Top News
-
ਸ੍ਰੀ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ) ਸ.ਸ.ਸ.ਸ.ਸ਼ੇਰਮਾਜਰਾ ਪਟਿਆਲਾ ਨੇ ਜੂਡੋ ਵਿੱਚ ਹਾਸਲ ਕੀਤਾ ਸਿਲਵਰ ਮੈਡਲ
(ਪਟਿਆਲਾ)- ਪੰਜਾਬ ਸਰਕਾਰ ਪੰਜਾਬ ਵਾਸੀਆਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਹਰ ਸਾਲ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਂਦੀ ਹੈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਸ੍ਰੀ ਹਰਪਿੰਦਰ ਸਿੰਘ ਜੀ ਦੀ ਅਗਵਾਈ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਏ ਗਏ। ਖੇਡਾਂ ਵਤਨ ਪੰਜਾਬ ਦੀਆਂ-2024 ਦਾ ਜੂਡੋ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਨਵੀਨਰ ਸ੍ਰੀ ਸੁਰਜੀਤ ਸਿੰਘ ਵਾਲੀਆ ਜੀ ਅਤੇ ਕੋ ਕਨਵੀਨਰ ਸ੍ਰੀ ਮਨਦੀਪ ਕੁਮਾਰ ਜੀ ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ। ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਵਿੱਚ ਬਹੁਤ ਉਤਸ਼ਾਹ ਸੀ। ਹਰ ਖਿਡਾਰੀ ਨੇ ਆਪਣੇ ਸਰਵੋਤਮ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਵਿੱਚ ਸ੍ਰੀ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ) ਸ.ਸ.ਸ.ਸ.ਸ਼ੇਰਮਾਜਰਾ ਪਟਿਆਲਾਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 21+ ਸਾਲ ਉਮਰ ਵਰਗ ਵਿੱਚ -100 ਕਿਲੋ ਭਾਰ ਵਿੱਚ ਸਿਲਵਰ ਮੈਡਲ ਹਾਸਲ ਕੀਤਾ। ਸ੍ਰੀ ਮਨਪ੍ਰੀਤ ਸਿੰਘ ਜੀ ਨੇ ਦੱਸਿਆ ਉਹ ਪਿਛਲੇ ਕਾਫੀ ਸਮੇਂ ਤੋਂ ਇਸ ਟੂਰਨਾਮੈਂਟ ਲਈ ਤਿਆਰੀ ਕਰ ਰਹੇ ਸਨ ਅਤੇ ਇਸ ਦੇ ਨਤੀਜੇ ਵੱਜੋ ਇਹ ਸ਼ਾਨਦਾਰ ਸਫਲਤਾ ਪ੍ਰਾਪਤ ਹੋਈ ਹੈ। ਸ੍ਰੀ ਮਨਪ੍ਰੀਤ ਸਿੰਘ ਜੀ ਨੇ ਕਿਹਾ ਕਿ ਉਹ ਹਰ ਸਾਲ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਭਾਗ ਲੈਂਦੇ ਹਨ ਤਾਂ ਹੋ ਉਹਨਾਂ ਦੇ ਸਕੂਲ ਦੇ ਬੱਚੇ ਵੀ ਉਹਨਾਂ ਤੋਂ ਪ੍ਰੇਰਿਤ ਹੋ ਕੇ ਖੇਡਾਂ ਵਿੱਚ ਭਾਗ ਲੈ ਸਕਣ। ਸ੍ਰੀ ਮਨਪ੍ਰੀਤ ਸਿੰਘ ਜੀ ਨੇ ਕਿਹਾ ਕਿ ਖੇਡਾਂ ਵਿੱਚ ਪੁਜ਼ੀਸ਼ਨ ਹਾਸਲ ਕਰਨਾ ਜ਼ਰੂਰੀ ਨਹੀਂ ਹੈ , ਖੇਡਾਂ ਵਿੱਚ ਭਾਗ ਲੈਣਾ ਜਰੂਰੀ ਹੈ। ਸ੍ਰੀ ਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਖੇਡਾਂ ਪੰਜਾਬ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ ਜੋ ਹਰ ਪੰਜਾਬ ਵਾਸੀ ਨੂੰ ਖੇਡਾਂ ਨਾਲ ਜੁੜਨ ਦਾ ਮੌਕਾ ਦਿੰਦੀਆਂ ਹਨ। ਇਸ ਟੂਰਨਾਮੈਂਟ ਮੌਕੇ ਸ੍ਰੀਮਤੀ ਮਮਤਾ ਰਾਣੀ, ਸ੍ਰੀ ਸਤੀਸ਼ ਕੁਮਾਰ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਵਰਿੰਦਰ ਕੌਰ, ਸ੍ਰੀ ਅਰੁਣ ਕੁਮਾਰ, ਸ੍ਰੀਮਤੀ ਬਨੀਤਾ ਰਾਣੀ, ਸ੍ਰੀਮਤੀ ਰਜਨੀ ਠਾਕੁਰ, ਸ੍ਰੀ ਮਲਕੀਤ ਸਿੰਘ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਮਨਦੀਪ ਸਿੰਘ ਅਤੇ ਹੋਰ ਕੋਚ ਮੌਜੂਦ ਸਨ।
Read More » -
ਸ੍ਰੀਮਤੀ ਮਮਤਾ ਰਾਣੀ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਟੂਰਨਾਮੈਂਟ ਵਿੱਚ 3000 ਮੀਟਰ ਰੇਸ ਵਾਕ ਵਿੱਚ ਜਿੱਤਿਆ ਬਰਾਊਂਜ਼ ਮੈਡਲ
(ਪਟਿਆਲਾ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਸ੍ਰੀ ਹਰਪਿੰਦਰ ਸਿੰਘ ਦੀ ਅਗਵਾਈ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਏ ਜਾ ਰਹੇ ਹਨ। ਖੇਡਾਂ ਵਤਨ ਪੰਜਾਬ ਦੀਆਂ-2024 ਦਾ ਅਥਲੈਟਿਕਸ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਨਵੀਨਰ ਸ੍ਰੀ ਗੁਰਪਾਲ ਸਿੰਘ ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ। ਜ਼ਿਲ੍ਹਾ ਪੱਧਰੀ ਅਥਲੈਟਿਕਸ ਟੂਰਨਾਮੈਂਟ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ। ਇਸ ਟੂਰਨਾਮੈਂਟ ਵਿੱਚ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ., ਸ.ਮਿ.ਸ.ਖੇੜੀ ਗੁੱਜਰਾਂ, ਪਟਿਆਲਾ) ਨੇ 51 ਤੋਂ 60 ਸਾਲ ਉਮਰ ਵਰਗ ਦੀ 3000 ਮੀਟਰ ਰੇਸ/ਵਾਕ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬਰਾਊਂਜ਼ ਮੈਡਲ ਹਾਸਲ ਕੀਤਾ। ਸ੍ਰੀਮਤੀ ਮਮਤਾ ਰਾਣੀ ਨੇ ਕਿਹਾ ਕਿ ਉਹ ਪਿਛਲੇ ਕੁੱਝ ਮਹੀਨਿਆਂ ਤੋਂ ਇਸ ਈਵੈਂਟ ਦੀ ਤਿਆਰੀ ਕਰ ਰਹੇ ਸਨ। ਸ੍ਰੀਮਤੀ ਮਮਤਾ ਰਾਣੀ ਨੇ ਕਿਹਾ ਕਿ ਜਦੋਂ ਤੱਕ ਉਹਨਾਂ ਦਾ ਸਰੀਰ ਸਾਥ ਦਿੰਦਾ ਰਹੇਗਾ, ਉਦੋਂ ਤੱਕ ਉਹ ਖੇਡਾਂ ਵਿੱਚ ਭਾਗ ਲੈਂਦੇ ਰਹਿਣਗੇ। ਸ੍ਰੀਮਤੀ ਮਮਤਾ ਰਾਣੀ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਕਿ ਪੰਜਾਬ ਸਰਕਾਰ ਨੇ ਉਹਨਾਂ ਨੂੰ ਫਿਰ ਤੋਂ ਖੇਡਾਂ ਵਿੱਚ ਭਾਗ ਲੈਣ ਦਾ ਮੌਕਾ ਦਿਤਾ ਹੈ। ਸ੍ਰੀਮਤੀ ਮਮਤਾ ਰਾਣੀ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੇ ਬਹੁਤ ਹੀ ਚੰਗੇ ਪ੍ਰਬੰਧ ਕੀਤੇ ਗਏ ਹਨ ਅਤੇ ਹਰ ਵਿਅਕਤੀ ਪ੍ਰਬੰਧਾਂ ਤੋਂ ਬਹੁਤ ਖੁਸ਼ ਹੈ। ਇਸ ਟੂਰਨਾਮੈਂਟ ਮੌਕੇ ਸ੍ਰੀ ਮਨਦੀਪ ਸਿੰਘ, ਸ੍ਰੀ ਪਰਮਜੀਤ ਸਿੰਘ ਸੋਹੀ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਬਲਕਾਰ ਸਿੰਘ, ਸ੍ਰੀ ਦੀਪਇੰਦਰ ਸਿੰਘ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਪਰਮਿੰਦਰਜੀਤ ਕੌਰ, ਸ੍ਰੀਮਤੀ ਪ੍ਰਭਜੋਤ ਕੌਰ ਅਤੇ ਕੋਚ ਸਾਹਿਬਾਨਜ਼ ਮੌਜੂਦ ਸਨ।
Read More » -
ਸ.ਮਿ.ਸ. ਖੇੜੀ ਗੁੱਜਰਾਂ ਦੀ ਰੁਪਿੰਦਰ ਕੌਰ ਨੇ ਤਾਈਕਵਾਂਡੋ ਵਿੱਚ ਹਾਸਲ ਕੀਤਾ ਗੋਲਡ ਮੈਡਲ
(ਪਟਿਆਲਾ)- 68ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2024-25 ਦਾ ਤਾਈਕਵਾਂਡੋ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ…
Read More » -
ਖੇਡਾਂ ਵਤਨ ਪੰਜਾਬ ਦੀਆਂ-2024 ਵਿੱਚ ਸਰਕਾਰੀ ਸਕੂਲਾਂ ਦੇ ਅਧਿਆਪਕ ਛਾਏ
(ਪਟਿਆਲਾ)- ਪੰਜਾਬਸਰਕਾਰਦੇਦਿਸ਼ਾਨਿਰਦੇਸ਼ਾਂਅਨੁਸਾਰਪੂਰੇਸੂਬੇਵਿੱਚਖੇਡਾਵਤਨਪੰਜਾਬਦੀਆਂ-2024 ਕਰਵਾਈਆਂਜਾਰਹੀਆਂਹਨ।ਪੰਜਾਬਦੇਹਰਉਮਰਵਰਗਦੇਲੋਕਾਂਵਿੱਚਇਹਨਾਖੇਡਾਂਪ੍ਰਤੀਬਹੁਤਉਤਸਾਹਪਾਇਆਜਾਰਿਹਾਹੈ।ਇਹਨਾਂਖੇਡਾਂਵਿੱਚਵੱਖ-ਵੱਖਉਮਰਵਰਗਵਿੱਚਵੱਡੀਗਿਣਤੀਵਿੱਚਖਿਡਾਰੀਭਾਗਲੈਰਹੇਹਨ।ਖੇਡਾਂਵਤਨਪੰਜਾਬਦੀਆਂ-2024 ਦੀਆਂਪਟਿਆਲਾਸ਼ਹਿਰੀਦੀਆਂਬਲਾਕਪੱਧਰੀਖੇਡਾਂਪੋਲੋਗਰਾਊਂਡਪਟਿਆਲਾਵਿਖੇਕਰਵਾਈਆਜਾਰਹੀਆਂਹਨ।ਇਹਨਾਂਖੇਡਾਂਵੱਡੀਗਿਣਤੀਵਿੱਚਸਰਕਾਰੀਸਕੂਲਾਂਦੇਅਧਿਆਪਕਾਂਨੇਭਾਗਲਿਆ।ਅਥਲੈਟਿਕਸਵਿੱਚ 51 ਤੋਂ 60 ਸਾਲਉਮਰਵਰਗਦੀ 800 ਮੀਟਰਦੋੜਵਿੱਚਸ੍ਰੀਮਤੀਮਮਤਾਰਾਣੀ (ਪੀ.ਟੀ.ਆਈ., ਸ.ਮਿ.ਸ.ਖੇੜੀਗੁੱਜਰਾਂ, ਪਟਿਆਲਾ) ਨੇਗੋਲਡਅਤੇਸ੍ਰੀਮਤੀਰੈਨੂੰਕੋਸ਼ਲ (ਲੈਕਚਰਾਰਸਰੀਰਿਕਸਿੱਖਿਆ, ਸ.ਸ.ਸ.ਸ. ਪੰਜੋਲਾਪਟਿਆਲਾ) ਨੇਸਿਲਵਰ, 51 ਤੋਂ…
Read More » -
ਸ.ਮਿ.ਸ. ਖੇੜੀ ਗੁੱਜਰਾਂ ਨੇ ਤਾਈਕਵਾਂਡੋ ਵਿੱਚ ਇੱਕ ਗੋਲਡ ਇੱਕ ਸਿਲਵਰ ਅਤੇ ਤਿੰਨ ਬਰਾਊਂਜ਼ ਮੈਡਲ ਹਾਸਲ ਕੀਤੇ
