Punjab-ChandigarhUncategorized
ਭਗਵੰਤ ਮਾਨ ਸਰਕਾਰ ਦਾ ਇੱਕ ਹੋਰ ਵੱਡਾ ਫ਼ੈਸਲਾ

ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਲਈ ਬੀਤੇ ਦਿਨੀਂ ਜਿੱਥੇ ਭਗਵੰਤ ਮਾਨ ਸਰਕਾਰ ਨੇ ਜਾਂਚ ਦੇ ਹੁਕਮ ਦਿੱਤੇ ਸਨ, ਉਥੇ ਹੀ ਭਗਵੰਤ ਮਾਨ ਸਰਕਾਰ ਨੇ ਅੱਜ ਇੱਕ ਵੱਡਾ ਐਲਾਨ ਕੀਤਾ ਹੈ।
ਆਪਣੇ ਟਵੀਟ ਦੇ ਵਿੱਚ ਆਮ ਆਦਮੀ ਪਾਰਟੀ ਨੇ ਲਿਖਿਆ ਕਿ, ‘ਆਪ’ ਸਰਕਾਰ ਨੇ ਵੱਡਾ ਫ਼ੈਸਲਾ ਕੀਤਾ ਹੈ ਕਿ ਪਹਿਲੇ ਪੜਾਅ ਤਹਿਤ 31 ਮਈ 2022 ਤੱਕ 5000 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾਏ ਜਾਣਗੇ।
ਇਸ ਤੋਂ ਇਲਾਵਾ ਮਾਨ ਸਰਕਾਰ ਖੇਤੀਯੋਗ ਪੰਚਾਇਤੀ ਜ਼ਮੀਨ ਦੀ ਵੀਡੀਓਗ੍ਰਾਫ਼ੀ ਰਾਹੀਂ ਖੁੱਲ੍ਹੀ ਬੋਲੀ ਹੋਵੇਗੀ। ਬੋਲੀ ਦੌਰਾਨ ਕਿਸੇ ਵੀ ਤਰ੍ਹਾਂ ਦੋਸ਼ੀ ਪਾਏ ਗਏ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।