ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਗੁਰਦੁਆਰਾ ਮੈਨੇਜਮੈਂਟ ਦੇ ਵਿਦਿਆਰਥੀਆਂ ਦੀ ਟਰੇਨਿੰਗ ਸੰਪੂਰਨ
Ajay verma (TMT)
ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬਾਨ ਲਈ ਉਤਮ ਦਰਜੇ ਦੇ ਪ੍ਰਬੰਧਕ ਤਿਆਰ ਕਰਨ ਲਈ ‘ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਅਡਵਾਂਸਡ ਸਟੱਡੀਜ਼ ਇਨ ਸਿਖਇਜ਼ਮ’, ਬਹਾਦਰਗੜ੍ਹ (ਪਟਿਆਲਾ) ਵਿਖੇ ਸਾਲ 2019 ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਦੇ ‘ਕਾਮਰਸ ਐਂਡ ਮੈਨੇਜਮੈਂਟ ਵਿਭਾਗ ਰਾਹੀਂ ‘ਬੈਚੁਲਰ ਆਫ਼ ਮੈਨੇਜਮੈਂਟ ਸਟਡੀਜ਼ (ਗੁਰਦੁਆਰਾ ਮੈਨੇਜਮੈਂਟ)’ ਦਾ ਕੋਰਸ ਚੱਲ ਰਿਹਾ ਹੈ। ਇਸ ਕੋਰਸ ਦੇ ਹਰ ਸਮੈਸਟਰ ਉਪਰੰਤ ਵਿਦਿਆਰਥੀਆਂ ਨੂੰ ਗੁਰਦੁਆਰਾ ਪ੍ਰਬੰਧ ਦੀ ਸਿਖਲਾਈ ਦੇ ਕੇ ਸਮੈਸਟਰ ਵਿਚ ਪ੍ਰਾਪਤ ਕੀਤੀ ਸਿਖਿਆ ਦਾ ਅਮਲ-ਅਭਿਆਸ ਕਰਵਾਇਆ ਜਾਂਦਾ ਹੈ। ਇਸ ਵਾਰ ਇਹ ਟਰੇਨਿੰਗ ਮਿਤੀ 4 ਮਈ ਤੋਂ 31 ਮਈ 2023 ਤਕ, ਸਾਲ ਪਹਿਲਾ ਦੇ ਵਿਦਿਆਰਥੀਆਂ ਦੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ, ਸਾਲ ਦੂਜਾ ਦੇ ਵਿਦਿਆਰਥੀਆਂ ਦੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਅਤੇ ਸਾਲ ਤੀਜਾ ਦੇ ਵਿਦਿਆਰਥੀਆਂ ਦੀ ਸਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਵਿਖੇ ਲਗਵਾਈ ਗਈ। ਵਿਦਿਆਰਥੀਆਂ ਨੇ ਇਸ ਟਰੇਨਿੰਗ ਦੌਰਾਨ ਗੁਰਦੁਆਰਾ ਪ੍ਰਬੰਧ ਦੇ ਵੱਖ-ਵੱਖ ਪੱਖਾਂ ਬਾਰੇ ਅਤੇ ਪ੍ਰਬੰਧਕੀ ਕਾਰਜਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਿਵੇਂ ਅਕਾਊਂਟਸ, ਰਿਕਾਰਡ, ਸਟੋਰ ਕੀਪਿੰਗ, ਲੰਗਰ ਆਦਿ ਬਾਰੇ। ਟਰੇਨਿੰਗ ਦੌਰਾਨ ਵਿਦਿਆਰਥੀਆਂ ਨੂੰ ਨਜ਼ਦੀਕ ਦੇ ਗੁਰਧਾਮਾਂ ਦੇ ਦਰਸ਼ਨ ਕਰਵਾਏ ਗਏ।
