ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਕਰਨਗੇ ਵਿਆਹ, ਚੰਡੀਗੜ੍ਹ ‘ਚ ਹੋਵੇਗਾ ਪ੍ਰੋਗਰਾਮ
Punjab CM Bhagwant Mann to get married tomorrow

Bhagwant Mann Marriage: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਵਿਆਹ ਦੇ ਬੰਧਨ ‘ਚ ਬੱਝਣਗੇ। ਮਿਲੀ ਜਾਣਕਾਰੀ ਮੁਤਾਬਕ ਵਿਆਹ ਚੰਡੀਗੜ੍ਹ ‘ਚ ਹੋਵੇਗਾ। ਦੱਸਿਆ ਗਿਆ ਸੀ ਕਿ ਸੀਐਮ ਭਗਵੰਤ ਮਾਨ ਦਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਵੇਗਾ। ਇਹ ਵਿਆਹ ਸਮਾਗਮ ਸੀ.ਐਮ ਮਾਨ ਦੀ ਰਿਹਾਇਸ਼ ‘ਤੇ ਹੀ ਇੱਕ ਸੰਖੇਪ ਪ੍ਰੋਗਰਾਮ ਵਿੱਚ ਹੋਵੇਗਾ। ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਰਿਵਾਰ ਸਮੇਤ ਮੌਜੂਦ ਹੋਣਗੇ।
ਦੱਸ ਦੇਈਏ ਕਿ ਭਗਵੰਤ ਮਾਨ ਦਾ 6 ਸਾਲ ਪਹਿਲਾਂ ਤਲਾਕ ਹੋ ਗਿਆ ਸੀ। ਉਸ ਦੀ ਪਹਿਲੀ ਪਤਨੀ ਇੰਦਰਜੀਤ ਕੌਰ ਅਤੇ ਬੱਚੇ ਅਮਰੀਕਾ ਰਹਿੰਦੇ ਹਨ। ਸਾਲ 2016 ‘ਚ ਦੋਹਾਂ ਦੇ ਤਲਾਕ ਤੋਂ ਬਾਅਦ ਇੰਦਰਜੀਤ ਬੱਚਿਆਂ ਨਾਲ ਅਮਰੀਕਾ ਚਲੀ ਗਈ ਸੀ। ਇਸ ਤੋਂ ਪਹਿਲਾਂ ਜਦੋਂ ਮਾਰਚ ਮਹੀਨੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਤਾਂ ਦੋਵੇਂ ਬੱਚੇ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਪੁੱਜੇ ਸਨ।

ਮਾਂ ਅਤੇ ਭੈਣ ਨੇ ਕੁੜੀ ਨੂੰ ਚੁਣਿਆ
ਜਾਣਕਾਰੀ ਅਨੁਸਾਰ ਭਗਵੰਤ ਮਾਨ ਦੀ ਮਾਤਾ ਹਰਪਾਲ ਦੀ ਇੱਛਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦਾ ਘਰ ਦੁਬਾਰਾ ਵਸਾਉਣ। ਮਾਂ ਅਤੇ ਭੈਣ ਮਨਪ੍ਰੀਤ ਕੌਰ ਨੇ CM ਭਗਵੰਤ ਮਾਨ ਲਈ ਖੁਦ ਲੜਕੀ ਦੀ ਚੋਣ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ ਖੁਦ ਸੂਬੇ ਦੀ ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਸਨ। ਉਹ ਸਾਲ 2014 ਅਤੇ ਸਾਲ 2019 ਵਿੱਚ ਲਗਾਤਾਰ ਦੋ ਵਾਰ ਸੰਸਦ ਮੈਂਬਰ ਬਣੇ।

ਇਸ ਸਾਲ ਮਾਰਚ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੇ ਚੋਣ ਲੜੀ ਸੀ। ਸੂਬੇ ‘ਚ ਭਾਰੀ ਬਹੁਮਤ ਹਾਸਲ ਕਰਕੇ ਭਗਵੰਤ ਮਾਨ ਸੂਬੇ ਦੇ ਮੁੱਖ ਮੰਤਰੀ ਬਣੇ ਹਨ। 48 ਸਾਲਾ ਭਗਵੰਤ ਮਾਨ ਪੰਜਾਬ ਦੇ 17ਵੇਂ ਮੁੱਖ ਮੰਤਰੀ ਹਨ।