NationalPunjab-ChandigarhTrending

ਆਮ ਆਦਮੀ ਪਾਰਟੀ ਐਮਪੀ ਵਿਧਾਨ ਸਭਾ ਚੋਣਾਂ `ਚ ਕਰੇਗੀ ਸ਼ਾਨਦਾਰ ਪ੍ਰਦਰਸ਼ਨ- ਤੇਜਿੰਦਰ ਮਹਿਤਾ

ਵੱਡੀ ਗਿਣਤੀ `ਚ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੋਏ ਸ਼ਾਮਲ

Ajay Verma

The Mirror Time

ਆਮ ਆਦਮੀ ਪਾਰਟੀ ਦੇ ਵੱਲੋਂ ਮੱਧ ਪ੍ਰਦੇਸ਼ ਦੇ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆ ਹਨ।ਇਸੇ ਤਹਿਤ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ `ਤੇ ਮੱਧ ਪ੍ਰਦੇਸ਼ ਦੇ ਵਿਚ ਸੰਗਠਨ ਦੀ ਮਜ਼ਬੂਤੀ ਲਈ ਪਟਿਆਲਾ ਦੇ ਜਿ਼ਲ੍ਹਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਨੂੰ ਹੋ ਲੋਕ ਸਭਾ ਹਲਕਾ ਬੈਤੂਲ ਤੇ ਹਰਦਾ ਦੇ ਚਾਰ ਵਿਧਾਨ ਸਭਾ ਹਲਕਿਆਂ ਦਾ ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ।ਦੂਸਰੇ ਪਾਸੇ ਪ੍ਰਧਾਨ ਮਹਿਤਾ ਵੱਲੋਂ ਸੰਗਠਨ ਦੀ ਮਜ਼ਬੂਤੀ ਲਈ ਹਰਦਾ ਵਿਧਾਨ ਸਭਾ ਦੇ ਇੰਚਾਰਜ਼ ਅਮਨ ਬਾਂਸਲ, ਰਣਬੀਰ ਸਹੋਤਾ ਨੂੰ ਤਿਮਰਨੀ, ਬਿਕਰਮ ਸ਼ਰਮਾ ਨੂੰ ਹਰਸੂਦ ਤੇ ਸੁਰਿੰਦਰ ਨਿੱਕੂ ਨੂੰ ਬੈਂਸਦੇਈ ਦਾ ਇੰਚਾਰਜ਼ ਨਿਯੁਕਤ ਕੀਤਾ ਹੈ। ਇਸ ਮੌਕੇ ਜਿਥੇ ਪ੍ਰਧਾਨ ਤੇਜਿੰਦਰ ਮਹਿਤਾ ਤੇ ਉਨ੍ਹਾਂ ਦੀ ਟੀਮ ਵੱਲੋਂ ਉਥੋਂ ਲੀਡਰਸਿ਼ਪ ਦੇ ਨਾਲ ਮੀਟਿੰਗ ਕੀਤੀ ਗਈ।ਇਸ ਦੇ ਨਾਲ ਹੁਣ ਅੱਜ ਲੋਕ ਸਭਾ ਹਲਕਾ ਬੈਤੂਲ ਤੇ ਹਰਦਾ ਤੇ ਵਿਧਾਨ ਸਭਾ ਖਾਂਡਵਾ, ਬੈਨਸਦੇਈ, ਹਰਸੂਦ ਤੇ ਵਿਧਾਨ ਸਭਾ ਟੀਮਰਨੀ ਵਿਚ ਘਰ-ਘਰ ਜਾ ਕੇ ਪ੍ਰਚਾਰ ਕੀਤਾ ਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਲੋਕ ਪੱਖੀ ਨੀਤੀਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।ਇਸ ਮੌਕੇ ਵੱਡੀ ਗਿਣਤੀ ਵਿਚ ਲੋਕ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ।ਜਿਨ੍ਹਾ ਦਾ ਪਾਰਟੀ ਵਿਚ ਸਿਰੋਪਾਓ ਪਾ ਕੇ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ।

              ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿ਼ਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਨੇ ਦਸਿਆ ਕਿ ਮੌਜੂਦਾ ਸਮੇਂ ਆਮ ਆਦਮੀ ਪਾਰਟੀ ਇੱਕ ਵੱਡੀ ਪਾਰਟੀ ਬਣ ਕੇ ਲੋਕ ਹੁਣ ਪਾਰਟੀ ਦੇ ਵਿਚ ਸ਼ਾਮਲ ਹੋ ਰਹੇ ਹਨ। ਲੋਕਾਂ ਨੂੰ ਹੁਣ ਭਰੋਸਾ ਹੋ ਗਿਆ ਹੈ ਕਿ ਲੰਬੇ ਸਮੇਂ ਤੋਂ ਰਾਜ ਕਰ ਰਹੀਆਂ ਪਾਰਟੀਆਂ ਦੇ ਨੇਤਾਵਾਂ ਨੇ ਉਨ੍ਹਾਂ ਲਈ ਕੁੱਝ ਨਹੀਂ ਕੀਤਾ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ਤੇ ਦਿੱਲੀ ਵਾਸੀਆਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰੇ ਕਰਕੇ ਵਿਖਾਇਆ ਹੈ। ਇਸੇ ਦਾ ਨਤੀਜਾ ਹੈ ਕਿ ਹੁਣ ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਵੱਲ ਵੱਧ ਗਿਆ ਹੈ।ਅੱਜ ਵੀ ਵੱਡੀ ਗਿਣਤੀ ਵਿਚ ਲੋਕ ਉਨ੍ਹਾਂ ਦੀ ਪਾਰਟੀ ਨਾਲ ਜੁੜ ਰਹੇ ਹਨ ਜਿਨ੍ਹਾਂ ਨੂੰ ਆਉਣ ਵਾਲੇ ਸਮੇਂ ਦੇ ਵਿਚ ਵੱਡੀਆਂ ਜਿੰਮੇਵਾਰੀਆਂ ਸੌਂਪੀਆਂ ਜਾਣਗੀਆਂ ਤਾਂਕਿ ਉਹ ਵੀ ਲੋਕ ਹਿੱਤ ਵਿਚ ਕੰਮ ਕਰ ਸਕਣ।ਇਸ ਲਈ ਪਾਰਟੀ ਦੀ ਮਜ਼ਬੂਤੀ ਲਈ ਉਨ੍ਹਾਂ ਵੱਲੋਂ ਜੋ ਜਿੰਮੇਵਾਰੀ ਦਿੱਤੀ ਗਈ ਹੈ ਉਹ ਨਿਭਾ ਰਹੇ ਹਨ( ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਆਉਣ ਵਾਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਇਹਨਾਂ ਇਲਾਕਿਆਂ ਦੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ।

Spread the love

Leave a Reply

Your email address will not be published. Required fields are marked *

Back to top button