ਪਟਿਆਲਾ ਦਿਹਾਤੀ ’ਚ ਐਨ ਕੇ ਸ਼ਰਮਾ ਦੀ ਮੁਹਿੰਮ ਨੂੰ ਵੱਡਾ ਹੁਲਾਰਾ,
ਪਟਿਆਲਾ, 25 ਮਈ: ਪਟਿਆਲਾ ਦਿਹਾਤੀ ਹਲਕੇ ਵਿਚ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਪਿੰਡ ਰੋਹਟੀ ਖਾਸ ’ਚ ਸਰਪੰਚ ਅਜੈਬ ਸਿੰਘ ਤੇ ਸਾਬਕਾ ਸਰਪੰਚ ਜਸਬੀਰ ਕੌਰ ਦੀ ਅਗਵਾਈ ਹੇਠ ਸੈਂਕੜੇ ਲੋਕ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਛੱਡ ਕੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
ਇਹਨਾਂ ਸਾਰਿਆਂ ਨੂੰ ਬਿੱਟੂ ਚੱਠਾ ਨੇ ਸਿਰੋਪਾਓ ਦੇ ਕੇ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਆਖਿਆ ਤੇ ਭਰੋਸਾ ਦੁਆਇਆ ਕਿ ਉਹਨਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਇਸ ਮੌਕੇ ਜਸਪਾਲ ਸਿੰਘ ਬਿੱਟੂ ਚੱਠਾ ਨੇ ਕਿਹਾ ਕਿ ਸਮੁੱਚੇ ਪੰਜਾਬੀਆਂ ਨੇ ਮਹਿਸੂਸ ਕਰ ਲਿਆ ਹੈ ਕਿ ਪਿਛਲੇ ਸੱਤ ਸਾਲਾਂ ਵਿਚ ਕਾਂਗਰਸ ਤੇ ਆਪ ਸਰਕਾਰਾਂ ਨੇ ਪੰਜਾਬੀਆਂ ਨੂੰ ਠੱਗਿਆ ਹੈ ਤੇ ਸੂਬੇ ਦੇ ਖ਼ਜ਼ਾਨੇ ਨੂੰ ਲੁੱਟਿਆ ਹੈ। ਉਹਨਾਂ ਕਿਹਾ ਕਿ ਪਹਿਲਾਂ ਕਾਂਗਰਸ ਨੇ ਝੂਠੇ ਵਾਅਦੇ ਕਰ ਕੇ ਸਰਕਾਰ ਬਣਾ ਤੇ ਪੰਜਾਬੀਆਂ ਨੂੰ ਕੁਝ ਨਹੀਂ ਦਿੱਤਾ ਤੇ ਫਿਰ ਆਪ ਨੇ ਝੂਠੇ ਵਾਅਦੇ ਕਰ ਕੇ ਸਰਕਾਰ ਬਣਾ ਲਈ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦਾ ਖ਼ਜ਼ਾਨਾ ਆਪਣੇ ਆਕਾ ਅਰਵਿੰਦ ਕੇਜਰੀਵਾਲ ’ਤੇ ਲੁਟਾ ਦਿੱਤਾ ਤੇ ਪੰਜਾਬ ਸਿਰਫ ਇਕ ਲੱਖ ਕਰੋੜ ਰੁਪਏ ਦਾ ਨਵਾਂ ਕਰਜ਼ਾ ਚਾੜ੍ਹ ਦਿੱਤਾ।
ਇਸ ਮੌਕੇ ਬੁੱਧ ਸਿੰਘ ਰੋਹਟੀ ਖਾਸ ਦੇ ਸਰਪੰਚ ਅਜੈਬ ਸਿੰਘ, ਸਾਬਕਾ ਸਰਪੰਚ ਜਸਬੀਰ ਕੌਰ ਸੁਰਜੀਤ ਸਿੰਘ, ਸੁਰਿੰਦਰ ਸਿੰਘ,ਕਰਮ ਸਿੰਘ, ਬਲਬੀਰ ਸਿੰਘ, ਧਰਮ ਸਿੰਘ,ਨਾਹਰ ਸਿੰਘ, ਗੁਰਧਿਆਨ ਸਿੰਘ, ਬਲਵਿੰਦਰ ਸਿੰਘ ਬੱਬੀ, ਅਵਤਾਰ ਸਿੰਘ , ਪਿਆਰਾ ਸਿੰਘ, ਹਰਿੰਦਰ ਸਿੰਘ.ਗੁਰਜੀਤ ਸਿੰਘ, ਹਰਨੇਕ ਸਿੰਘ ਅਤੇ ਕੁਲਵੰਤ ਸਿੰਘ ਆਦਿ ਨੇ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ।ਇਸ ਮੌਕੇ ਗੁਰਮੀਤ ਸਿੰਘ ਅਤੇ ਦਵਿੰਦਰ ਸਿੰਘ ਰੋਹਟੀ ਖਾਸ ਨੇ ਆਈ ਸੰਗਤ ਦਾ ਧੰਨਵਾਦ ਕੀਤਾ ਤੇ ਭਰੋਸਾ ਦੁਆਇਆ ਕਿ ਪਿੰਡ ਦੀ ਇਕ-ਇਕ ਵੋਟ ਅਕਾਲੀ ਦਲ ਦੇ ਹੱਕ ਵਿਚ ਭੁਗਤੇਗੀ।