ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਲਈ ਸਿਖਿਅਤ ਕੀਤਾ।
ਸਰਕਾਰੀ ਕਾਲਜ ਆਫ ਨਰਸਿੰਗ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਨਰਸਿੰਗ ਕੋਰਸ ਕਰ ਰਹੇ ਵਿਦਿਆਰਥੀਆਂ ਨੂੰ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਸੀ ਪੀ ਆਰ ਜ਼ਖਮੀਆਂ ਦੀ ਸੇਵਾ ਸੰਭਾਲ ਫਾਇਰ ਸੇਫਟੀ ਅਤੇ ਆਵਾਜਾਈ ਸੁਰੱਖਿਆ ਲਈ ਜਾਗਰੂਕ ਕਰਨ ਲਈ ਦੋ ਰੋਜ਼ਾ ਟ੍ਰੇਨਿੰਗ ਕੈਂਪ ਪ੍ਰਿੰਸੀਪਲ ਕਮ ਪ੍ਰੋਫੈਸਰ ਡਾਕਟਰ ਬਲਵਿੰਦਰ ਕੌਰ ਦੀ ਸਰਪ੍ਰਸਤੀ ਹੇਠ ਲਗਾਏ ਗਏ ਜਿਨ੍ਹਾਂ ਵਿਖੇ ਸ਼੍ਰੀ ਕਾਕਾ ਰਾਮ ਵਰਮਾ ਸੇਵਾ ਮੁਕਤ ਜਿਲਾ ਟ੍ਰੇਨਿੰਗ ਅਫ਼ਸਰ ਰੈੰਡ ਕਰਾਸ, ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਟ੍ਰੇਨਰ ਨੇ ਤਰ੍ਹਾਂ ਤਰ੍ਹਾਂ ਦੇ ਪ੍ਰੈਕਟਿਕਲ ਕਰਵਾਕੇ ਟਰੇਨਿੰਗ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਅਚਾਨਕ ਹੋਣ ਵਾਲੀਆਂ ਮੌਤਾਂ ਦੇ ਨੋ ਮੁੱਖ ਕਾਰਨ ਹਨ ਅਤੇ ਹਾਦਸਿਆਂ ਦੁਰਘਟਨਾਵਾਂ, ਸਾਹ ਬੰਦ ਹੋਣ ਦਿਲ ਦਿਮਾਗ ਨੂੰ ਆਕਸੀਜਨ ਗੁਲੂਕੋਜ਼ ਦੀ ਕਮੀਂ, ਗੈਸਾਂ ਧੂੰਏਂ ਮੱਲਵੇ ਵਿੱਚ ਫ਼ਸੇ ਰਹਿਣ, ਜ਼ਹਿਰਾਂ ਦੇ ਅਸਰ, ਵੱਧ ਖੂਨ ਨਿਕਲਣਾ, ਡੁੱਬਣਾ, ਕਰੰਟ ਲੱਗਣਾ ਆਦਿ ਸਮੇਂ ਕੀਮਤੀ ਜਾਨਾਂ ਬਚਾਉਣ ਲਈ ਫ਼ਸਟ ਏਡ ਦੀ ਏ ਬੀ ਸੀ ਡੀ, ਰਿਕਵਰੀ ਜਾਂ ਵੈਂਟੀਲੇਟਰ ਪੋਜੀਸਨ, ਸੀ ਪੀ ਆਰ, ਅੰਦਰੂਨੀ ਰਤਵਾਹ ਬੇਹੋਸ਼ੀ ਦਿਲ ਦੇ ਦੌਰੇ ਅਨਜਾਇਨਾ ਕਾਰਡੀਅਕ ਅਰੈਸਟ ਸ਼ੂਗਰ ਬਲੱਡ ਪਰੈਸ਼ਰ ਘਟਣ ਸਮੇਂ ਕੇਵਲ ਫ਼ਸਟ ਏਡ ਕਰਕੇ ਹੀ ਬਚਾਇਆ ਜਾ ਸਕਦਾ ਹੈ ਕਿਉਂਕਿ ਹਸਪਤਾਲਾਂ ਵਿਖੇ ਪਹੁੰਚਣ ਲਈ ਕਾਫੀ ਸਮਾਂ ਲੱਗਦਾ ਹੈ। ਏ ਐਸ ਆਈ ਸ਼੍ਰੀ ਰਾਮ ਸ਼ਰਨ ਨੇ ਐਮਰਜੈਂਸੀ ਸਮੇਂ ਪੁਲਿਸ ਹੈਲਪ ਲਾਈਨ ਨੰਬਰਾਂ ਦੀ ਜਾਣਕਾਰੀ ਅਤੇ ਵਰਤੋਂ ਬਾਰੇ ਟ੍ਰੇਨਿੰਗ ਦਿੱਤੀ। ਆਵਾਜਾਈ ਨਿਯਮਾਂ ਕਾਨੂੰਨਾਂ ਦੀ ਪਾਲਣਾ ਕਰਕੇ, ਆਪਣੇ ਕੋਲ ਲਾਇਸੰਸ ਪ੍ਰਦੂਸ਼ਣ ਬੀਮਾ ਆਰ ਸੀ ਹੈਲਮਟ ਆਦਿ ਰਖਕੇ ਸਮਸਿਆਵਾਂ ਤੋਂ ਬਚਿਆ ਜਾ ਸਕਦਾ ਹੈ। ਟਰੇਨਿੰਗ ਲੈਣ ਵਾਲੇ ਵਿਦਿਆਰਥੀਆਂ ਪ੍ਰਦਰਸ਼ਨ ਦੌਰਾਨ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇਕੇ ਅਤੇ ਸਟਾਫ਼ ਮੈਂਬਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਡਾਕਟਰ ਰਾਕੇਸ਼ ਵਰਮੀ ਪ੍ਰਧਾਨ ਡੈਡੀਕੇਟਿਡ ਬ੍ਰਦਰਜ਼ ਗਰੁੱਪ ਨੇ ਸਨਮਾਨਿਤ ਕੀਤਾ। ਡਾਕਟਰ ਰਾਕੇਸ਼ ਵਰਮੀ ਨੇ ਦੱਸਿਆ ਕਿ ਕੀਮਤੀ ਜਾਨਾਂ ਬਚਾਉਣ ਵਾਲੇ ਫ਼ਰਿਸ਼ਤਿਆਂ ਨੂੰ ਹਰ ਮਹੀਨੇ ਦੀ ਪਹਿਲੇ ਐਤਵਾਰ ਨੂੰ ਸਰਟੀਫਿਕੇਟ ਅਤੇ ਗੋਲਡ ਮੈਡਲ ਦੇਕੇ ਸਨਮਾਨਿਤ ਕੀਤਾ ਜਾਂਦਾ ਹੈ। ਹਰ ਨਾਗਰਿਕ ਕਰਮਚਾਰੀ ਅਤੇ ਵਿਦਿਆਰਥੀ ਆਪਣੇ ਮਾਨਵਤਾਵਾਦੀ ਕਾਰਜਾਂ ਦੀ ਜਾਣਕਾਰੀ ਅਤੇ ਸਨਮਾਨ ਲੈਣ ਲਈ ਸਪੰਰਕ ਕਰ ਸਕਦੇ ਹਨ। ਪ੍ਰੋਫੈਸਰ ਕਮ ਪ੍ਰਿੰਸੀਪਲ ਡਾਕਟਰ ਬਲਵਿੰਦਰ ਕੌਰ, ਸਹਾਇਕ ਪ੍ਰੋਫੈਸਰ ਮੰਨਪ੍ਰੀਆ ਕੌਰ, ਲੈਕਚਰਾਰ ਇੰਦਰਜੀਤ ਕੌਰ, ਨਵਜੋਤ ਕੌਰ ਅਤੇ ਟਰੇਨਿੰਗ ਲੈਣ ਵਾਲੇ ਵਿਦਿਆਰਥੀਆਂ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਜੇਕਰ ਦੇਸ਼ ਦੇ ਹਰ ਵਿਦਿਆਰਥੀ ਅਧਿਆਪਕ ਨਾਗਰਿਕ ਕਰਮਚਾਰੀ ਨੂੰ ਇਹ ਟਰੇਨਿੰਗ ਲਗਾਤਾਰ ਹੁੰਦੀ ਰਹੇ ਅਤੇ ਲੋਕ ਹਮਦਰਦੀ ਨਾਲ ਪੀੜਤਾਂ ਦੀ ਸਹਾਇਤਾ ਕਰਨ ਤਾਂ ਲੱਖਾਂ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਵਿਦਿਆਰਥੀਆਂ ਨੇ ਅਪੀਲ ਕੀਤੀ ਕਿ ਇਸ ਤਰ੍ਹਾਂ ਦੀ ਟ੍ਰੇਨਿੰਗ ਸਕੂਲਾਂ ਕਾਲਜਾਂ ਵਿਖੇ ਵੀ ਕਰਵਾਉਣੀ ਚਾਹੀਦੀ ਹੈ ਕਿਉਂਕਿ ਹਾਦਸਿਆਂ ਦੁਰਘਟਨਾਵਾਂ ਦਿਲ ਦੇ ਦੌਰੇ ਅਤੇ ਐਮਰਜੈਂਸੀ ਸਮੇਂ ਹਸਪਤਾਲਾਂ ਵਿਖੇ ਪਹੁੰਚਣ ਲਈ ਕਾਫੀ ਸਮਾਂ ਲੱਗਦਾ ਹੈ।