Punjab-Chandigarh

ਪ੍ਰੋ. ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਮਿਲ ਰਿਹੈ ਜਬਰਦਸਤ ਹੁੰਗਾਰਾ; ਪਿੰਡ ਲੋਹਾਖੇੜੀ ’ਚ ਲੱਡੂਆਂ ਨਾਲ ਤੋਲਿਆ

28 ਜਨਵਰੀ (ਘਨੌਰ) : ਹਲਕਾ ਘਨੋਰ ਅੰਦਰ ਅਕਾਲੀ-ਬਸਪਾ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ। ਵੱਖ ਵੱਖ ਪਾਰਟੀਆਂ ਦੇ ਆਗੂਆਂ ਤੇ ਮਿਹਨਤੀ ਵਰਕਰਾਂ ਵਲੋਂ ਅਕਾਲੀ ਦਲ ’ਚ ਨਿਤ ਦਿਨ ਹੋ ਰਹੀ ਸ਼ਮੂਲੀਅਤ ਨਾਲ ਵਿਰੋਧੀ ਦੰਦਾਂ ਹੇਠ ਜੀਭ ਲੈਣ ਲਈ ਮਜ਼ਬੂਰ ਹਨ। ਉਨ੍ਹਾਂ ਦੇ ਸਮਰਥਨ ’ਚ ਵੱਖ ਵੱਖ ਥਾਈਂ ਪ੍ਰਭਾਵਸ਼ਾਲੀ ਸਮਾਗਮਾਂ ’ਚ ਆਪ ਮੁਹਾਰੇ ਪਿੰਡਾਂ ਦੇ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਦੀ ਸ਼ਮੂਲੀਅਤ ਅਕਾਲੀ ਦਲ ਦੀ ਚੜ੍ਹਦੀਕਲਾ ਬਿਆਨ ਕਰਦੀ ਹੈ। ਅੱਜ ਪਿੰਡ ਲੋਹਾਖੇੜੀ ਵਿਖੇ ਪ੍ਰੋ. ਚੰਦੂਮਾਜਰਾ ਨੂੰ ਲੱਡੂਆਂ ਨਾਲ ਤੋਲਿਆ ਗਿਆ ਅਤੇ ਪਿੰਡ ਵਾਸੀਆਂ ਨੇ ਭਰੋਸਾ ਦਿਵਾਇਆ ਕਿ ਅਕਾਲੀ ਦਲ ਦੀ ਜਿੱਤ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਲੋਕਾਂ ਦੇ ਪਿਆਰ ਅਤੇ ਸਤਿਕਾਰ ਤੋਂ ਖੁਸ਼ ਹੋਏ ਪ੍ਰੋ. ਚੰਦੂਮਾਜਰਾ ਨੇ ਹਲਕਾ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਹਲਕੇ ਦੇ ਲੋਕਾਂ ਵਲੋਂ ਮਿਲ ਰਹੇ ਸਾਥ ਨੂੰ ਕਦੇ ਨਹੀਂ ਭੁੱਲਣਗੇ ਅਤੇ ਹਲਕੇ ਦੀ ਕਮਾਂਡ ਅਕਾਲੀ ਦਲ ਦੇ ਹੱਥਾਂ ’ਚ ਆਉਣ ’ਤੇ ਹਰ ਇਕ ਵਰਗ ਦੀਆਂ ਮੁਸ਼ਕਿਲਾਂ ਨੂੰ ਆਪਣਾ ਸਮਝ ਕੇ ਹੱਲ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਉਨ੍ਹਾਂ ਆਖਿਆ ਕਿ ਕਾਂਗਰਸ ਅਤੇ ‘ਆਪ’ ਇਕੋ ਸਿੱਕੇ ਦੇ ਦੋ ਪਹਿਲੂ ਹਨ, ਜਿਨ੍ਹਾਂ ਦੀ ਸੋਚ ਅਤੇ ਨੀਅਤ ਵਿਚ ਕੋਈ ਫਰਕ ਨਹੀਂ।
ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਹਲਕੇ ਦੇ ਲੋਕ ਹਲਕੇ ਦੇ ਬਹੁਪੱਖੀ ਵਿਕਾਸ ਅਤੇ ਆਪਣੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਹਲਕੇ ਦੇ ਘਰ ਘਰ ਵਿਚ ‘ਤੱਕੜੀ’-‘ਤੱਕੜੀ’ ਕਰ ਦੇਣ, ਉਸਤੋਂ ਬਾਅਦ ਪੰਜ ਸਾਲ ਹਲਕੇ ਦਾ ਚੌਂਕੀਦਾਰ ਬਣ ਕੇ ਹਲਕੇ ਦੇ ਹਿਤਾਂ ਲਈ ਪਹਿਰਾ ਦੇਣਾ ਮੇਰੀ ਜ਼ਿੰਮੇਵਾਰੀ ਹੋਵੇਗੀ।
ਇਸ ਮੌਕੇ ਬਸਪਾ ਆਗੂ ਬਲਦੇਵ ਸਿੰਘ ਮਹਿਰਾ, ਜਸਪਾਲ ਸਿੰਘ ਕਾਮੀ, ਬਲਕਾਰ ਸਿੰਘ, ਬਹਾਦਰ ਸਿੰਘ, ਨਛੱਤਰ ਸਿੰਘ ਹਰਪਾਲਪੁਰ, ਸਤਨਾਮ ਸਿੰਘ, ਸਵਰਨ ਸਿੰਘ, ਪਰਮਜੀਤ ਕੌਰ, ਜਸਵਿੰਦਰ ਕਿੌਰ, ਬਲਵਿੰਦਰ ਸਿੰਘ, ਹਰਭਿੰਦਰ ਸਿੰਘ, ਮਨਜੀਤ ਸਿੰਘ, ਚਰਨਜੀਤ ਸਿੰਘ ਗਿੱਲ, ਰਣਜੀਤ ਸਿੰਘ ਨੰਬਰਦਾਰ, ਮਨਪ੍ਰੀਤ ਸਿੰਘ, ਸੋਨੀ ਹਲਵਾਈ, ਗਗਨਦੀਪ ਸਿੰਘ, ਮਲਕੀਤ ਸਿੰਘ, ਸਰਬਜੀਤ ਸਿੰਘ ਭੋਗਲਾ, ਮਸਤਾਨ ਸਿੰਘ ਵੀ ਹਾਜ਼ਰ ਸਨ।

Spread the love

Leave a Reply

Your email address will not be published. Required fields are marked *

Back to top button