(ਪਟਿਆਲਾ)- 68ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2024-25 ਦਾ ਤਾਈਕਵਾਂਡੋ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਜੀ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਰਵਿੰਦਰਪਾਲ ਸ਼ਰਮਾ ਜੀ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਦਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਨਵੀਨਰ ਸ੍ਰੀ ਅਮਨਿੰਦਰ ਸਿੰਘ, ਸ੍ਰੀ ਦਵਿੰਦਰ ਸਿੰਘ, ਸ੍ਰੀ ਬਲਜੀਤ ਸਿੰਘ, ਸ੍ਰੀ ਬਲਵਿੰਦਰ ਸਿੰਘ ਜੱਸਲ, ਸ੍ਰੀ ਭਰਭੂਰ ਸਿੰਘ, ਸ੍ਰੀ ਤਰਸੇਮ ਸਿੰਘ ਅਤੇ ਸ੍ਰੀ ਮੋਹਿਤ ਦੀ ਅਗਵਾਈ ਵਿੱਚ ਸਰਕਾਰੀ ਮਲਟੀਪਰਪਜ਼ ਸਕੂਲ ਮਿਡਲ ਬ੍ਰਾਂਚ ਪੰਜਾਬੀ ਬਾਗ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਦੇ ਭਾਗ ਲਿਆ। ਹਰ ਭਾਰ ਗਰੁੱਪ ਵਿੱਚ ਕਾਫੀ ਮੁਕਾਬਲਾ ਵੇਖਣ ਨੂੰ ਮਿਲਿਆ। ਇਸ ਟੂਰਨਾਮੈਂਟ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੇ ਖਿਡਾਰੀਆਂ ਨੇ ਆਪਣੇ ਕੋਚ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਪਟਿਆਲਾ) ਦੀ ਅਗਵਾਈ ਵਿੱਚ ਭਾਗ ਲਿਆ। ਜ਼ਿਲ੍ਹਾ ਪੱਧਰੀ ਤਾਈਕਵਾਂਡੋ ਅੰਡਰ-14 ਕੁੜੀਆਂ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਰੁਪਿੰਦਰ ਕੌਰ ਨੇ -22 ਕਿਲੋ ਭਾਰ ਵਿੱਚ ਗੋਲਡ ਮੈਡਲ, ਦਮਨਪ੍ਰੀਤ ਕੌਰ ਨੇ -24 ਕਿਲੋ ਭਾਰ ਵਿੱਚ ਬਰਾਊਂਜ਼ ਮੈਡਲ, ਜੈਸਮੀਨ ਕੌਰ ਨੇ -26 ਕਿਲੋ ਭਾਰ ਵਿੱਚ ਬਰਾਊਂਜ਼ ਮੈਡਲ ਅਤੇ ਜੈਸਮੀਨ ਕੌਰ ਨੇ -38 ਕਿਲੋ ਭਾਰ ਵਿੱਚ ਬਰਾਊਂਜ਼ ਮੈਡਲ ਹਾਸਲ ਕੀਤਾ। ਜ਼ਿਲ੍ਹਾ ਪੱਧਰੀ ਤਾਈਕਵਾਂਡੋ ਅੰਡਰ-17 ਕੁੜੀਆਂ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਮੁਸਕਾਨ ਨੇ -38 ਕਿਲੋ ਭਾਰ ਵਿੱਚ ਸਿਲਵਰ ਮੈਡਲ ਹਾਸਲ ਕੀਤਾ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਦੇ ਸਕੂਲ ਦੀਆਂ ਖਿਡਾਰਣਾਂ ਨੇ ਤਾਈਕਵਾਂਡੋ ਵਿੱਚ ਚੰਗਾ ਪ੍ਰਦਰਸ਼ਨ ਕੀਤਾ ਹੈ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਉਹਨਾਂ ਦੇ ਸਕੂਲ ਦੇ ਜਿਨ੍ਹਾ ਬਚਿਆਂ ਨੇ ਖੇਡਾਂ ਵਿੱਚ ਭਾਗ ਨਹੀਂ ਲਿਆ ਹੈ, ਉਹ ਵੀ ਇਹਨਾਂ ਨੂੰ ਵੇਖ ਕੇ ਪ੍ਰੇਰਿਤ ਹੋਣਗੇ ਅਤੇ ਖੇਡਾਂ ਵਿੱਚ ਭਾਗ ਲੈਣਗੇ।