Punjab-ChandigarhTop News

ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਦੇ ਪੁੱਤਰ ਦੀ ਬੇਵਕਤੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ


 ਚੰਡੀਗੜ੍ਹ, 8 ਨਵੰਬਰ:

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ  ਪੰਜਾਬੀ ਟਿ੍ਰਬਿਊਨ ਦੇ ਸੀਨੀਅਰ ਸਟਾਫ਼ ਰਿਪੋਰਟਰ ਸ੍ਰੀ ਦਵਿੰਦਰ ਪਾਲ ਦੇ ਛੋਟੇ ਪੁੱਤਰ ਅਰਸ਼ ਸ਼ਰਮਾ (25) ਦੀ ਦੁਖਦਾਈ ਅਤੇ ਬੇਵਕਤੀ ਮੌਤ ’ਤੇ ਡੂੰਘਾ ਦੁੱਖ ਜ਼ਾਹਰ  ਕੀਤਾ ਹੈ।  ਅਰਸ਼  ਦੀ ਮੰਗਲਵਾਰ ਤੜਕੇ ਫਗਵਾੜਾ ਨੇੜੇ ਸੜਕ ਹਾਦਸੇ ਵਿੱਚ ਮੌਤ ਹੋ ਗਈ।

ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਦੋਸਤਾਂ-ਮਿੱਤਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਸ੍ਰੀ ਅਮਨ ਅਰੋੜਾ ਨੇ  ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ।

ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸੋਨਾਲੀ ਗਿਰੀ ਨੇ ਵੀ ਅਰਸ਼ ਸ਼ਰਮਾ ਦੀ ਬੇਵਕਤ ਅਤੇ ਭਰ ਜੋਬਨ ’ਚ ਹੋਈ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।

Spread the love

Leave a Reply

Your email address will not be published. Required fields are marked *

Back to top button