ਸਾਲ ਤੀਜਾ ਦੇ ਵਿਦਿਆਰਥੀਆਂ ਦੀ ਸਮਾਪਤੀ ਹੈੱਡ ਆਫਿਸ ਅੰਮ੍ਰਿਤਸਰ ਵਿਖੇ ਹੋਈ, ਜਿਸ ਵਿਚ ਉਚੇਚੇ ਤੌਰ ‘ਤੇ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਵੋਕੇਟ ਸ.ਹਰਜਿੰਦਰ ਸਿੰਘ ਜੀ ਧਾਮੀ, ਅੰਤ੍ਰਿਗ ਕਮੇਟੀ ਮੈਂਬਰ ਸ. ਪਰਮਜੀਤ ਸਿੰਘ ਖਾਲਸਾ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਜੋਗਿੰਦਰ ਕੌਰ, ਸਕੱਤਰ ਸ. ਪ੍ਰਤਾਪ ਸਿੰਘ, ਓ.ਐਸ.ਡੀ. ਸ. ਸਤਬੀਰ ਸਿੰਘ ਧਾਮੀ,ਵਧੀਕ ਸਕੱਤਰ ਸ. ਸਿਮਰਜੀਤ ਸਿੰਘ, ਮੀਤ ਸੱਕਤਰ ਸ੍ਰ. ਸ਼ਾਹਬਾਜ਼ ਸਿੰਘ, ਇੰਸਟੀਚਿਊਟ ਦੇ ਡਾਇਰੈਕਟਰ ਡਾ. ਚਮਕੌਰ ਸਿੰਘ, ਮੀਡੀਆ ਇੰਚਾਰਜ ਸ. ਹਰਭਜਨ ਸਿੰਘ ਵਕਤਾ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ । ਇਹਨਾਂ ਵਲੋਂ ਵਿਦਿਆਰਥੀਆਂ ਨੂੰ ਸ਼ੁਭ ਅਸੀਸ ਦਿੱਤੀ ਗਈ ਅਤੇ ਵਿਦਿਆਰਥੀਆਂ ਦੇ ਉਜਲ ਭਵਿੱਖ ਦੀ ਕਾਮਨਾ ਕੀਤੀ। ਸਾਲ ਦੂਜਾ ਦੀ ਸਮਾਪਤੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਕੀਤੀ ਗਈ ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ, ਜੂਨੀਅਰ ਮੀਤ ਪ੍ਰਧਾਨ ਸ੍ਰ. ਅਵਤਾਰ ਸਿੰਘ ਰਿਆ ਅਤੇ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ, ਇੰਸਟੀਚਿਊਟ ਦੇ ਡਾਇਰੈਕਟਰ ਡਾ. ਚਮਕੌਰ ਸਿੰਘ, ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਹਾਜ਼ਰ ਸਨ। ਸਾਲ ਪਹਿਲਾ ਦੀ ਸਮਾਪਤੀ ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਹੋਈ। ਇਸ ਸਮਾਪਤੀ ਸਮਾਰੋਹ ਵਿਚ ਮੈਂਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ. ਸਤਵਿੰਦਰ ਸਿੰਘ ਟੌਹੜਾ, ਇੰਸਟੀਚਿਊਟ ਦੇ ਡਾਇਰੈਕਟਰ ਡਾ. ਚਮਕੌਰ ਸਿੰਘ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਹਾਜ਼ਰ ਸਨ।
ਇਸ ਤੋਂ ਇਲਾਵਾ ਇਸ ਇੰਸਟੀਚਿਊਟ ਵਿਚ ਲੰਘੇ ਸਾਲ ਐਜੂਕੇਸ਼ਨ ਵਿਭਾਗ, ਰਾਹੀ ‘ਬੈਚੁਲਰ ਆਫ਼ ਆਰਟਸ (ਆਨਰਜ਼) ਇਨ ਗੁਰਮੁਖੀ ਐਜੂਕੇਸ਼ਨ’ ਕੋਰਸ ਸ਼ੁਰੂ ਕੀਤਾ ਗਿਆ ਹੈ। ਵਿਦਿਆਰਥੀਆਂ ਨੇ ਦੋ ਹਫਤੇ ਦੀ ਇੰਟਰਨਸ਼ਿਪ ਯੂਨੀਵਰਸਿਟੀ ਦੇ ਐਜੂਕੇਸ਼ਨ ਵਿਭਾਗ ਵਿਖੇ ਲਗਾਈ । ਉਸ ਉਪਰੰਤ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸਕੈਡੰਰੀ ਸਮਾਰਟ ਸਕੂਲ, ਸ੍ਰੀ ਫਤਿਹਗੜ੍ਹ ਸਾਹਿਬ ਵਿਚ ਇੰਟਰਨਸ਼ਿਪ ਲੱਗੀ ਹੋਈ ਹੈ। ਇੰਟਰਨਸ਼ਿਪ ਦੌਰਾਨ ਸਿਖਿਆ ਵਿਭਾਗ ਦੇ ਮੁਖੀ ਡਾ. ਹਰਨੀਤ ਕੌਰ ਬਿਲਿੰਗ ਵੱਲੋਂ ਅਧਿਆਪਨ ਪ੍ਰਕਿਰਿਆ ਵਿਚ ਪਾਠਕ੍ਰਮ ਦੀ ਭੂਮਿਕਾ, ਡਾ. ਗਗਨਦੀਪ ਕੌਰ ਵੱਲੋਂ ਅਧਿਆਪਨ ਪ੍ਰਕਿਰਿਆ ਵਿਚ ਅਧਿਐਨ ਸਮਗਰੀ ਦੀ ਭੂਮਿਕਾ, ਡਾ. ਚਮਕੌਰ ਸਿੰਘ ਵੱਲੋਂ ਸਿਖਿਆ : ਜੀਵਨਮੁਖ ਉਦੇਸ਼, ਡਾ. ਸੁਮਨਪ੍ਰੀਤ ਕੌਰ ਵੱਲੋਂ ਅਧਿਆਪਨ ਦੇ ਪੱਧਰ: ਯਾਦਦਾਸ਼ਤ, ਸਮਝ ਅਤੇ ਪ੍ਰਤੀਬਿੰਬ, ਡਾ. ਬਿੰਦਰ ਸਿੰਘ ਵੱਲੋਂ ਵਿਦਿਆਰਥੀ ਜੀਵਨ ਕਲਾ/ਸਿਰਜਣਾ ਅਤੇ ਸਾਹਿਤ ਦਾ ਮਹੱਤਵ, ਸਹਾਇਕ ਪ੍ਰੋਫੈਸਰ ਸਿਮਰਜੀਤ ਕੌਰ ਵੱਲੋਂ ਮਾਤ ਭਾਸ਼ਾ ਦਾ ਬੱਚੇ ਦੀ ਸਿੱਖਿਆ ਵਿਚ ਮੱਹਤਵ, ਡਾ.ਕਿਰਨਦੀਪ ਕੌਰ ਵੱਲੋਂ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦਾ ਵਿਦਿਆ ਲਈ ਯੋਗਦਾਨ, ਡਾ. ਪਲਵਿੰਦਰ ਕੌਰ ਵੱਲੋਂ ਗੁਰੂਕਾਲ ਸਮੇਂ ਵਿਦਿਆ ਪਰੰਪਰਾ ਆਦਿ ਵਿਦਵਾਨਾਂ ਨੇ ਵਖ-ਵਖ ਵਿਸ਼ਿਆਂ ਤਹਿਤ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਵਿਦਿਆਰਥੀਆਂ ਨੇ ਜਿਥੇ ਅਧਿਆਪਨ ਦਾ ਅਮਲ-ਅਭਿਆਸ ਕੀਤਾ, ਉਥੇ ਨਾਲ ਹੀ ਸਿਖਿਆ ਸੰਬੰਧੀ ਵਖ-ਵਖ ਵਿਸ਼ਿਆਂ ਸੰਬੰਧੀ ਜਾਣਕਾਰੀ ਹਾਸਿਲ ਕੀਤੀ।