ਪਾਰਟੀ ਦਫ਼ਤਰ ‘ਚ ਆਪ ਵਰਕਰਾਂ ਦੀ ਲਾਮਬੰਦੀ ਤੇ ਮਜ਼ਬੂਤੀ ਲਈ ਵਿੰਗ ਪ੍ਰਧਾਨਾਂ ਨਾਲ ਕੀਤੀ ਮੀਟਿੰਗ
Ajay Verma (The Mirror Time)
ਪਟਿਆਲਾ 12 ਅਗਸਤ
ਜੇਲ੍ਹ ਰੋਡ ਸਥਿਤ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਵਿੱਚ ਵਰਕਰਾਂ ਦੀ ਲਾਮਬੰਦੀ ਅਤੇ ਪਾਰਟੀ ਨੂੰ ਬੂਥ ਪੱਧਰ ਤੇ ਮਜ਼ਬੂਤ ਕਰਨ ਦੇ ਮਕਸਦ ਨਾਲ ਮੀਟਿੰਗ ਰੱਖੀ ਗਈ।ਜਿਸ ਵਿੱਚ ਆਮ ਆਦਮੀ ਪਾਰਟੀ ਦੇ ਜ਼ਿਲਾ ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, *ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ*, ਲੋਕ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਇੰਦਰਜੀਤ ਸਿੰਘ ਸੰਧੂ ਜ਼ਿਲ੍ਹਾ ਜਨਰਲ ਸਕੱਤਰ ਸੁਖਦੇਵ ਸਿੰਘ ਔਲਖ, ਇੰਚਾਰਜ ਸਤੀਸ਼ ਸ਼ਰਮਾ ਵਿਸ਼ੇਸ਼ ਤੌਰ ਤੇ ਪੁੱਜੇ। ਮੀਟਿੰਗ ਦੌਰਾਨ ਪਾਰਟੀ ਦੇ ਵੱਖ ਵੱਖ ਵਿੰਗਾਂ ਦੇ ਜ਼ਿਲ੍ਹਾ ਪ੍ਰਧਾਨ ਵੀ ਮੌਜੂਦ ਰਹੇ।
ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਦਿਹਾਤੀ ਮੇਘ ਚੰਦ ਸ਼ੇਰਮਾਜਰਾ ਅਤੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਤੇਜਿੰਦਰ ਮਹਿਤਾ ਨੇ ਪਾਰਟੀ ਆਗੂਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੱਖ ਵੱਖ ਵਿੰਗਾਂ ਦੇ ਪ੍ਰਧਾਨ ਆਪੋ-ਆਪਣੇ ਵਿੰਗ ਨਾਲ ਸਬੰਧਤ ਮਸਲਿਆਂ ਦੇ ਨਿਪਟਾਰੇ ਲਈ ਹੋਰ ਵੀ ਸਰਗਰਮੀ ਦਿਖਾਉਣ ਅਤੇ ਮਸਲਿਆਂ ਦੇ ਹੱਲ ਲਈ ਲੋਕਾਂ ਨੂੰ ਪਾਰਟੀ ਦਫ਼ਤਰ ਲੈ ਕੇ ਆਉਣਾ ਯਕੀਨੀ ਬਣਾਉਣ ਤਾਂ ਜੋ ਘੱਟ ਸਮੇਂ ਵਿੱਚ ਵੱਧ ਤੋਂ ਵੱਧ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਇੰਦਰਜੀਤ ਸਿੰਘ ਸੰਧੂ ਅਤੇ ਸੂਬਾ ਸੰਯੁਕਤ ਸਕੱਤਰ ਜਰਨੈਲ ਮਨੂੰ ਨੇ ਕਿਹਾ ਕਿ ਸਾਡੇ ਪਾਰਟੀ ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਆਦੇਸ਼ ਹਨ ਕਿ ਪਾਰਟੀ ਨੂੰ ਬੂਥ ਪੱਧਰ ਤੇ ਮਜ਼ਬੂਤ ਕਰਨ ਲਈ ਹਰ ਮਹੀਨੇ ਹਰ ਵਿੰਗ ਦੀਆਂ ਘੱਟੋ ਘੱਟ ਦੋ ਮੀਟਿੰਗਾਂ ਕੀਤੀਆਂ ਜਾਣ, ਅਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਬਿਨਾਂ ਕਿਸੇ ਭੇਦਭਾਵ ਦੇ ਪਹਿਲ ਦੇ ਆਧਾਰ ਤੇ ਦੇ ਬਿਲਕੁਲ ਮੁਫਤ ਕਰਵਾਇਆ ਜਾਵੇ, ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਦਿੱਤੇ ਜਾਂਦੇ ਮੰਗ ਪੱਤਰ ਪਹਿਲ ਦੇ ਆਧਾਰ ਤੇ ਸਰਕਾਰ ਤਕ ਪਹੁੰਚਾ ਕੇ ਹੱਲ ਕਰਵਾਏ ਜਾਣ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ।
ਇਸ ਮੌਕੇ ਤੇ ਮੌਜੂਦ ਪਾਰਟੀ ਦੇ ਵੱਖ ਵੱਖ ਵਿੰਗਾਂ ਦੇ ਪ੍ਰਧਾਨਾਂ ਵੱਲੋਂ ਉਕਤ ਆਗੂਆਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਪਾਰਟੀ ਦਫ਼ਤਰ ਨਾਲ ਵੱਧ ਤੋਂ ਵੱਧ ਸੰਪਰਕ ਵਧਾ ਕੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਵਾਉਣਗੇ। ਇਸ ਮੌਕੇ ਮੈਡੀਕਲ ਵਿੰਗ ਦੇ ਪ੍ਰਧਾਨ ਡਾ. ਪ੍ਰੇਮ ਪਾਲ ਢਿੱਲੋਂ, ਐਸ.ਸੀ. ਵਿੰਗ ਦੇ ਪ੍ਰਧਾਨ ਗੁਰਮੁਖ ਸਿੰਘ ਪੰਡਤਾਂ, ਬੁੱਧੀਜੀਵੀ ਵਿੰਗ ਦੇ ਪ੍ਰਧਾਨ ਸੁਰਿੰਦਰ ਸ਼ਰਮਾ, ਵਪਾਰ ਵਿੰਗ ਦੇ ਪ੍ਰਧਾਨ ਅਜੇ ਜਿੰਦਲ, ਯੂਥ ਵਿੰਗ ਦੇ ਪ੍ਰਧਾਨ ਗੁਰਵਿੰਦਰ ਸਿੰਘ ਹੈਪੀ ਪਹਾੜੀਪੁਰ, ਸਾਬਕਾ ਫ਼ੌਜੀ ਵਿੰਗ ਦੇ ਪ੍ਰਧਾਨ ਕੈਪਟਨ ਸ਼ੇਰ ਸਿੰਘ, ਸਪੋਰਟਸ ਵਿੰਗ ਦੇ ਪ੍ਰਧਾਨ ਦੀਪਕ ਕੌਸ਼ਲ ਤੇ ਮੁਲਾਜ਼ਮ ਵਿੰਗ ਦੇ ਪ੍ਰਧਾਨ ਬਚਿੱਤਰ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।