NationalPunjab-Chandigarh

ਕੈਪਟਨ ਅਮਰਿੰਦਰ ਸਿੰਘ ਨੇ ਸ਼ੁਰੂ ਕਿੱਤਾ ਆਪਣਾ ਸਿਆਸੀ ਖੇਡ, ਚੰਡੀਗੜ੍ਹ ‘ਚ ਖੁੱਲ੍ਹਿਆ ਪਾਰਟੀ ਦਫ਼ਤਰ

Shiv Kumar:

Chandigarh, 3 December: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਖੇਡਾਂ ਸ਼ੁਰੂ ਕਰ ਦਿੱਤੀਆਂ ਹਨ। ਕੈਪਟਨ ਵੱਲੋਂ ਚੰਡੀਗੜ੍ਹ ਦੇ ਸੈਕਟਰ 9 ਵਿੱਚ ਪੰਜਾਬ ਲੋਕ ਕਾਂਗਰਸ ਪਾਰਟੀ ਦਾ ਨਵਾਂ ਦਫ਼ਤਰ ਖੁੱਲ੍ਹ ਗਿਆ ਹੈ। ਕੱਲ੍ਹ, ਅਮਰਿੰਦਰ ਦਿੱਲੀ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੀਟਿੰਗ ਕਰਨਗੇ। ਇਸ ਦੇ ਲਈ ਉਹ ਅੱਜ ਹੀ ਦਿੱਲੀ ਲਈ ਰਵਾਨਾ ਹੋ ਸਕਦੇ ਹਨ। ਬੈਠਕ ‘ਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਸੀਟਾਂ ਦੀ ਵੰਡ ‘ਤੇ ਚਰਚਾ ਕਰਨਗੇ।

ਕੈਪਟਨ ਦੀ ਭਾਜਪਾ ਨਾਲ ਮੀਟਿੰਗ ਦਾ ਸਮਾਂ ਵੀ ਉਸੇ ਕਿਸਾਨ ਅੰਦੋਲਨ ਨਾਲ ਜੁੜਿਆ ਹੋਇਆ ਹੈ, ਜਿਸ ‘ਤੇ ਅਮਰਿੰਦਰ ਨੇ ਆਪਣਾ ਸਿਆਸੀ ਭਵਿੱਖ ਦਾਅ ‘ਤੇ ਲਗਾ ਦਿੱਤਾ ਸੀ। ਕੈਪਟਨ ਨੇ ਕਿਹਾ ਸੀ ਕਿ ਅੰਦੋਲਨ ਖਤਮ ਹੋਣ ਤੋਂ ਬਾਅਦ ਉਹ ਭਾਜਪਾ ਨਾਲ ਗੱਲ ਕਰਨਗੇ। ਕੱਲ ਯਾਨੀ 4 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚਾ (SKM) ਅੰਦੋਲਨ ਨੂੰ ਖਤਮ ਕਰਨ ਦਾ ਫੈਸਲਾ ਲੈਣ ਜਾ ਰਿਹਾ ਹੈ। ਇਸ ਤੋਂ ਇਲਾਵਾ ਕੈਪਟਨ ਨੇ ਕਾਂਗਰਸ ‘ਤੇ ਵੀ ਜ਼ੁਬਾਨੀ ਹਮਲੇ ਤੇਜ਼ ਕਰ ਦਿੱਤੇ ਹਨ।

Spread the love

Leave a Reply

Your email address will not be published. Required fields are marked *

Back to top button