Punjab-ChandigarhTop News

ਪਾਰਦਰਸ਼ੀ ਪ੍ਰਕਿਰਿਆ ਨਾਲ ਹੋਈਆ ਬਦਲੀਆ ਨਾਲ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਿਲੀ ਰਾਹਤ: ਡਾ. ਬਲਜੀਤ ਕੌਰ

ਚੰਡੀਗੜ੍ਹ, 2 ਫਰਵਰੀ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਜੋ ਕਿ ਆਪਣੇ ਘਰਾਂ ਤੋ ਦੂਰ ਆਂਗਣਵਾੜੀ ਸੈਂਟਰਾਂ ਵਿੱਚ ਸੇਵਾ ਨਿਭਾ ਰਹੀਆਂ ਸਨ,  ਨੂੰ ਪਾਰਦਰਸ਼ੀ ਪ੍ਰਕਿਰਿਆ ਨਾਲ ਹੋਈਆ ਬਦਲੀਆ ਨਾਲ ਰਾਹਤ ਮਿਲੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਆਂਗਣਵਾੜੀ ਵਰਕਰ  ਜੋ ਲੰਬੇ ਸਮੇਂ ਤੋਂ ਆਪਣੇ ਘਰਾਂ ਤੋ 150-200 ਕਿਲੋਮੀਟਰ ਦੂਰ ਕੰਮ ਕਰ ਰਹੀਆਂ ਸੀ, ਜਿਸ ਕਾਰਣ ਉਹਨਾਂ ਦਾ ਸਫ਼ਰ ਵਿੱਚ ਕਾਫੀ ਸਮਾਂ ਬਰਬਾਦ ਹੁੰਦਾ ਸੀ। ਉਹ ਆਪਣੇ ਪਰਿਵਾਰ ਦੀ ਸਹੀ ਢੰਗ ਨਾਲ ਦੇਖਭਾਲ ਨਹੀ ਕਰ ਸਕਦੀਆਂ ਸਨ।  

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਹੈ।  ਇਸ ਤਹਿਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ  ਦੀਆਂ ਮੁਸ਼ਕਿਲਾਂ ਅਤੇ ਉਹਨਾਂ ਦੇ ਪਰਿਵਾਰ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਪਾਰਦਰਸ਼ੀ ਢੰਗ ਨਾਲ ਬਦਲੀਆਂ ਕਰਕੇ ਰਾਹਤ ਦਿੱਤੀ ਗਈ ਹੈ।

ਮੰਤਰੀ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਤੋਂ ਆਸ ਪ੍ਰਗਟਾਈ ਹੈ ਕਿ ਉਹ ਆਪਣੀਆਂ ਸੇਵਾਵਾਂ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੀਆਂ।

Spread the love

Leave a Reply

Your email address will not be published. Required fields are marked *

Back to top button