ਸ੍ਰੀਮਤੀ ਮਮਤਾ ਰਾਣੀ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਟੂਰਨਾਮੈਂਟ ਵਿੱਚ 3000 ਮੀਟਰ ਰੇਸ ਵਾਕ ਵਿੱਚ ਜਿੱਤਿਆ ਬਰਾਊਂਜ਼ ਮੈਡਲ
(ਪਟਿਆਲਾ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਸ੍ਰੀ ਹਰਪਿੰਦਰ ਸਿੰਘ ਦੀ ਅਗਵਾਈ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਏ ਜਾ ਰਹੇ ਹਨ। ਖੇਡਾਂ ਵਤਨ ਪੰਜਾਬ ਦੀਆਂ-2024 ਦਾ ਅਥਲੈਟਿਕਸ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਨਵੀਨਰ ਸ੍ਰੀ ਗੁਰਪਾਲ ਸਿੰਘ ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ। ਜ਼ਿਲ੍ਹਾ ਪੱਧਰੀ ਅਥਲੈਟਿਕਸ ਟੂਰਨਾਮੈਂਟ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ। ਇਸ ਟੂਰਨਾਮੈਂਟ ਵਿੱਚ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ., ਸ.ਮਿ.ਸ.ਖੇੜੀ ਗੁੱਜਰਾਂ, ਪਟਿਆਲਾ) ਨੇ 51 ਤੋਂ 60 ਸਾਲ ਉਮਰ ਵਰਗ ਦੀ 3000 ਮੀਟਰ ਰੇਸ/ਵਾਕ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬਰਾਊਂਜ਼ ਮੈਡਲ ਹਾਸਲ ਕੀਤਾ। ਸ੍ਰੀਮਤੀ ਮਮਤਾ ਰਾਣੀ ਨੇ ਕਿਹਾ ਕਿ ਉਹ ਪਿਛਲੇ ਕੁੱਝ ਮਹੀਨਿਆਂ ਤੋਂ ਇਸ ਈਵੈਂਟ ਦੀ ਤਿਆਰੀ ਕਰ ਰਹੇ ਸਨ। ਸ੍ਰੀਮਤੀ ਮਮਤਾ ਰਾਣੀ ਨੇ ਕਿਹਾ ਕਿ ਜਦੋਂ ਤੱਕ ਉਹਨਾਂ ਦਾ ਸਰੀਰ ਸਾਥ ਦਿੰਦਾ ਰਹੇਗਾ, ਉਦੋਂ ਤੱਕ ਉਹ ਖੇਡਾਂ ਵਿੱਚ ਭਾਗ ਲੈਂਦੇ ਰਹਿਣਗੇ। ਸ੍ਰੀਮਤੀ ਮਮਤਾ ਰਾਣੀ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਕਿ ਪੰਜਾਬ ਸਰਕਾਰ ਨੇ ਉਹਨਾਂ ਨੂੰ ਫਿਰ ਤੋਂ ਖੇਡਾਂ ਵਿੱਚ ਭਾਗ ਲੈਣ ਦਾ ਮੌਕਾ ਦਿਤਾ ਹੈ। ਸ੍ਰੀਮਤੀ ਮਮਤਾ ਰਾਣੀ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੇ ਬਹੁਤ ਹੀ ਚੰਗੇ ਪ੍ਰਬੰਧ ਕੀਤੇ ਗਏ ਹਨ ਅਤੇ ਹਰ ਵਿਅਕਤੀ ਪ੍ਰਬੰਧਾਂ ਤੋਂ ਬਹੁਤ ਖੁਸ਼ ਹੈ। ਇਸ ਟੂਰਨਾਮੈਂਟ ਮੌਕੇ ਸ੍ਰੀ ਮਨਦੀਪ ਸਿੰਘ, ਸ੍ਰੀ ਪਰਮਜੀਤ ਸਿੰਘ ਸੋਹੀ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਬਲਕਾਰ ਸਿੰਘ, ਸ੍ਰੀ ਦੀਪਇੰਦਰ ਸਿੰਘ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਪਰਮਿੰਦਰਜੀਤ ਕੌਰ, ਸ੍ਰੀਮਤੀ ਪ੍ਰਭਜੋਤ ਕੌਰ ਅਤੇ ਕੋਚ ਸਾਹਿਬਾਨਜ਼ ਮੌਜੂਦ ਸਨ।