Punjab-Chandigarh

ਅੰਮ੍ਰਿਤਸਰ ‘ਚ ਭਾਜਪਾ ਆਗੂ ‘ਤੇ ਚੱਲੀ ਗੋ+ਲੀ: ਜਬਾੜੇ ਦੇ ਆਰ-ਪਾਰ ਹੋਈ ਬੁ.ਲੇਟ

ਅੰਮ੍ਰਿਤਸਰ ‘ਚ ਭਾਜਪਾ ਆਗੂ ਦੀ ਗੋਲੀ ਮਾਰ ਦਿੱਤੀ ਗਈ ਹੈ। ਜੰਡਿਆਲਾ ਗੁਰੂ ਦੇ ਰਹਿਣ ਵਾਲੇ ਭਾਜਪਾ ਐਸ.ਸੀ ਮੋਰਚਾ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ ਘਰ ‘ਚ ਮੌਜੂਦ ਸਨ। ਇਸ ਦੌਰਾਨ ਦੋ ਬਾਈਕ ਸਵਾਰਾਂ ਨੇ ਆ ਕੇ ਉਨ੍ਹਾਂ ਨੂੰ ਬਾਹਰ ਬੁਲਾ ਕੇ ਗੋਲੀਆਂ ਚਲਾ ਦਿੱਤੀਆਂ। ਫਿਲਹਾਲ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਕੇਡੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਐਸਐਸਪੀ ਦਿਹਾਤੀ ਸਤਿੰਦਰ ਸਿੰਘ ਵੀ ਮੌਕੇ ’ਤੇ ਪਹੁੰਚ ਗਏ ਹਨ।

ਬਲਵਿੰਦਰ ਸਿੰਘ ਦੇ ਜਬਾੜੇ ‘ਤੇ ਗੋਲੀ ਲੱਗੀ, ਪਰ ਉਸ ਨੇ ਹਿੰਮਤ ਨਹੀਂ ਹਾਰੀ ਅਤੇ ਬਾਈਕ ਸਵਾਰ ਹਮਲਾਵਰਾਂ ਦਾ ਮੁਕਾਬਲਾ ਕੀਤਾ। ਬਲਵਿੰਦਰ ਸਿੰਘ ਦੀ ਹਿੰਮਤ ਦੇਖ ਕੇ ਹਮਲਾਵਰਾਂ ਨੂੰ ਉਥੋਂ ਭੱਜਣਾ ਪਿਆ। ਜਿਸ ਤੋਂ ਬਾਅਦ ਬਲਵਿੰਦਰ ਸਿੰਘ ਨੂੰ ਅੰਮ੍ਰਿਤਸਰ ਦੇ ਕੇਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਮਲਾਵਰਾਂ ਨੇ ਆਪਣੇ ਮੂੰਹ ਢਕੇ ਹੋਏ ਸਨ, ਪਰ ਪੁਲਿਸ ਨੇ ਸੀਸੀਟੀਵੀ ਫੁਟੇਜ ਦੀ ਜਾਂਚ ਕਰਨਾ ਸ਼ੁਰੂ ਕਰ ਦਿੱਤਾ ਹੈ। ਤਾਂ ਜੋ ਹਮਲਾਵਰਾਂ ਦਾ ਕੋਈ ਸੁਰਾਗ ਮਿਲ ਸਕੇ। ਭਾਜਪਾ ਆਗੂਆਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਐਸਐਸਪੀ ਸਤਿੰਦਰ ਸਿੰਘ ਨੇ ਕਿਹਾ ਕਿ ਫਿਲਹਾਲ ਉਹ ਵਧੇਰੇ ਜਾਣਕਾਰੀ ਨਹੀਂ ਦੇ ਸਕਦੇ ਪਰ ਜਲਦੀ ਹੀ ਪੁਲੀਸ ਮੁਲਜ਼ਮਾਂ ਤੱਕ ਪਹੁੰਚ ਜਾਵੇਗੀ।

Spread the love

Leave a Reply

Your email address will not be published. Required fields are marked *

Back to top button