Punjab-ChandigarhTop News

ਅਨਮੋਲ ਗਗਨ ਮਾਨ ਨੇ ਲੋਕਾਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀਆਂ ਦਿੱਤੀਆਂ ਵਧਾਈਆਂ

ਚੰਡੀਗੜ੍ਹ, ਅਕਤੂਬਰ  23, 

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਤਿਉਹਾਰ    ਦੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਅਨਮੋਲ ਗਗਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ, “ਆਓ, ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਅਸੀਂ ਰਵਾਇਤੀ ਤਰੀਕੇ ਰਾਹੀਂ ਮਨਾਉਂਦੇ ਹੋਏ ਏਕਤਾ ਅਤੇ ਸਦਭਾਵਨਾ ਦੀ ਭਾਵਨਾ ਨਾਲ ਖ਼ੁਸ਼ੀਆਂ ਤੇ ਚਾਵਾਂ ਦੇ ਦੀਵੇ ਬਾਲੀਏ।”        

ਮੰਤਰੀ ਨੇ ਸਮੂਹ ਲੋਕਾਂ ਖ਼ਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਨਿੱਘੀ ਮੁਬਾਰਕਬਾਦ ਦਿੱਤੀ। ਇਹ ਦਿਵਸ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦੀਵਾਲੀ ਵਾਲੇ ਦਿਨ ਹੀ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਮੌਕੇ ਵਜੋਂ ਮਨਾਇਆ ਜਾਂਦਾ ਹੈ।

ਮੰਤਰੀ ਅਨਮੋਲ ਗਗਨ ਮਾਨ ਨੇ ਸੂਬਾ ਵਾਸੀਆਂ ਨੂੰ ਵਿਸ਼ਵਕਰਮਾ ਦਿਵਸ ਦੀ ਵੀ ਮੁਬਾਰਕਬਾਦ ਦਿੱਤੀ ਅਤੇ ਇਸ ਦੇ ਨਾਲ ਭਗਵਾਨ ਵਿਸ਼ਵਕਰਮਾ ਜੀ ਦੀ ਸ਼ਿਲਪਕਾਰ ਦੀ ਭਾਵਨਾ ਸਮੁੱਚੇ ਮਾਨਵ ਜਗਤ ਵਿੱਚ ਹੋਰ ਪ੍ਰਬਲ ਹੋਵੇਗੀ ਅਤੇ ਕਿਰਤੀ ਵਰਗ ਦਾ ਸਤਿਕਾਰ ਹੋਰ ਵਧੇਗਾ। ਉਨ੍ਹਾਂ ਨੇ ਨਾਲ ਹੀ ਆਸ ਪ੍ਰਗਟਾਈ ਕਿ ਸਮੂਹ ਕਿਰਤੀ ਵਰਗ ਦਾ ਜੀਵਨ ਹੋਰ ਵੀ ਖੁਸ਼ਹਾਲ ਹੋਵੇਗਾ। 

 ਮੰਤਰੀ ਨੇ ਲੋਕਾਂ ਨੂੰ ਇਨ੍ਹਾਂ ਪਵਿੱਤਰ ਤਿਉਹਾਰਾਂ ਦੇ ਮੌਕਿਆਂ ਨੂੰ ਜਾਤ ਪਾਤ, ਰੰਗ  ਭੇਦ ਭਾਵ ਅਤੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਉਤਸ਼ਾਹ ਨਾਲ ਮਨਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਕੌਮੀ ਏਕਤਾ ਅਤੇ ਵਿਸ਼ਵ ਵਿਆਪੀ ਭਾਈਚਾਰਾ ਹੋਰ ਮਜ਼ਬੂਤ ਹੋਵੇਗਾ। ਉਨਾਂ  ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਪੰਜਾਬ ਅਤੇ ਭਾਰਤ ਦੇ ਲੋਕਾਂ ਲਈ ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ।     

————-

Spread the love

Leave a Reply

Your email address will not be published. Required fields are marked *

Back to top button