Punjab-ChandigarhTop News
ਲੋਕ ਨਿਰਮਾਣ ਵਿਭਾਗ ਵਿੱਚ ਸੱਤ ਉਮੀਦਵਾਰਾਂ ਨੂੰ ਤਰਸ ਦੇ ਆਧਾਰ `ਤੇ ਨਿਯੁਕਤੀ ਪੱਤਰ ਦਿੱਤੇ
ਚੰਡੀਗੜ੍ਹ, 9 ਅਗਸਤ:
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਤਰਸ ਦੇ ਆਧਾਰ `ਤੇ ਨੌਕਰੀਆਂ ਨਾਲ ਸਬੰਧਤ ਮਾਮਲੇ ਜਲਦ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਲੋਕ ਨਿਰਮਾਣ ਵਿਭਾਗ ਨੇ ਤਰਸ ਦੇ ਆਧਾਰ `ਤੇ ਸੱਤ ਉਮੀਦਵਾਰਾਂ ਨੂੰ ਅੱਜ ਇੱਥੇ ਨਿਯੁਕਤੀ ਪੱਤਰ ਦਿੱਤੇ।
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਉਮੀਦਵਾਰਾਂ ਨੂੰ ਦਰਜਾ 3 ਅਤੇ 4 ਦੀ ਸੇਵਾ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਅਤੇ ਚੀਫ ਇੰਜੀਨੀਅਰ ਸ੍ਰੀ ਅਰੁਣ ਕੁਮਾਰ ਵੀ ਹਾਜ਼ਰ ਸਨ।