ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਪੱਤਰਕਾਰ ਦੀ ਪਤਨੀ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ
ਚੰਡੀਗੜ੍ਹ, 29 ਜੁਲਾਈ:
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਜ਼ੀ ਮੀਡੀਆ ਦੇ ਡਿਜੀਟਲ ਸੰਪਾਦਕ ਸ੍ਰੀ ਗੁਰਪ੍ਰੀਤ ਸਿੰਘ ਦੀ ਪਤਨੀ ਸ੍ਰੀਮਤੀ ਕੁਲਦੀਪ ਕੌਰ ਦੀ ਬੇਵਕਤੀ ਅਤੇ ਦੁੱਖਦਾਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ ਇੱਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਏ ਸਨ ਅਤੇ ਮਾਨਸਾ ਦੇ ਇੱਕ ਹਸਪਤਾਲ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਉਹ ਘਰੇਲੂ ਸੁਆਣੀ ਸਨ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਦੋ ਬੱਚੇ ਅਤੇ ਪਤੀ ਗੁਰਪ੍ਰੀਤ ਸਿੰਘ ਹਨ।
ਸ੍ਰੀ ਅਮਨ ਅਰੋੜਾ ਨੇ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਗੁਰਪ੍ਰੀਤ ਸਿੰਘ ਨਾਲ ਫੋਨ ‘ਤੇ ਗੱਲ ਕੀਤੀ ਅਤੇ ਪਰਿਵਾਰ ਨੂੰ ਦਿਲਾਸਾ ਦਿੱਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ ਅਤੇ ਸਾਕ-ਸਬੰਧੀਆਂ ਨਾਲ ਖੜ੍ਹੇ ਹਨ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ।