Punjab-Chandigarh

ਕੈਪਟਨ ਅਮਰਿੰਦਰ ਸਿੰਘ ਦੇ ਸਾਹਮਣੇ ਕਾਂਗਰਸ ਦਾ ਉਮੀਦਵਾਰ ਕੌਣ ?

ਪਟਿਆਲਾ — ਬਲਜੀਤ ਸਿੰਘ ਕੰਬੋਜ
ਪਟਿਆਲਾ ਸ਼ਹਿਰੀ ਹਲਕੇ ਦੇ ਲੋਕਾਂ ਦੀਆਂ ਨਜ਼ਰਾਂ ਇਸ ਗੱਲ ਤੇ ਟਿਕੀਆਂ ਹੋਈਆਂ ਹਨ ਕਿ ਆਖਿਰ ਇਸ ਸੀਟ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਮੁਕਾਬਲੇ ਕਾਂਗਰਸ ਪਾਰਟੀ ਦਾ ਉਮੀਦਵਾਰ ਕੌਣ ਹੋਵੇਗਾ। ਪੰਜਾਬ ਵਿੱਚ ਰਾਜਨੀਤੀ ਦੇ ਬਦਲੇ ਸਮੀਕਰਨਾਂ ਦੇ ਚਲਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਗਠਜੋੜ ਬੀਜੇਪੀ ਨਾਲ ਕੀਤਾ ਹੈ ਅਤੇ ਉਹ ਆਪਣੀ ਪਾਰਟੀ ਵਲੋਂ ਆਪਣੇ ਜੱਦੀ ਸ਼ਹਿਰ ਪਟਿਆਲਾ ਦੀ ਸ਼ਹਿਰੀ ਸੀਟ ਤੋਂ ਖੁਦ ਚੋਣ ਮੈਦਾਨ ਵਿੱਚ ਹਨ। ਜੇਕਰ ਕਾਂਗਰਸ ਪਾਰਟੀ ਵਲੋਂ ਇਸ ਸੀਟ ਤੋਂ ਟਿਕਟ ਦੇ ਚਾਹਵਾਨਾਂ ਦਾ ਜ਼ਿਕਰ ਕੀਤਾ ਜਾਵੇ ਤਾਂ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਦਾ ਨਾਮ ਸਭ ਤੋਂ ਉੱਪਰ ਹੈ ਕਿਉਂਕਿ ਉਹਨਾਂ ਨੂੰ ਖੁਦ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਵਿੱਚ ਸ਼ਾਮਲ ਕੀਤਾ ਹੈ। ਪਰ ਇਸਦੇ ਨਾਲ ਹੀ ਸਾਬਕਾ ਮੰਤਰੀ ਅਤੇ ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਸੀਨੀਅਰ ਕਾਂਗਰਸੀ ਨੇਤਾ ਸਰਦਾਰ ਲਾਲ ਸਿੰਘ ਦਾ ਜ਼ਿਕਰ ਵੀ ਚੱਲ ਰਿਹਾ ਹੈ। ਇੱਥੇ ਇਹ ਵੀ ਬਹੁਤ ਅਹਿਮ ਹੈ ਕਿ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਪਟਿਆਲਾ ਸ਼ਹਿਰੀ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਮੁਕਾਬਲੇ ਚੋਣ ਲੜਨ ਤੋਂ ਕਿਨਾਰਾ ਕਰਕੇ ਆਪਣੇ ਬੇਟੇ ਮੋਹਿਤ ਮਹਿੰਦਰਾ ਨੂੰ ਪਟਿਆਲਾ ਸ਼ਹਿਰੀ ਤੋਂ ਉਮੀਦਵਾਰ ਉਤਾਰਿਆ ਜਾ ਚੁੱਕਾ ਹੈ ਅਤੇ ਸ੍ਰ ਲਾਲ ਸਿੰਘ ਦਾ ਪੁੱਤਰ ਰਜਿੰਦਰ ਸਿੰਘ ਜੋਕਿ ਸਮਾਣਾ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਹੈ ਅਤੇ ਕਾਂਗਰਸ ਵਲੋਂ ਉਹਨਾਂ ਨੂੰ ਇੱਥੋਂ ਹੀ ਦੁਬਾਰਾ ਟਿਕਟ ਦਿੱਤੀ ਗਈ ਹੈ। ਜਿਸ ਕਰਕੇ ਪਾਰਟੀ ਦੇ ਇਕ ਪਰਿਵਾਰ ਨੂੰ ਇੱਕੋ ਹੀ ਟਿਕਟ ਦੇਣ ਦੇ ਫੈਸਲੇ ਕਾਰਨ ਬ੍ਰਹਮ ਮਹਿੰਦਰਾ ਅਤੇ ਲਾਲ ਸਿੰਘ ਨੂੰ ਟਿਕਟ ਮਿਲਨ ਦੀਆਂ ਸੰਭਾਵਨਾਵਾਂ ਮੱਧਮ ਜਿਹੀਆਂ ਨਜ਼ਰ ਆਉਂਦੀਆਂ ਹਨ। ਅਤੇ ਵਿਸ਼ਨੂੰ ਸ਼ਰਮਾ ਇਸ ਦੌੜ ਵਿੱਚ ਸਭ ਤੋਂ ਮੂਹਰੇ ਮੰਨੇ ਜਾ ਸਕਦੇ ਹਨ। ਪਰੰਤੂ ਫਿਰ ਵੀ ਕਾਂਗਰਸ  ਪਾਰਟੀ ਵਲੋਂ ਇਸ ਸੀਟ ਤੋਂ ਕਿਹੜਾ ਉਮੀਦਵਾਰ ਹੋਵੇਗਾ, ਲੋਕਾਂ ਦੀਆਂ ਨਜ਼ਰਾਂ ਇਸ ਪਾਸੇ ਟਿਕੀਆਂ ਹੋਈਆਂ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਨਾਮਜ਼ਦਗੀਆਂ ਦੇ ਕਾਗਜ਼ ਭਰਨ ਵਿੱਚ ਸਿਰਫ ਪੰਜ ਦਿਨ ਹੀ ਬਚੇ ਹਨ ਇਸ ਕਰਕੇ ਇਕ ਦੋ ਦਿਨਾਂ ਵਿੱਚ ਕਾਂਗਰਸ ਇੱਥੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਸਕਦੀ ਹੈ।

Spread the love

Leave a Reply

Your email address will not be published.

Back to top button