ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ
Ajay Verma ( The Mirror Time )
ਪਟਿਆਲਾ, 1 ਮਈ: ਆਮ ਆਦਮੀ ਪਾਰਟੀ ਦੇ ਸੀਨੀਅਰ ਮਹਿਲਾ ਆਗੂ ਅਤੇ ਬੀਤੇ ਸਮੇਂ ਵਿਚ ਅਕਾਲੀ ਦਲ ਦੀ ਟਿਕਟ ’ਤੇ ਨਗਰ ਨਿਗਮ ਚੋਣਾਂ ਲੜ ਚੁੱਕੇ ਸ੍ਰੀਮਤੀ ਸੀਮਾ ਵੈਦ ਅੱਜ ਆਮ ਆਦਮੀ ਪਾਰਟੀ ਛੱਡ ਕੇ ਪਟਿਆਲਾ ਪਾਰਲੀਮਾਨੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ੍ਰੀ ਐਨ ਕੇ ਸ਼ਰਮਾ ਅਤੇ ਪਟਿਆਲਾ ਦਿਹਾਤੀ ਹਲਕੇ ਦੇ ਇੰਚਾਰਜ ਸਰਦਾਰ ਜਸਪਾਲ ਸਿੰਘ ਬਿੱਟੂ ਚੱਠਾ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਉਹ ਪਟਿਆਲਾ ਦੇ ਐਮ ਐਲ ਏ ਅਜੀਤਪਾਲ ਕੋਹਲੀ ਦੇ ਕਾਫੀ ਕੱਟੜ ਸਮਰਥਕ ਮੰਨੇ ਜਾਂਦੇ ਰਹੇ ਹਨ।
ਉਹਨਾਂ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕਰਦਿਆਂ ਸ੍ਰੀ ਐਨ ਕੇ ਸ਼ਰਮਾ ਅਤੇ ਸਰਦਾਰ ਜਸਪਾਲ ਸਿੰਘ ਬਿੱਟੂ ਚੱਠਾ ਨੇ ਭਰੋਸਾ ਦੁਆਇਆ ਕਿ ਉਹਨਾਂ ਨੂੰ ਅਕਾਲੀ ਦਲ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇ।
ਦੱਸਣਯੋਗ ਹੈ ਕਿ ਸ੍ਰੀਮਤੀ ਸੀਮਾ ਵੈਦ ਬੀਤੇ ਸਮੇਂ ਵਿਚ ਅਕਾਲੀ ਦਲ ਦੀ ਟਿਕਟ ’ਤੇ ਤਫਜੱਲਪੁਰਾ ਇਲਾਕੇ ਤੋਂ ਨਗਰ ਨਿਗਮ ਚੋਣਾਂ ਵੀ ਲੜ ਚੁੱਕੇ ਹਨ ਅਤੇ ਉਹਨਾਂ ਦਾ ਇਲਾਕੇ ਵਿਚ ਵੱਡਾ ਆਧਾਰ ਹੈ।