Punjab-ChandigarhTop NewsUncategorized

ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਪਿੰਡ ਜੋਗੀਪੁਰ ਵਿਖੇ ਮਿੰਨੀ ਸਿਹਤ ਕੇਂਦਰ ਦਾ ਕੀਤਾ ਦੌਰਾ

Hapreet Kaur Sidhu (TMT)

ਪਟਿਆਲਾ, 8 ਜੂਨ:
ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅੱਜ ਪਿੰਡ ਜੋਗੀਪੁਰ (ਸਨੌਰ) ਵਿਖੇ ਅਚਾਨਕ ਪੁੱਜ ਕੇ ਮਿੰਨੀ ਪ੍ਰਾਇਮਰੀ ਹੈਲਥ ਸੈਂਟਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਹਸਪਤਾਲ ਦੇ ਡਾ. ਪ੍ਰੀਤਇੰਦਰ ਕੌਰ ਅਤੇ ਮੌਕੇ ’ਤੇ ਹਾਜ਼ਰ ਸਟਾਫ਼ ਨਾਲ ਗੱਲਬਾਤ ਕੀਤੀ ਅਤੇ ਆਏ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਤੇ ਉਹਨਾਂ ਦੀਆਂ ਤਕਲੀਫ਼ਾਂ ਸੁਣੀਆਂ।
  ਇਸ ਮੌਕੇ ਸ੍ਰੀ ਰੱਜਤ ਮਿੱਤਲ, ਕਾਰਜਕਾਰੀ ਇੰਜੀਨੀਅਰ ਉਸਾਰੀ ਮੰਡਲ ਪਟਿਆਲਾ ਵੱਲੋਂ ਦੱਸਿਆ ਕਿ ਮਿੰਨੀ ਪ੍ਰਾਇਮਰੀ ਹੈਲਥ ਸੈਂਟਰ ਜੋ ਮੁਹੱਲਾ ਕਲੀਨਿਕ ਵਿੱਚ ਤਬਦੀਲ ਹੋ ਚੁੱਕਿਆ ਹੈ ਜੋ ਕਿ 33.88 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਜਾ ਰਿਹਾ ਹੈ ਜਿਸ ਦਾ ਕੰਮ ਆਉਣ ਵਾਲੇ 15 ਦਿਨਾਂ ਵਿੱਚ ਸ਼ੁਰੂ ਹੋ ਜਾਵੇਗਾ।
  ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਵਿੱਚ ਹੋਰ ਨਵੇਂ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪੰਜਾਬ ਵਿੱਚ ਸ਼ੁਰੂ ਹੋਏ ਕਲੀਨਿਕਾਂ ਨਾਲ ਲੋਕਾਂ ਨੂੰ ਆਸਾਨੀ ਨਾਲ ਇਲਾਜ ਕਰਵਾਉਣ ਦਾ ਫ਼ਾਇਦਾ ਹੋਇਆ ਹੈ ਜੋ ਲੋਕਾਂ ਲਈ ਵਰਦਾਨ ਸਾਬਤ ਹੋਏ ਹਨ ਅਤੇ ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ ਮਰੀਜ਼ਾਂ ਦੇ ਮੁਫ਼ਤ ਟੈਸਟ ਕੀਤੇ ਜਾਂਦੇ ਹਨ ਅਤੇ ਕਈ ਤਰਾਂ ਦੀਆਂ ਦਵਾਈਆਂ ਵੀ ਮੁਫ਼ਤ ਦੇਣ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
  ਇਸ ਮੌਕੇ ਗੁਰਪ੍ਰੀਤ ਸਿੰਘ ਗੁਰੀ, ਗੁਰਮੀਤ ਸਿੰਘ ਸਮਸਪੁਰ, ਬਲਹਾਰ ਸਿੰਘ ਚੀਮਾ, ਗੁਰਮੀਤ ਸਿੰਘ ਹਸਨਪੁਰ, ਗੁਰਜੀਤ ਸਿੰਘ ਜ਼ੋਗੀਪੁਰ, ਲਾਡੀ ਛੰਨਾ ਪਿੰਡ ਵਾਸੀ ਗੁਰਜੀਤ ਸਿੰਘ, ਰਾਜਵੰਤ ਸਿੰਘ, ਕੁਲਵੰਤ ਸਿੰਘ ਅਤੇ ਹਸਪਤਾਲ ਸਟਾਫ਼ ਡਾ. ਪ੍ਰੀਤਇੰਦਰ ਕੌਰ, ਸਟਾਫ਼ ਨਰਸ ਕੁਲਦੀਪ ਕੌਰ, ਮਨਪ੍ਰੀਤ ਕੌਰ, ਪੀ ਓ ਸੀਵਿਕਾ, ਐਲ ਟੀ ਹਰਪ੍ਰੀਤ ਕੌਰ ਅਤੇ ਬਿਕਰਮਜੀਤ ਸਿੰਘ ਇੰਨਵੈਸਟੀਗੇਟਰ, ਜਸਕਰਨਵੀਰ ਸਿੰਘ ਤੇਜੇ ਆਦਿ ਮੌਜੂਦ ਸਨ।

Spread the love

Leave a Reply

Your email address will not be published. Required fields are marked *

Back to top button