Punjab-Chandigarh

ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਸਜਾਏ ਗਏ ਧਾਰਮਿਕ ਦੀਵਾਨ

Punjab (Patiala): ਪਟਿਆਲਾ ਦੇ ਨੇੜੇ ਪਿੰਡ ਅਕਾਲਗੜ੍ਹ ਵਿਚ ਨਵੇਂ ਉਸਾਰੇ ਜਾ ਰਹੇ ਇਤਿਹਾਸਕ ਗੁਰਦੁਆਰਾ ਸਾਹਿਬ ਬਾਬਾ ਬੰਦਾ ਸਿੰਘ ਬਹਾਦਰ ਜੀ ਵਿਚ ਧਾਰਮਿਕ ਦੀਵਾਨ ਸਜਾਏ ਗਏ, ਇਸ ਸਮੇਂ ਧਾਰਮਿਕ ਦੀਵਾਨ ਵਿਚ ਕਥਾ ਕੀਰਤਨ ਕਰਨ ਲਈ ਵਿਸ਼ੇਸ਼ ਤੌਰ ਤੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਟਿੱਬੇਵਾਲੇ (ਪੀਐੱਚਡੀ) ਪੁੱਜੇ, ਜਿਨ੍ਹਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਜੀਵਨੀ ਬਾਰੇ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਵਸਾਏ ਪਿੰਡ ਅਕਾਲਗੜ੍ਹ ਦੇ ਬਾਰੇ ਵੀ ਇਤਿਹਾਸਕ ਜ਼ਿਕਰ ਕੀਤਾ ਗਿਆ। ਇਸ ਵੇਲੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਅਰਵਿੰਦ ਨੇ ਵੀ ਕੀਰਤਨ ਦਾ ਅਨੰਦ ਮਾਣਿਆ। ਇਸ ਵੇਲੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਦਸਵੀਂ ਪੀੜ੍ਹੀ ਵਿਚੋਂ ਬਾਬਾ ਜਤਿੰਦਰਪਾਲ ਸਿੰਘ ਜੀ ਦੇ ਮੁੱਖ ਪ੍ਰਬੰਧਕ ਐਸਐਸ ਪਾਹਵਾ ਵੀ ਪੁੱਜੇ।
ਇਸ ਵੇਲੇ ਵਾਈਸ ਚਾਂਸਲਰ ਡਾ. ਅਰਵਿੰਦ ਨੇ ਇਸ ਪਿੰਡ ਵਿਚ ਪੰਜਾਬੀ ਯੂਨੀਵਰਸਿਟੀ ਵੱਲੋਂ ਕਰਾਏ ਵਿਕਾਸ ਦੀ ਸ਼ਲਾਘਾ ਕੀਤੀ, ਉਨ੍ਹਾਂ ਮਾਣ ਕੀਤਾ ਕਿ ਪੰਜਾਬੀ ਯੂਨੀਵਰਸਿਟੀ ਦੇ ਵਿਦਵਾਨਾਂ ਨੇ ਪਿੰਡ ਅਕਾਲਗੜ੍ਹ ਦਾ ਇਤਿਹਾਸ ਉਜਾਗਰ ਕਰਕੇ ਵੱਡਾ ਕੰਮ ਕੀਤਾ ਹੈ, ਹੁਣ ਪਿੰਡ ਵਿਚ ਕਾਫ਼ੀ ਸੁਧਾਰ ਹੋ ਰਹੇ ਹਨ। ਉਨ੍ਹਾਂ ਪਿੰਡ ਦੇ ਸਕੂਲ ਦੀ ਹਰ ਤਰ੍ਹਾਂ ਦੀ ਮਦਦ ਦੇਣ ਦਾ ਐਲਾਨ ਵੀ ਕੀਤਾ। ਇਸ ਵੇਲੇ ਬਾਬਾ ਬੰਦਾ ਸਿੰਘ ਬਹਾਦਰ ਦੇ ਵੰਸ਼ਜ ਵਿਚੋਂ ਐਸਐਸ ਪਾਹਵਾ ਨੇ ਕਿਹਾ ਕਿ ਅੱਜ ਦਾ ਸਮਾਂ ਬੜਾ ਹੀ ਭਿਆਨਕ ਇਸ ਵੇਲੇ ਸੰਤਾਂ ਮਹਾਂਪੁਰਸ਼ਾਂ ਵੱਲੋਂ ਗੁਰੂ ਬਾਣੀ ਦੇ ਪ੍ਰਚਾਰ ਨਾਲ ਹੀ ਬਚਿਆ ਜਾ ਸਕਦਾ ਹੈ। ਇਸ ਵੇਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਤ੍ਰਿੰਗ ਕਮੇਟੀ ਮੈਂਬਰ 100 ਥਾਲ਼ ਤੇ 100 ਗਲਾਸਾਂ ਅਤੇ ਪਾਠੀ ਸਿੰਘ ਨੂੰ 10000 ਦੀ ਸ਼੍ਰੋਮਣੀ ਕਮੇਟੀ ਤੋਂ ਮਦਦ ਦਿਵਾਈ, ਹਲਕਾ ਸਨੌਰ ਤੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਮੈਂਬਰ ਸ਼੍ਰੋਮਣੀ ਕਮੇਟੀ ਜਰਨੈਲ ਸਿੰਘ ਕਰਤਾਰਪੁਰ, ਪਿੰਡ ਵਾਸੀ ਸੀਨੀਅਰ ਪੱਤਰਕਾਰ ਤੇ ਲੇਖਕ ਗੁਰਨਾਮ ਸਿੰਘ ਅਕੀਦਾ, ਕਾਂਗਰਸ ਵੱਲੋਂ ਇਲਾਕੇ ਦੇ ਮੁਹਤਬਰ ਮਹਿਕ ਓਮਰਣਜੀਤਸਿੰਘ,  ਬਾਬਾ ਨਛੱਤਰ ਸਿੰਘ ਕਲਰਭੈਣੀ, ਜੋਗਿੰਦਰ ਸਿੰਘ ਪੰਛੀ,  ਗੁਰਨਾਮ ਸਿੰਘ, ਭਰਪੂਰ ਸਿੰਘ ਮਜਾਲ ਕਲਾਂ, ਪੰਜਾਬੀ ਯੂਨੀਵਰਸਿਟੀ ਦੀ ਵੁਮੈਨ ਸਟੱਡੀ ਸੈਂਟਰ ਦੇ ਮੁਖੀ ਡਾ. ਰਿਤੂ ਲਹਿਲ, ਡਾ. ਨੈਨਾ ਨੇ ਵੀ ਹਾਜ਼ਰੀ ਲਵਾਈ। ਇਸ ਵੇਲੇ ਆਏ ਸਾਰੇ ਮਹਿਮਾਨਾਂ ਦਾ ਸਨਮਾਨ ਕਰਦਿਆਂ ਪਿੰਡ ਦੇ ਸਰਪੰਚ ਬਲਜੀਤ ਸਿੰਘ, ਪਿੰਡ ਦੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੱਘਰ ਸਿੰਘ, ਸੁਖਦੇਵ ਸਿੰਘ ਜੱਗੀ, ਗੁਰਧਿਆਨ ਸਿੰਘ, ਮੰਦਰ ਦੇ ਪੁਜਾਰੀ ਸੁਦਰਸ਼ਨ ਅਚਾਰੀਆ ਆਦਿ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ, ਬਾਅਦ ਵਿਚ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।

Spread the love

Leave a Reply

Your email address will not be published. Required fields are marked *

Back to top button