ਇਸ ਮੋਕੇ ਤੇ ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਮਨਦੀਪ ਕੁਮਾਰ, ਸ੍ਰੀ ਸੁਰਿੰਦਰਪਾਲ ਸਿੰਘ, ਮਿਸ ਬਬੀਤਾ, ਸ੍ਰੀਮਤੀ ਪਰਮਜੀਤ ਕੌਰ ਅਤੇ ਹੋਰ ਕੋਚ ਅਤੇ ਅਧਿਆਪਕ ਮੋਜੂਦ ਸਨ।
Read More » -
ਪੀ.ਪੀ.ਐਸ.ਸੀ ਨੇ ਸਥਾਨਕ ਸਰਕਾਰਾਂ ਤੇ ਲੋਕ ਨਿਰਮਾਣ ਵਿਭਾਗਾਂ ’ਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ
ਪਟਿਆਲਾ, 28 ਅਗਸਤ, 2024:ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ…
Read More » -
ਦੀ ਕਲਾਸ ਫੌਰਥ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ ਦੇ ਆਗੂਆਂ ਦੀ ਚੇਅਰਮੈਨ, ਸਫਾਈ ਮਜ਼ਦੂਰ ਕਮਿਸ਼ਨ ਭਾਰਤ ਸਰਕਾਰ ਨਾਲ ਹੋਈ ਮੀਟਿੰਗ।
29 ਅਗਸਤ:- ਅੱਜ ਸਫਾਈ ਮਜ਼ਦੂਰ ਕਮਿਸ਼ਨ, ਭਾਰਤ ਸਰਕਾਰ ਦੇ ਚੇਅਰਮੈਨ ਸ੍ਰੀ ਐਮ ਵੈਨਕੇਟਸਨ ਵੱਲੋਂ ਪਟਿਆਲਾ ਦੇ ਵੱਖ ਵੱਖ ਅਦਾਰਿਆਂ ਦਾ…
Read More » -
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਤੇ ਇੰਡਸਟਰੀ ਦੇ ਨੁਮਾਇੰਦਿਆਂ ਨਾਲ ਬੈਠਕ
ਪਟਿਆਲਾ, 29 ਅਗਸਤ:ਪਟਿਆਲਾ ਜ਼ਿਲ੍ਹੇ ਵਿੱਚ ਮੌਜੂਦਾ ਸੀਜ਼ਨ ਦੌਰਾਨ ਪੈਦਾ ਹੋਣ ਵਾਲੀ ਪਰਾਲੀ ਦੇ ਸਹੀ ਨਿਪਟਾਰੇ ਲਈ ਵਧੀਕ ਡਿਪਟੀ ਕਮਿਸ਼ਨਰ ਮੈਡਮ…
Read More » -
ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਿਆਂ ’ਚ ਅੰਗਰੇਜ਼ੀ ਵਿਸ਼ਾ ਪੜ੍ਹਾ ਰਹੇ ਅਧਿਆਪਕਾਂ ਦੀ ਵਿਸ਼ੇਸ਼ ਸਿਖਲਾਈ ਵਰਕਸ਼ਾਪ
ਪਟਿਆਲਾ 28 ਅਗਸਤ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਪੜ੍ਹਣ, ਲਿਖਣ, ਬੋਲਣ ਅਤੇ ਸਮਝਣ ਵਿੱਚ ਮੁਹਾਰਤ ਹਾਸਲ…
Read More » -
ਭਾਰਤ ਸਰਕਾਰ ਦੇ 3 ਰੋਜ਼ਾ ਪ੍ਰੋਗਰਾਮ ਦੌਰਾਨ ਪ੍ਰਦੂਸ਼ਣ ਦੇ ਮੱਦੇਨਜ਼ਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
ਪਟਿਆਲਾ, 28 ਅਗਸਤ: ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵੱਲੋਂ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦੀ…
Read More »