ਜਾਵੇ।

Spread the love

Leave a Reply

Your email address will not be published. Required fields are marked *

Back to top button