Punjab-Chandigarh

ਪਟਿਆਲਾ ਸ਼ਹਿਰ ਵਿਚ ਅਕਾਲੀ ਦਲ ਕਰੇਗਾ ਇਤਿਹਾਸਤ ਜਿੱਤ ਦਰਜ: ਹਰਪਾਲ ਜੁਨੇਜਾ

ਪਟਿਆਲਾ, 27 ਨਵੰਬਰ: ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਹਰਪਾਲ ਜੁਨੇਜਾ ਲੀਲਾ ਭਵਨ ਮਾਰਕੀਟ ਦੇ ਨੁਮਾਇੰਦਿਆਂ ਦੇ ਨਾਲ ਮੀਟਿੰਗ ਕੀਤੀ ਅਤੇ ਨੁਮਾਇੰਦਿਆਂ ਨੇ ਮਾਰਕੀਟ ਵਿਚ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਵਿਟਾਂਦਰਾ ਕੀਤਾ। ਇਸ ਮੌਕੇ ਪ੍ਰਧਾਨ ਹਰਪਾਲ ਜੁਨੇਜਾ ਨੇ ਕਿਹਾ ਕਿ ਪਟਿਆਲਾ ਸ਼ਹਿ ਵਿਚ ਅਕਾਲੀ ਦਲ ਇਸ ਵਾਰ ਇਤਿਹਾਸਕ ਜਿੱਤ ਦਰਜ ਕਰੇਗਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਾਂਗਰਸ ਨੇ ਪਟਿਆਲਾ ਸ਼ਹਿਰ ਦੇ ਲੋਕਾਂ ਨਾਲ ਧੋਖਾ ਕੀਤਾ ਹੈ, ਉਸ ਤੋਂ ਸ਼ਹਿਰ ਨਿਵਾਸੀ ਬਹੁਤ ਹੀ ਜਿਆਦਾ ਗੁੱਸੇ ਵਿਚ ਹਨ।

ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਦੇਖਣ ਨੂੰ ਮਿਲ ਰਿਹਾ ਹੈ ਲੋਕ ਹਰ ਤਰ੍ਹਾਂ ਦੀ ਪਾਰਟੀਬਾਜ਼ੀ ਤੋ ਉਪਰ ਉਠ ਕੇ ਉਨ੍ਹਾਂ ਦੇ ਨਾਲ ਚਲ ਰਹੇ ਹਨ। ਸ਼ਹਿਰ ਦਾ ਹਰ ਵਰਗ ਇਸ ਵਾਰ ਅਕਾਲੀ ਦਲ ਨਾਲ ਖੁਲ ਕੇ ਚਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੇ ਸੱਤਾ ਕਾਂਗਰਸ ਨੂੰ ਇਸ ਲਈ ਸੌਂਪੀ ਸੀ ਕਿ ਉਹ ਲੋਕ ਭਲਾਈ ਦੇ ਕੰਮ ਕਰਨ ਪਰ ਇਥੇ ਉਲਟ ਹੀ ਦੇਖਣ ਨੂੰ ਮਿਲ ਰਿਹਾ ਹੈ। ਲੋਕ ਭਲਾਈ ਦੀ ਬਜਾਏ ਕਾਂਗਰਸੀਆਂ ਨੇ ਆਪਣੀ ਹੀ ਭਲਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਅਕਾਲੀ ਦਲ ਦੇ ਵਪਾਰ ਵਿੰਗ ਦੇ ਪ੍ਰਧਾਨ ਪ੍ਰਿੰਸ ਲਾਂਬਾ, ਅਮਨ, ਹਰਸਿਰਮਨ ਸਿੰਘ ਸਨੀ, ਧਰੁਵ ਜੈਨ, ਕੁਲਵਿੰਦਰ ਸਿੰਘ, ਸੰਜੀਵ ਚੋਪੜਾ, ਪ੍ਰਿੰਸ, ਬਲਜੀਤ ਸਿੰਘ, ਗਗਨਦੀਪ ਸਿੰਘ ਆਦਿ ਵਿਸ਼ੇਸ ਤੌਰ ’ਤੇ ਹਾਜ਼ਰ ਸਨ।

Spread the love

Leave a Reply

Your email address will not be published. Required fields are marked *

Back to top button