Punjab-Chandigarh

ਕਿਸਾਨ ਬੀਬੀ ਮਹਿੰਦਰ ਕੌਰ ਖਿਲਾਫ਼ ਬੋਲਣ ਵਾਲੀ ਅਦਾਕਾਰ ਕੰਗਨਾ ਰਣੌਤ ਦੀਆਂ ਵਧੀਆਂ ਮੁਸ਼ਕਲਾਂ

ਬਾਲੀਵੁੱਡ ਅਦਾਕਾਰ ਕੰਗਨਾ ਰਣੌਤ ਨੂੰ ਮਾਣਹਾਨੀ ਕੇਸ ‘ਚ ਸੰਮਨ ਜਾਰੀ ਹੋਇਆ ਹੈ। 19 ਅਪ੍ਰੈਲ ਨੂੰ ਬਠਿੰਡਾ ਕੋਰਟ ‘ਚ ਪੇਸ਼ ਹੋਣ ਦਾ ਸੰਮਨ ਜਾਰੀ ਹੋਇਆ ਹੈ। ਪੰਜਾਬ ਦੀ 73 ਸਾਲਾ ਬਜ਼ੁਰਗ ਔਰਤ ਮਹਿੰਦਰ ਕੌਰ ‘ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ।
ਮਹਿੰਦਰ ਕੌਰ ਬਹਾਦਰਗੜ੍ਹ ਜੰਡੀਆਂ ਦੀ ਰਹਿਣ ਵਾਲੀ ਹੈ। ਕੰਗਨਾ ਨੇ ਖੇਤੀ ਅੰਦੋਲਨ ਨੂੰ ਲੈ ਕੇ ਟਵੀਟ ਕੀਤਾ ਸੀ। ਮਹਿੰਦਰ ਕੌਰ ਦੀ ਫੋਟੋ ਲਗਾ ਕਿਹਾ ਸੀ 100-100 ਰੁਪਏ ਦੀ ਦਿਹਾੜੀਆਂ ‘ਤੇ ਆਏ ਹਨ।

ਜਿਸ ਤੋਂ ਬਾਅਦ ਅਦਾਕਾਰਾ ਕੰਗਨਾ ਰਣੌਤ ਦੇ ਖਿਲਾਫ ਬਠਿੰਡਾ ਦੀ ਇੱਕ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਕੰਗਨਾ ਰਣੌਤ ਨੇ ਟਵਿੱਟਰ ‘ਤੇ ਮਹਿੰਦਰ ਕੌਰ ਨੂੰ ‘ਸ਼ਾਹੀਨ ਬਾਗ ਦੀ ਦਾਦੀ’ ਕਿਹਾ ਹੈ।
ਮਹਿੰਦਰ ਕੌਰ ਦੇ ਵਕੀਲ ਰਘਬੀਰ ਸਿੰਘ ਮੁਤਾਬਿਕ ਸ਼ਿਕਾਇਤ ਭਾਰਤੀ ਦੰਡਾਵਲੀ ਦੀ ਧਾਰਾ 499 (ਮਾਨਹਾਨੀ) ਅਤੇ 500 (ਮਾਨਹਾਨੀ ਦੀ ਸਜ਼ਾ) ਤਹਿਤ ਦਰਜ ਕੀਤੀ ਗਈ ਸੀ।

ਸ਼ਿਕਾਇਤ ਵਿੱਚ ਮਹਿੰਦਰ ਕੌਰ ਨੇ ਕਿਹਾ ਕਿ ਅਦਾਕਾਰਾ ਨੇ ਟਵੀਟ ਵਿੱਚ ਮੇਰੀ ਤੁਲਨਾ ਕਿਸੇ ਹੋਰ ਔਰਤ ਨਾਲ ਕਰਕੇ ਝੂਠੇ ਦੋਸ਼ ਲਾਏ ਹਨ। ਇਸ ਤਰ੍ਹਾਂ ਦੀਆਂ ਟਿੱਪਣੀਆਂ ਦਾ ਇਸਤੇਮਾਲ ਕਰਕੇ ਅਭਿਨੇਤਰੀ ਨੇ ਉਸਦੀ ਸਾਖ ਅਤੇ ਵੱਕਾਰ ਨੂੰ ਠੇਸ ਪਹੁੰਚਾਈ ਹੈ।

Spread the love

Leave a Reply

Your email address will not be published. Required fields are marked *

Back to top button