ਗੁਜਰਾਤ ‘ਚ ‘ਆਪ’ ਦੀ ਹਨ੍ਹੇਰੀ ਨੇ ਉਡਾਏ ਵਿਰੋਧੀ – ਤੇਜਿੰਦਰ ਮਹਿਤਾ
Ajay Verma ( The Mirror time)
ਮਹਿਤਾ ਦੀ ਅਗਵਾਈ ‘ਚ ਪਿੰਡਾਂ ਦੇ ਪਿੰਡਾਂ ਨੇ ਫੜਿਆ ‘ਆਪ’ ਦਾ ‘ਝਾੜੂ’
17 ਅਕਤੂਬਰ (ਪਟਿਆਲਾ )
ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਦੀ ਅਗਵਾਈ ਵਿੱਚ ਗੁਜਰਾਤ ਚੋਣ ਪ੍ਰਚਾਰ ਲਈ ਗਈ ਟੀਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਉਥੋਂ ਦੇ ਪਿੰਡਾਂ ਦੇ ਪਿੰਡਾਂ ਨੇ ਵੱਖ-ਵੱਖ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਝਾੜੂ ਫੜ ਲਿਆ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਨਿੱਘਾ ਸਵਾਗਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਚੋਣ ਪ੍ਰਚਾਰ ਉਪਰੰਤ ਪਟਿਆਲਾ ਪੁੱਜੇ ਤੇਜਿੰਦਰ ਮਹਿਤਾ ਨੇ ਦੱਸਿਆ ਕਿ ਗੁਜਰਾਤ ਵਿੱਚ ਇਸ ਸਮੇਂ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਹਨ੍ਹੇਰੀ ਝੁੱਲ ਰਹੀ ਹੈ, ਜਿਸ ਅੱਗੇ ਵਿਰੋਧੀ ਪਾਰਟੀਆਂ ਟਿਕ ਨਹੀਂ ਸਕਣਗੀਆਂ ਅਤੇ ਗੁਜਰਾਤ ਵਿੱਚ ਵੀ ਪੰਜਾਬ ਵਾਂਗ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਬਣੇਗੀ। ਮਹਿਤਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਭ੍ਰਿਸ਼ਟਾਚਾਰੀ ਨੀਤੀਆਂ ਖ਼ਿਲਾਫ਼ ਦੇਸ਼ ਵਾਸੀਆਂ ਪ੍ਰਤੀ ਭਾਰੀ ਰੋਸ ਹੈ, ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਇਮਾਨਦਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪ੍ਰਧਾਨ ਮੰਤਰੀ ਬਣਨ ਦਾ ਮੁੱਢ ਬੰਨ੍ਹੇਗਾ। ਅਗਾਮੀ ਲੋਕ ਸਭਾ ਚੋਣਾਂ ਵਿੱਚ ਇਤਿਹਾਸ ਸਿਰਜਦੇ ਹੋਏ ਆਮ ਆਦਮੀ ਪਾਰਟੀ ਕੇਂਦਰ ਵਿੱਚ ਆਪਣੀ ਸਰਕਾਰ ਸਥਾਪਤ ਕਰੇਗੀ।
ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਨਾਲ ਗੁਜਰਾਤ ਚੋਣ ਪ੍ਰਚਾਰ ਲਈ ਗਈ ਟੀਮ ਵਿੱਚ ਵਾਰਡ ਇੰਚਾਰਜ ਵਿਕਰਮ ਸ਼ਰਮਾ, ਵਾਰਡ ਇੰਚਾਰਜ ਅਮਨ ਬਾਂਸਲ, ਵਾਰਡ ਨੰ. 40 ਤੋਂ ਰਣਵੀਰ ਸਹੋਤਾ, ਵਾਰਡ ਇੰਚਾਰਜ ਭੁਪਿੰਦਰ ਮਚਾਲ ਅਤੇ ਸੁਰਿੰਦਰ ਸਿੰਘ ਨਿੱਕੂ ਸ਼ਾਮਲ ਸਨ।